Share on Facebook Share on Twitter Share on Google+ Share on Pinterest Share on Linkedin ਪੱਤਰਕਾਰ ਕੇਜੇ ਸਿੰਘ ਤੇ ਬਜ਼ੁਰਗ ਮਾਂ ਦੇ ਕਤਲ ਸਬੰਧੀ ਮੁਹਾਲੀ ਪੁਲੀਸ ਅੱਜ ਜਾਰੀ ਕਰੇਗੀ ਸ਼ੱਕੀ ਮੁਲਜ਼ਮਾਂ ਦੇ ਸਕੈਚ ਹਨੇਰੇ ਵਿੱਚ ਤੀਰ ਮਾਰ ਰਹੀ ਹੈ ਪੁਲੀਸ, ਹੁਣ ਤਾਂ ਪੁਲੀਸ ਦੀ ਕਾਰਗੁਜਾਰੀ ’ਤੇ ਸਵਾਲ ਉੱਠਣੇ ਹੋ ਗਏ ਨੇ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ: ਸਥਾਨਕ ਫੇਜ਼-3ਬੀ2 ਦੀ ਸੰਘਣੀ ਆਬਾਦੀ ਵਿੱਚ ਰਹਿੰਦੇ ‘ਦਾ ਟ੍ਰਿਬਿਊਨ ਗਰੁੱਪ’ ਦੇ ਸਾਬਕਾ ਨਿਊਜ ਅਡੀਟਰ ਤੇ ਸੀਨੀਅਰ ਪੱਤਰਕਾਰ ਕੇਜੇ ਸਿੰਘ ਅਤੇ ਬਜ਼ੁਰਗ ਮਾਂ ਦੀ ਬੇਰਹਿਮ ਹੱਤਿਆ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਹਨੇਰੇ ਵਿੱਚ ਤੀਰ ਮਾਰ ਰਹੀ ਹੈ। ਪੁਲੀਸ ਨੂੰ ਹੁਣ ਤੱਕ ਦੋਸ਼ੀਆਂ ਵਿਰੁੱਧ ਕੋਈ ਠੋਸ ਸਬੂਤ ਨਹੀਂ ਮਿਲਿਆ ਹੈ। ਪਤਾ ਲੱਗਾ ਹੈ ਕਿ ਪੁਲੀਸ ਸ਼ੱਕੀ ਮੁਲਾਜ਼ਮਾਂ ਦੇ ਸਕੈਚ ਤਿਆਰ ਕਰ ਲਏ ਹਨ। ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ 21 ਅਕਤੂਬਰ ਨੂੰ ਆਪਣੇ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਸ਼ੱਕੀ ਦੋਸ਼ੀਆਂ ਦੇ ਇਹ ਸਕੈਚ ਮੀਡੀਆ ਰਾਹੀਂ ਜਾਰੀ ਕੀਤੇ ਜਾਣਗੇ। ਉਂਜ ਪੱਤਰਕਾਰ ਦੀ ਹੱਤਿਆ ਨੂੰ ਮਹੀਨ ਬੀਤ ਜਾਣ ਦੇ ਬਾਵਜੂਦ ਮੁਹਾਲੀ ਪੁਲੀਸ ਕਿਸੇ ਸਿੱਟੇ ’ਤੇ ਨਹੀਂ ਪਹੁੰਚ ਸਕੀ ਹੈ। ਜਿਸ ਕਾਰਨ ਹੁਣ ਆਮ ਲੋਕਾਂ ਵਿੱਚ ਪੁਲੀਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਚੇਤੇ ਰਹੇ ਮੁੱਖ ਮੰਤਰੀ ਨੇ ਪੱਤਰਕਾਰ ਦੀ ਹੱਤਿਆ ਵਾਲੇ ਦਿਨ ਹੀ ਆਈਜੀ (ਕਰਾਈਮ) ਮੈਡਮ ਸ਼ਸ਼ੀ ਪ੍ਰਭਾ ਦਿਵੇਦੀ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ ਲੇਕਿਨ ਹੁਣ ਤੱਕ ਸਿੱਟ ਦੀ ਕਾਰਵਾਈ ਕਿਸੇ ਕੰਢੇ ਨਹੀਂ ਲੱਗੀ। ਜ਼ਿਕਰਯੋਗ ਹੈ ਕਿ ਬੀਤੀ 22 ਤੇ 23 ਸਤੰਬਰ ਦੀ ਦਰਮਿਆਨੀ ਰਾਤ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਪੱਤਰਕਾਰ ਕੇਜੇ ਸਿੰਘ ਦੇ ਘਰ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਪੱਤਰਕਾਰ ਅਤੇ ਉਸ ਦੀ ਬਜ਼ੁਰਗ ਮਾਂ ਦਾ ਬੜੀ ਬੇਦਰਦੀ ਨਾਲ ਕਤਲ ਕਰ ਦਿੱਤਾ ਸੀ। ਲੇਕਿਨ ਹੁਣ ਤੱਕ ਪੁਲੀਸ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਇਸ ਸਬੰਧੀ ਸੰਪਰਕ ਕਰਨ ’ਤੇ ਮਟੌਰ ਥਾਣਾ ਦੇ ਮੁਖੀ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ੱਕੀ ਮੁਲਜ਼ਮਾਂ ਦੇ ਸਕੈਚ ਤਿਆਰ ਕਰ ਲਏ ਗਏ ਹਨ ਅਤੇ ਭਲਕੇ 21 ਅਕਤੂਬਰ ਨੂੰ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਕੁਲਦੀਪ ਸਿੰਘ ਚਾਹਲ ਪੱਤਰਕਾਰਾਂ ਰਾਹੀਂ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੋਬਾਈਲ ਟਾਵਰ ਦੀ ਲੋਕੇਸ਼ਨ ਵਿੱਚ ਆਏ ਸਾਰੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਹੈ। ਇਸ ਤੋਂ ਇਲਾਵਾ ਪੱਤਰਕਾਰ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਜਾ ਚੁੱਕਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ