Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਨੇ ਅੰਨੇ ਕਤਲ ਦੀ ਗੁੱਥੀ ਸੁਲਝਾਈ, ਦੋ ਮੁਲਜ਼ਮ ਗ੍ਰਿਫ਼ਤਾਰ ਏਅਰਪੋਰਟ ਸੜਕ ’ਤੇ ਸਾਥੀਆਂ ਨਾਲ ਮਿਲ ਕੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਦਿੰਦੇ ਸਨ ਅੰਜਾਮ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਕੁੱਝ ਦਿਨ ਪਹਿਲਾਂ ਛੱਤ ਲਾਈਟਾਂ ਨੇੜੇ ਹੋਏ ਮੋਟਰਸਾਈਕਲ ਸਵਾਰ ਦੇ ਅੰਨ੍ਹੇ ਕਤਲ ਕੇਸ ਨੂੰ ਸੁਲਝਾਉਂਦੇ ਹੋਏ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸਾਹਿਲ ਕੁਮਾਰ ਵਾਸੀ ਪਿੰਡ ਦੁਨੀਆ ਮਾਜਰਾ (ਕੁਰੂਕਸ਼ੇਤਰ) ਅਤੇ ਚਰਨਜੀਤ ਸਿੰਘ ਵਾਸੀ ਦਿੱਲੀ ਵਜੋਂ ਹੋਈ ਹੈ। ਸਾਹਿਲ ਇਸ ਸਮੇਂ ਐਰੋਸਿਟੀ ਸੈਕਟਰ-83 ਅਤੇ ਚਰਨਜੀਤ ਹੁਣ ਖਰੜ ਵਿੱਚ ਰਹਿੰਦਾ ਸੀ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਛੱਤ ਲਾਈਟਾਂ ਨੇੜੇ ਮੁਲਜ਼ਮਾਂ ਨੇ ਰਾਣਾ ਪ੍ਰਤਾਪ ਸਿੰਘ ਦਾ ਕਤਲ ਕਰਕੇ ਉਸ ਦੀ ਲਾਸ਼ ਝਾੜੀਆਂ ਵਿੱਚ ਸੁੱਟ ਦਿੱਤੀ ਸੀ। ਪੁਲੀਸ ਨੇ ਬੀਤੀ 11 ਨਵੰਬਰ ਨੂੰ ਉਸ ਦੀ ਬਰਾਮਦ ਕੀਤੀ ਸੀ। ਮੁਲਜ਼ਮਾਂ ਨੇ ਆਪਸ ਵਿੱਚ ਮਿਲ ਕੇ ਇਕ ਐਪ ਰਾਹੀਂ ਰਾਣਾ ਪ੍ਰਤਾਪ ਦੇ ਖਾਤੇ ’ਚੋਂ ਕਰੀਬ 10 ਲੱਖ 66 ਹਜ਼ਾਰ ਰੁਪਏ ਮੁਲਜ਼ਮ ਸਾਹਿਲ ਕੁਮਾਰ ਦੇ ਖਾਤੇ ਵਿੱਚ ਟਰਾਂਸਫ਼ਰ ਕਰਵਾ ਲਏ ਸਨ। ਇਸ ਸਬੰਧੀ ਮ੍ਰਿਤਕ ਦੇ ਭਰਾ ਪ੍ਰਮੋਦ ਸਿੰਘ ਦੇ ਬਿਆਨਾਂ ’ਤੇ ਬੀਐਨਐਸ ਦੀ ਧਾਰਾ 103, 3 (5) ਦੇ ਤਹਿਤ ਪਰਚਾ ਦਰਜ ਕੀਤਾ ਗਿਆ ਸੀ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪੈੜ ਨੱਪਣ ਲਈ ਐਸਪੀ (ਡੀ) ਜਯੋਤੀ ਯਾਦਵ, ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਜ਼ਿਲ੍ਹਾ ਸੀ.ਆਈ.ਏ ਸਟਾਫ਼ ਮੁਹਾਲੀ ਦੇ ਇੰਚਾਰਜ ਹਰਮਿੰਦਰ ਸਿੰਘ ਅਤੇ ਥਾਣਾ ਜ਼ੀਰਕਪੁਰ ਦੇ ਐਸਐਚਓ ਜਸਕੰਵਲ ਸਿੰਘ ਸੇਖੋਂ ਦੀ ਅਗਵਾਈ ਹੇਠ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਦੌਰਾਨ ਸੀਆਈਏ ਦੀ ਟੀਮ ਨੇ ਇਕ ਮੁਲਜ਼ਮ ਨੂੰ ਖਰੜ ਅਤੇ ਦੂਜੇ ਮੁਲਜ਼ਮ ਨੂੰ ਐਰੋਸਿਟੀ ਮੁਹਾਲੀ ਤੋਂ ਕਾਬੂ ਕੀਤਾ ਗਿਆ ਹੈ। ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਉਕਤ ਮੁਲਜ਼ਮ ਏਅਰਪੋਰਟ ਸੜਕ ’ਤੇ ਲੁੱਟਾਂ-ਖੋਹਾਂ ਕਰਦੇ ਸਨ ਅਤੇ ਬੀਤੀ 7 ਨਵੰਬਰ ਨੂੰ ਉਹ ਲੁੱਟ-ਖੋਹ ਕਰਨ ਦੀ ਨੀਅਤ ਨਾਲ ਛੱਤ ਲਾਈਟਾਂ ’ਤੇ ਮੌਜੂਦ ਸਨ। ਇਸ ਦੌਰਾਨ ਰਾਣਾ ਪ੍ਰਤਾਪ ਸਿੰਘ (ਜੋ ਜ਼ੀਰਕਪੁਰ ਵਿੱਚ ਇੱਕ ਸਕਿਉਰਟੀ ਕੰਪਨੀ ਵਿੱਚ ਨੌਕਰੀ ਕਰਦਾ ਸੀ) ਰੋਜ਼ਾਨਾ ਵਾਂਗ ਆਪਣੀ ਡਿਊਟੀ ’ਤੇ ਜਾ ਰਿਹਾ ਸੀ। ਜਦੋਂ ਉਹ ਪੇਸ਼ਾਬ ਕਰਨ ਲਈ ਰੁਕਿਆ ਤਾਂ ਮੁਲਜ਼ਮ ਸਾਹਿਲ ਅਤੇ ਚਰਨਜੀਤ ਨੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ ਡਰਾ ਕੇ ਕਾਬੂ ਕਰ ਲਿਆ ਅਤੇ ਬੇਅਬਾਦ ਜਗਾ ’ਤੇ ਲੈ ਗਏ, ਜਿੱਥੇ ਮੁਲਜ਼ਮਾਂ ਨੇ ਰਾਣਾ ਪ੍ਰਤਾਪ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਪਾਸਵਰਡ ਮੰਗਿਆ। ਜਦੋਂ ਰਾਣਾ ਨੇ ਪਾਸਵਰਡ ਦੱਸਣ ਤੋਂ ਮਨਾਂ ਕਰ ਦਿੱਤਾ ਤਾਂ ਮੁਲਜ਼ਮਾਂ ਨੇ ਉਸ ਦੇ ਸਿਰ ਵਿੱਚ ਇੱਟ ਦੇ ਕਈ ਵਾਰ ਕੀਤੇ ਅਤੇ ਉਸ ਤੋਂ ਪਾਸਵਰਡ ਹਾਸਲ ਕਰਕੇ ਮ੍ਰਿਤਕ ਦੋਵੇਂ ਹੱਥ ਅਤੇ ਪੈਰ ਬੰਨ੍ਹ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਲਾਸ਼ ਝਾੜੀਆਂ ਵਿੱਚ ਸੁੱਟ ਦਿੱਤੀ, ਜੋ ਪੁਲੀਸ ਨੂੰ 11 ਨਵੰਬਰ ਨੂੰ ਬਰਾਮਦ ਹੋਈ ਸੀ। ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਸਾਹਿਲ ਅਤੇ ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਇਕ ਹੋਰ ਸਾਥੀ ਦੀ ਮਦਦ ਨਾਲ ਏਅਰਪੋਰਟ ਸੜਕ ’ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਬੀਤੀ 29 ਸਤੰਬਰ ਨੂੰ ਵਿਕਾਸ ਡਾਗਰ ਵਾਸੀ ਐਰੋਸਿਟੀ ਰਾਤ ਕਰੀਬ ਸਾਢੇ 12 ਵਜੇ ਆਪਣੀ ਕਾਰ ਵਿੱਚ ਵਾਪਸ ਘਰ ਜਾ ਰਿਹਾ ਸੀ। ਉਹ ਰਸਤੇ ਵਿੱਚ ਪੇਸ਼ਾਬ ਕਰਨ ਲਈ ਰੁਕਿਆ ਤਾਂ ਉਕਤ ਮੁਲਜ਼ਮਾਂ ਨੇ ਵਿਕਾਸ ਨੂੰ ਉਸ ਦੀ ਗੱਡੀ ਵਿੱਚ ਹੀ ਬੰਦੀ ਬਣਾ ਕੇ ਉਸ ’ਤੇ ਹਮਲਾ ਕੀਤਾ ਅਤੇ ਉਸ ਤੋਂ ਏਟੀਐਮ ਖੋਹ ਕੇ 22 ਹਜ਼ਾਰ ਰੁਪਏ ਕਢਵਾ ਲਏ ਅਤੇ ਉਸ ਦੇ ਮੋਬਾਈਲ ਫੋਨ ਦਾ ਗੂਗਲ ਪੇਅ ਪਾਸਵਰਡ ਹਾਸਲ ਕਰਕੇ 6220 ਰੁਪਏ ਹਾਸਲ ਕੀਤੇ। ਕਰੀਬ ਡੇਢ ਮਹੀਨਾ ਪਹਿਲਾਂ ਇਕ ਫਾਰਚੂਨਰ ਗੱਡੀ ਦੇ ਚਾਲਕ ਨੇ ਉਨ੍ਹਾਂ ਕੋਲੋਂ ਸਿਗਰਟਾਂ ਦੀ ਦੁਕਾਨ ਬਾਰੇ ਪੁੱਛਿਆ ਤਾਂ ਮੁਲਜ਼ਮ ਦੁਕਾਨ ਦੱਸਣ ਦੇ ਬਹਾਨੇ ਉਸਦੀ ਗੱਡੀ ਵਿੱਚ ਬੈਠ ਗਏ ਅਤੇ ਚਾਲਕ ਦੇ ਗਲ ਵਿੱਚ ਪਰਨਾ ਪਾ ਕੇ ਉਸ ਕੋਲੋਂ ਕਰੀਬ 50 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ