nabaz-e-punjab.com

ਮੁਹਾਲੀ ਪੁਲੀਸ ਨੇ 12 ਘੰਟਿਆਂ ਵਿੱਚ ਸੁਲਝਾਈ ਭਾਰਤੀਯ ਸਟੇਟ ਬੈਂਕ ਡਕੈਤੀ ਦੀ ਵਾਰਦਾਤ, 1 ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮ ਕੋਲੋਂ ਬੈਂਕ ਡਕੈਤੀ ਦੀ ਰਾਸ਼ੀ, ਘਟਨਾ ਨੂੰ ਅੰਜਾਮ ਦੇਣ ਲਈ ਵਰਤਿਆਂ ਪਿਸਤੌਲ ਤੇ ਵੌਕਸ ਵੈਗਨ ਕਾਰ ਵੀ ਬਰਾਮਦ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਸਥਾਨਕ ਉਦਯੋਗਿਕ ਖੇਤਰ ਫੇਜ਼-7 ਵਿੱਚ ਦੇ ਸ਼ੋਅਰੂਮਾਂ ਵਿੱਚ ਸਥਿਤ ਭਾਰਤੀਯ ਸਟੇਟ ਬੈਂਕ ਦੀ ਬ੍ਰਾਂਚ ਵਿੱਚ ਬੀਤੇ ਦਿਨੀਂ ਦਿਨ ਦਿਹਾੜੇ ਵਾਪਰੀ ਡਕੈਤੀ ਦੀ ਵਾਰਦਾਤ ਨੂੰ ਮੁਹਾਲੀ ਪੁਲੀਸ ਨੇ ਕਰੀਬ 12 ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਪੁਲੀਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਮਨਜਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਜੀਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜੋ ਕਿ ਮੌਜੂਦਾ ਸਮੇਂ ਵਿੱਚ ਸੰਨੀ ਇਨਕਲੇਵ ਵਿੱਚ ਰਹਿ ਰਿਹਾ ਸੀ। ਪੁਲੀਸ ਨੇ ਨਾਰਥ ਕੰਟਰੀ ਮਾਲ ਦੇ ਪਿੱਛਲੇ ਪਾਸਿਓਂ ਵੌਕਸ ਵੈਗਨ ਕਾਰ ਅਤੇ ਲੁੱਟ ਦੀ ਰਾਸ਼ੀ 7 ਲੱਖ 67 ਹਜ਼ਾਰ 500 ਰੁਪਏ ਅਤੇ ਪਿਸਤੌਲ ਵੀ ਬਰਾਮਦ ਕਰ ਲਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਨੇ ਅੱਜ ਆਪਣੇ ਦਫ਼ਤਰ ਵਿੱਚ ਸੱਦੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਪੁਲੀਸ ਨੇ ਬੀਤੇ ਕੱਲ੍ਹ ਬੈਂਕ ਦੇ ਸਹਾਇਕ ਮੈਨੇਜਰ ਗੁਰਸ਼ਰਨ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਲੁੱਟ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਹੁਣ ਮਨਜਿੰਦਰ ਨੂੰ ਨਾਮਜ਼ਦ ਕੀਤਾ ਗਿਆ ਹੈ।
ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਮਨਜਿੰਦਰ ਸਿੰਘ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਕੁੱਝ ਸਮੇਂ ਬਾਅਦ ਕੰਟਰੋਲ ਰੂਮ ’ਤੇ ਫ਼ੋਨ ਕਰਕੇ ਆਪਣੀ ਵੌਕਸਵੈਗਨ ਜੇਟਾ ਦੀ ਖੋਹ ਹੋਣ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ। ਪੁਲੀਸ ਨੇ ਇਹ ਗੱਡੀ ਸ਼ੱਕੀ ਹਾਲਾਤ ਵਿੱਚ ਪਿੰਡ ਬੜਮਾਜਰਾ ਸਥਿਤ ਨਾਰਥ ਕੰਟਰੀ ਮਾਲ ਦੇ ਪਿਛਲੇ ਪਾਸਿਓਂ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫੋਰੈਸਿਕ ਲੈਬ ਦੀਆਂ ਟੀਮਾਂ ਅਤੇ ਪੁਲੀਸ ਪਾਰਟੀ ਨੇ ਇਸ ਘਟਨਾ ਨੂੰ ਬੈਂਕ ਵਾਲੀ ਘਟਨਾ ਨਾਲ ਜੋੜ ਕੇ ਜਾਂਚ ਕੀਤੀ ਅਤੇ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਮਨਜਿੰਦਰ ਸਿੰਘ ਨੇ ਬੈਂਕ ਵਿੱਚ ਲੁੱਟ ਦੀ ਵਾਰਦਾਤ ਸਬੰਧੀ ਪੁਲੀਸ ਕਾਰਵਾਈ ਤੋਂ ਆਪਣੇ ਆਪ ਨੂੰ ਬਚਾਉਣ ਲਈ ਇਹ ਝੂਠੀ ਕਹਾਣੀ ਘੜੀ ਸੀ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਫਿਲਮੀ ਅੰਦਾਜ ਵਿੱਚ ਕਰੀਬ ਦੋ ਸਵਾ ਦੋ ਵਜੇ ਬੈਂਕ ਵਿੱਚ ਦਾਖ਼ਲ ਹੋਏ ਇੱਕ ਅਣਪਛਾਤੇ ਨੌਜਵਾਨ ਵੱਲੋਂ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਿਸ ਨੇ ਆਪਣਾ ਮੂੰਹ ਕੱਪੜੇ ਨਾਲ ਢੱਕਿਆ ਹੋਇਆ ਸੀ। ਇਸ ਨੌਜਵਾਨ ਨੇ ਬੈਂਕ ਵਿੱਚ ਦਾਖ਼ਲ ਹੁੰਦੇ ਸਾਰ ਪਿਸਤੌਲ ਕੱਢ ਕੇ ਫਾਇਰ ਕਰ ਦਿੱਤਾ ਅਤੇ ਬੈਂਕ ਕਰਮਚਾਰੀਆਂ ਨੂੰ ਇੱਕ ਪਾਸੇ ਖੜ੍ਹੇ ਹੋਣ ਦੀ ਚਿਤਾਵਨੀ ਦੇ ਕੇ ਨਕਦੀ ਉਸਦੇ ਹਵਾਲੇ ਕਰਨ ਲਈ ਆਖਿਆ ਗਿਆ। ਲੁਟੇਰੇ (ਜਿਸਨੇ ਪਿੱਠ ਤੇ ਬੈਗ ਟੰਗਿਆ ਹੋਇਆ ਸੀ) ਨੇ ਕੈਸ਼ ਕਾਊਂਟਰ ’ਤੇ ਜਾ ਕੇ ਸਾਰਾ ਕੈਸ਼ ਇਕੱਠਾ ਕਰਕੇ ਬੈਗ ਵਿੱਚ ਪਾਇਆ ਅਤੇ ਤੁਰਤ-ਫੁਰਤ ਵਿੱਚ ਨਕਦੀ ਲੈ ਕੇ ਬਾਹਰ ਨਿਕਲ ਗਿਆ। ਬੈਂਕ ਦੇ ਇੱਕ ਕਰਮਚਾਰੀ ਅਸ਼ਵਨੀ ਕੁਮਾਰ ਅਨੁਸਾਰ ਉਸ ਨੇ ਲੁਟੇਰੇ ਦੇ ਪਿੱਛੇ ਭੱਜ ਕੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਸ ਵੇਲੇ ਤੱਕ ਲੁਟੇਰਾ ਆਪਣੀ ਗੱਡੀ ਵਿੱਚ ਬੈਠ ਗਿਆ ਸੀ ਅਤੇ ਲੁਟੇਰੇ ਵੱਲੋਂ ਉਸ ਨੂੰ ਕਾਰ ਨਾਲ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਜਿਸ ਦੌਰਾਨ ਉਸ ਦੀ ਲੱਤ ਤੇ ਸੱਟ ਲੱਗੀ ਅਤੇ ਇਸ ਦੌਰਾਨ ਲੁਟੇਰਾ ਉੱਥੋਂ ਫਰਾਰ ਹੋ ਗਏ। ਜਿਸਨੇ ਨੀਲੀ ਕਮੀਜ ਅਤੇ ਲਾਲ ਟੋਪੀ ਪਾਈ ਹੋਈ ਸੀ। ਇਸ ਨੇ ਮੂੰਹ ਤੇ ਰੁਮਾਲ ਬੰਨ੍ਹਿਆ ਹੋਇਆ ਸੀ ਅਤੇ ਇਸ ਦੀ ਤਸਵੀਰ ਬੈਂਕ ਦੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਮੌਕੇ ’ਤੇ ਪੁਲੀਸ ਅਧਿਕਾਰੀਆਂ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ।

Load More Related Articles
Load More By Nabaz-e-Punjab
Load More In Banks

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …