ਮੁਹਾਲੀ ਪੁਲੀਸ ਵੱਲੋਂ ਬਿਨਾਂ ਲਾਇਸੈਂਸ ਕੰਮ ਕਰਦੇ ਟਰੈਵਲ ਏਜੰਟਾਂ ਵਿਰੁੱਧ ਹੋਵੇਗੀ ਕਾਨੂੰਨੀ ਕਰਵਾਈ: ਰਾਜੀਵ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਅਪਰੈਲ:
ਮਟੌਰ ਥਾਣਾ ਦੇ ਐਸਐਚਓ ਰਾਜੀਵ ਕੁਮਾਰ ਨੇ ਕਿਹਾ ਹੈ ਕਿ ਪੁਲੀਸ ਵੱਲੋਂ ਸ਼ਹਿਰ ਦੇ ਟਰੈਵਲ ਏਜੰਟਾਂ ਦੇ ਲਾਇਸੈਂਸਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿਹੜੇ ਏਜੰਟ ਬਿਨਾਂ ਲਾਇਸੈਂਸ ਕੰਮ ਕਰ ਰਹੇ ਹਨ। ਉਹਨਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਜਿਹਨਾਂ ਟ੍ਰੈਵਲ ਏਜੰਟਾਂ ਕੋਲ ਲਾਈਸੈੱਸ ਨਹੀਂ ਹਨ। ਉਹਨਾਂ ਨੂੰ ਤਾੜਨਾ ਕਰਦਿਆਂ ਉਹਨਾਂ ਦੇ ਬੋਰਡ ਉਤਰਵਾ ਦਿੱਤੇ ਗਏ ਹਨ ਅਤੇ ਉਹਨਾਂ ਨੂੰ ਜਲਦੀ ਹੀ ਆਪਣੇ ਲਾਇਸੈਂਸ ਬਣਾਉਣ ਲਈ ਕਿਹਾ ਗਿਆ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਦੀਆਂ ਹਦਾਇਤਾਂ ਅਤੇ ਡੀਐਸਪੀ ਸਿਟੀ 1 ਆਲਮ ਵਿਜੈ ਸਿੰਘ ਦੀ ਅਗਵਾਈ ਵਿੱਚ ਪੁਲੀਸ ਵੱਲੋਂ ਜਾਅਲੀ ਟਰੈਵਲ ਏਜੰਟਾਂ ਦੇ ਖ਼ਿਲਾਫ਼ ਕਾਰਵਾਈ ਆਰੰਭੀ ਗਈ ਹੈ। ਉਹਨਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਕਿ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਟਰੈਵਲ ਏਜੰਟਾਂ ਵੱਲੋਂ ਵਿਦੇਸ਼ ਭੇਜੇ ਜਾਣ ਦੇ ਨਾਮ ਉਪਰ ਨੌਜਵਾਨਾਂ ਨਾਲ ਮਾਰੀ ਗਈ ਠੱਗੀ ਦੇ ਮਾਮਲੇ ਦਰਜ ਕੀਤੇ ਗਏ ਹਨ।
ਉਹਨਾਂ ਕਿਹਾ ਕਿ ਵੱਖ ਵੱਖ ਮਾਰਕੀਟਾਂ ਵਿੱਚ ਨੌਜਵਾਨਾਂ ਵੱਲੋਂ ਕੀਤੀ ਜਾਂਦੀ ਹੁਲੜਬਾਜ਼ੀ ਰੋਕਣ ਲਈ ਪੁਲੀਸ ਵੱਲੋਂ ਪ੍ਰਬੰਧ ਕੀਤੇ ਗਏ ਹਨ ਅਤੇ ਹੁਲੜਬਾਜੀ ਕਰਨ ਵਾਲੇ ਕਿਸੇ ਵੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਜਿਹੜੇ ਲੋਕ ਟਰੈਵਲ ਏਜੰਟਾਂ ਦੀ ਕਿਸੇ ਠੱਗੀ ਦਾ ਸ਼ਿਕਾਰ ਹੋਏ ਹਨ ਜਾਂ ਜਿਹਨਾਂ ਦੇ ਇਲਾਕੇ ਵਿੱਚ ਮੁੰਡਿਆਂ ਵੱਲੋਂ ਹੁਲੜਬਾਜੀ ਕੀਤੀ ਜਾਂਦੀ ਹੈ। ਉਹ ਤੁੰਰਤ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਇਹਨਾਂ ਕੰਮਾਂ ਲਈ ਉਹ ਪੁਲੀਸ ਨੂੰ ਸਹਿਯੋਗ ਦੇਣ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…