ਮੁਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਭੰਗ, ਸਾਲਾਨਾ ਚੋਣ 31 ਮਾਰਚ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਮੁਹਾਲੀ ਪ੍ਰੈਸ ਕਲੱਬ ਦੀ ਜਨਰਲ ਬਾਡੀ ਮੀਟਿੰਗ ਅੱਜ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮੌਜੂਦਾ ਗਵਰਨਿੰਗ ਬਾਡੀ ਭੰਗ ਕਰਕੇ 31 ਮਾਰਚ ਨੂੰ ਸਾਲਾਨਾ ਚੋਣ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਹਰਿੰਦਰ ਪਾਲ ਸਿੰਘ ਹੈਰੀ, ਕਿਰਪਾਲ ਸਿੰਘ, ਗੁਰਮੀਤ ਸਿੰਘ ਰੰਧਾਵਾ ਅਤੇ ਕੁਲਵਿੰਦਰ ਬਾਵਾ ’ਤੇ ਆਧਾਰਿਤ ਚੋਣ ਕਮਿਸ਼ਨ ਦਾ ਗਠਨ ਕੀਤਾ ਗਿਆ।
ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ ਨੇ ਦੱਸਿਆ ਕਿ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਾਲਾਨਾ ਵਿੱਤੀ ਰਿਪੋਰਟ ਪੇਸ਼ ਕੀਤੀ। ਜਨਰਲ ਇਜਲਾਸ ਦੌਰਾਨ ਹਾਜ਼ਰ ਮੈਂਬਰਾਂ ਨੇ ਦੋਵੇਂ ਰਿਪੋਰਟਾਂ ਨੂੰ ਬਿਨਾਂ ਕਿਸੇ ਸੋਧ ਤੋਂ ਪਾਸ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪ੍ਰੈਸ ਕਲੱਬ ਦੀ ਸਾਲਾਨਾ ਚੋਣ ਲਈ ਪੱਤਰਕਾਰ ਭਾਈਚਾਰੇ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਇਕ ਮਤੇ ਰਾਹੀਂ ਜਨਰਲ ਬਾਡੀ ਮੌਜੂਦਾ ਜਨਰਲ ਬਾਡੀ ਨੂੰ ਭੰਗ ਕਰਨ ਦਾ ਮਤਾ ਪਾਸ ਕੀਤਾ ਗਿਆ ਅਤੇ ਅਗਲੀ ਗਵਰਨਿੰਗ ਬਾਡੀ ਦੀ ਸਥਾਪਤੀ ਲਈ ਚੋਣ 31 ਮਾਰਚ ਨੂੰ ਕਰਾਉਣ ਦਾ ਮਤਾ ਪਾਸ ਕੀਤਾ ਗਿਆ।

ਇਸ ਮੌਕੇ ਗਵਰਨਿੰਗ ਬਾਡੀ ਦੇ ਮੈਂਬਰਾਨ ਮੀਤ ਪ੍ਰਧਾਨ ਮਨਜੀਤ ਸਿੰਘ ਅਤੇ ਰਾਜੀਵ ਤਨੇਜਾ, ਜਥੇਬੰਦਕ ਸਕੱਤਰ ਵਿਜੇ ਕੁਮਾਰ ਅਤੇ ਨਾਹਰ ਸਿੰਘ ਧਾਲੀਵਾਲ ਅਤੇ ਕਲੱਬ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਸਾਬਕਾ ਪ੍ਰਧਾਨ ਗੁਰਦੀਪ ਬੈਨੀਪਾਲ, ਸਾਬਕਾ ਜਨਰਲ ਸਕੱਤਰ ਹਰਬੰਸ ਸਿੰਘ ਬਾਗੜੀ, ਸੁਖਵਿੰਦਰਪਾਲ ਸਿੰਘ ਮਨੌਲੀ, ਪਾਲ ਸਿੰਘ ਕੰਸਾਲਾ, ਸੁਸ਼ੀਲ ਗਰਚਾ, ਧਰਮ ਸਿੰਘ, ਰਾਜਿੰਦਰ ਸਿੰਘ ਤੱਗੜ, ਅਮਰਜੀਤ ਸਿੰਘ, ਕਿਚਨ ਕਮੇਟੀ ਦੇ ਚੇਅਰਮੈਨ ਮਾਇਆ ਰਾਮ, ਜਗਤਾਰ ਸਿੰਘ, ਭੁਪਿੰਦਰ ਬੱਬਰ, ਮੰਗਤ ਸੈਦਪੁਰ, ਐਚ.ਐਸ. ਭੱਟੀ, ਜਸਵਿੰਦਰ ਰੂਪਾਲ, ਪ੍ਰਵੇਸ਼ ਚੌਹਾਨ, ਰਾਕੇਸ਼ ਹਮਪਾਲ, ਹਰਦੇਵ ਚੌਹਾਨ, ਅਮਰਪਾਲ ਸਿੰਘ ਨੂਰਪੁਰੀ, ਰਾਜੀਵ ਵਸ਼ਿਸ਼ਟ, ਰਾਜੀਵ ਸਚਦੇਵਾ, ਸੁਰਜੀਤ ਤਲਵੰਡੀ, ਕੁਲਵੰਤ ਕੋਟਲੀ, ਨੇਹਾ ਵਰਮਾ, ਮੈਡਮ ਨੀਲਮ ਠਾਕੁਰ ਸਮੇਤ ਵੱਡੀ ਗਿਣਤੀ ਵਿਚ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …