Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਨੇ ਪੇਂਟਰ ਦੇ ਕਤਲ ਦੀ ਗੁੱਥੀ ਸੁਲਝਾਈ, ਦੋ ਮੁਲਜ਼ਮ ਅਸਲੇ ਸਣੇ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਚੋਰੀ ਦਾ ਐਕਟਿਵਾ, ਇੱਕ ਦੇਸੀ ਪਿਸਤੌਲ ਸਮੇਤ ਰੌਂਦ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਪਿੰਡ ਬੜਮਾਜਰਾ ਵਿੱਚ ਪੇਂਟਰ ਸੰਜੇ ਯਾਦਵ (35) ਦੇ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਨੂੰ ਅਸਲੇ ਸਣੇ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਰੋਹਤਾਸ ਅਤੇ ਅਜੈ ਅਗਰਹਾਰੀ ਨੂੰ ਗ੍ਰਿਫ਼ਤਾਰੀ ਕਰਕੇ ਉਨ੍ਹਾਂ ਕੋਲੋਂ ਚੋਰੀ ਦਾ ਐਕਟਿਵਾ ਅਤੇ .12 ਬੋਰ ਦਾ ਇੱਕ ਦੇਸੀ ਪਿਸਤੌਲ ਇੱਕ ਰੋਂਦ ਬਰਾਮਦ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਇਸ ਸਬੰਧੀ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਕਤਲ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰਦਿਆਂ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਕਤ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰੋਹਤਾਸ ਵਾਸੀ ਪਿੰਡ ਸੇਫਰਾ (ਰਾਜਸਥਾਨ) ਹਾਲ ਵਾਸੀ ਕਿਰਾਏਦਾਰ ਪਿੰਡ ਫੈਦਾ (ਚੰਡੀਗੜ੍ਹ) ਅਤੇ ਅਜੈ ਅਗਰਹਾਰੀ ਵਾਸੀ ਪਿੰਡ ਤਾਮੇਸਵਰਨਾਥ (ਗੋਰਖਪੁਰ) ਹਾਲ ਵਾਸੀ ਰਾਮ ਦਰਬਾਰ ਚੰਡੀਗੜ੍ਹ ਨੇੜੇ ਪ੍ਰਾਚੀਨ ਸ਼ਿਵ ਮੰਦਰ ਫੇਜ਼-2 ਚੋਰੀਆਂ ਕਰਨ ਦੇ ਆਦੀ ਹਨ। ਐਸਐਸਪੀ ਨੇ ਦੱਸਿਆ ਕਿ ਰੋਹਤਾਸ ਅਤੇ ਅਜੈ ਅਗਰਹਾਰੀ ਨੂੰ ਪੁਲੀਸ ਨੇ ਪਿੰਡ ਜਗਤਪੁਰਾ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਰੋਹਤਾਸ, ਪਿੰਡ ਬੜਮਾਜਰਾ ਵਿੱਚ ਪੇਂਟਰ ਸੰਜੇ ਯਾਦਵ (35) ਦਾ ਕਤਲ ਕਰਕੇ ਆਪਣੇ ਸਾਥੀਆ ਨਾਲ ਫਰਾਰ ਹੋ ਗਿਆ ਸੀ। ਇਸ ਸਬੰਧੀ ਰੋਹਤਾਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਥਾਣਾ ਬਲੌਂਗੀ ਵਿੱਚ 28 ਜੂਨ 2020 ਨੂੰ 302,450,148,149 ਤਹਿਤ ਪਰਚਾ ਦਰਜ ਕੀਤਾ ਗਿਆ ਸੀ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਪੁਲੀਸ ਨੇ ਉਕਤ ਕਤਲ ਮਾਮਲੇ ਨੂੰ ਹੱਲ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ