ਮੁਹਾਲੀ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਗੁਰਮੀਤ ਸ਼ਾਹੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ:
ਮੁਹਾਲੀ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਅਤੇ ਪੰਜਾਬੀ ਜਾਗਰਣ ਦੇ ਪੱਤਰਕਾਰ ਗੁਰਮੀਤ ਸਿੰਘ ਸ਼ਾਹੀ ਦੇ ਪਿਤਾ ਜਰਨੈਲ ਸਿੰਘ ਸੋਢੀ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਜਰਨੈਲ ਸਿੰਘ ਸੋਢੀ ਫੌਜ ਦੀ ਐਮਈਐਸ ਬਰਾਂਚ ਵਿੱਚ ਸਨ ਅਤੇ 2010 ਵਿੱਚ ਉਹ ਸੇਵਾਮੁਕਤ ਹੋ ਗਏ ਸਨ। ਇਸ ਸਮੇਂ ਉਨ੍ਹਾਂ ਦੀ ਉਮਰ 70 ਸਾਲ ਦੇ ਕਰੀਬ ਸੀ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਪਤਨੀ ਛੱਡ ਗਏ ਹਨ। ਜਰਨੈਲ ਸਿੰਘ ਮਹੀਨਾ ਕੁ ਪਹਿਲਾਂ ਕਰੋਨਾ ਪਾਜ਼ੇਟਿਵ ਪਾਏ ਗਏ ਸਨ ਅਤੇ ਉਨ੍ਹਾਂ ਨੂੰ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਸੀ।
ਸਿਵਲ ਹਸਪਤਾਲ ਵਿੱਚ ਉਨ੍ਹਾਂ ਦੀ ਆਕਸੀਜਨ ਦਾ ਪੱਧਰ ਘਟਣ ਕਾਰਨ ਉਨ੍ਹਾਂ ਨੂੰ ਸ੍ਰੀ ਹਰਿਕ੍ਰਿਸ਼ਨ ਹਸਪਤਾਲ ਸੋਹਾਣਾ ਵਿਖੇ ਆਈ.ਸੀ.ਯੂ. ‘ਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਹ ਤਿੰਨ ਹਫ਼ਤੇ ਦੇ ਕਰੀਬ ਵੈਂਟੀਲੇਟਰ ਉਪਰ ਰਹੇ। ਪਿਛਲੇ ਹਫ਼ਤੇ ਉਨ੍ਹਾਂ ਦਾ ਕਰੋਨਾ ਨੈਗੇਟਿਵ ਆਉਣ ਕਰਕੇ ਭਾਵੇਂ ਉਨ੍ਹਾਂ ਨੂੰ ਜਨਰਲ ਆਈਸੀਯੂ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ ਪਰ ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਅੱਜ ਉਨ੍ਹਾਂ ਦਾ ਸਸਕਾਰ ਪਿੰਡ ਰੁੜਕਾ ਵਿਖੇ ਕਰ ਦਿੱਤਾ ਗਿਆ।
ਇਸੇ ਦੌਰਾਨ ਮੁਹਾਲੀ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ, ਸਾਬਕਾ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਗੁਰਦੀਪ ਸਿੰਘ ਬੈਨੀਪਾਲ ਨੇ ਵੀ ਉਨ੍ਹਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਕਲੱਬ ਦੀ ਗਵਰਨਿੰਗ ਬਾਡੀ ਦੇ ਮੈਂਬਰਾਂ ਕੁਲਦੀਪ ਸਿੰਘ, ਰਾਜੀਵ ਤਨੇਜਾ, ਮਨਜੀਤ ਸਿੰਘ ਚਾਨਾ, ਰਾਜ ਕੁਮਾਰ ਅਰੋੜਾ, ਨਾਹਰ ਸਿੰਘ ਧਾਲੀਵਾਲ, ਬਲਜੀਤ ਮਰਵਾਹਾ, ਵਿਜੇ ਕੁਮਾਰ ਅਤੇ ਦੇਸ਼ ਕਲਿੱਕ ਦੇ ਸਹਾਇਕ ਸੰਪਾਦਕ ਕੁਲਵੰਤ ਸਿੰਘ ਕੋਟਲੀ ਨੇ ਗੁਰਮੀਤ ਸਿੰਘ ਸ਼ਾਹੀ ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …