ਮੁਹਾਲੀ ਪ੍ਰੈਸ ਕਲੱਬ ਦਾ ‘ਧੀਆਂ ਦੀ ਲੋਹੜੀ’ ਮੇਲਾ ਯਾਦਗਾਰੀ ਹੋ ਨਿੱਬੜਿਆ

ਸ਼ਹਿਰ ਵਿੱਚ ਪ੍ਰੈੱਸ ਕਲੱਬ ਜ਼ਰੂਰ ਬਣੇਗਾ ਭਾਵੇਂ ਮੈਂ ਸਰਕਾਰ ਤੋਂ ਬਣਾਵਾਂ ਜਾਂ ਆਪਣੇ ਕੋਲੋਂ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਮੁਹਾਲੀ ਪ੍ਰੈਸ ਕਲੱਬ ਵੱਲੋਂ ਕਰਵਾਇਆ ਗਿਆ 15ਵਾਂ ‘ਧੀਆਂ ਦੀ ਲੋਹੜੀ’ ਸਭਿਆਚਾਰਕ ਮੇਲਾ ਯਾਦਗਾਰੀ ਹੋ ਨਿਬੜਿਆ। ਇਸ ਮੌਕੇ ਪੰਜਾਬ ਦੇ ਨਾਮਵਰ ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਦਿਖਾਉਂਦਿਆਂ ਵਿਲੱਖਣ ਤੇ ਅਮਿਟ ਛਾਪ ਛੱਡੀ। ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂਕਿ ਸਮਾਜ ਸੇਵੀ ਜਗਜੀਤ ਕੌਰ ਕਾਹਲੋਂ ਨੇ ਵਿਸ਼ੇਸ਼ ਮਹਿਮਾਨ ਸਨ। ਭਾਵੇਂ ਕਿ ਤੇਜ਼ ਬਾਰਸ਼ ਅਤੇ ਖ਼ਰਾਬ ਮੌਸਮ ਕਾਰਨ ਕਾਫ਼ੀ ਦਿੱਕਤਾਂ ਆਈਆਂ ਪਰ ਦਰਸ਼ਕਾਂ ਦੀ ਭਰਵੀਂ ਹਾਜ਼ਰੀ ਅਤੇ ਜੋਸ਼ ਨੇ ਮੇਲੇ ਦੀ ਰੌਣਕ ਨੂੰ ਚਾਰ-ਚੰਨ ਲਾ ਦਿੱਤੇ।
ਇਸ ਮੌਕੇ ਕੁਲਵੰਤ ਸਿੰਘ ਨੇ ਪ੍ਰੈਸ ਕਲੱਬ ਦਾ ਨਵੇਂ ਸਾਲ ਦਾ ਕੈਲੰਡਰ ਅਤੇ ਸੋਵੀਨਾਰ ਰਿਲੀਜ਼ ਕੀਤਾ। ਉਨ੍ਹਾਂ ਨੇ ਪ੍ਰੈਸ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੂਹ ਅਹੁਦੇਦਾਰਾਂ ਨੂੰ ਲੋਹੜੀ ਮੇਲੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਮੁਹਾਲੀ ਪ੍ਰੈੱਸ ਕਲੱਬ ਪਿਛਲੇ 14 ਸਾਲਾਂ ਤੋਂ ਨਵਜੰਮੀਆਂ ਬੱਚੀਆਂ ਦੀ ਲੋਹੜੀ ਮਨਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਅੌਰਤਾਂ ਹਰ ਖੇਤਰ ਵਿੱਚ ਪੁਰਸ਼ਾਂ ਦੇ ਬਰਾਬਰ ਕੰਮ ਕਰ ਰਹੀਆਂ ਹਨ ਬਲਕਿ ਕਈ ਖੇਤਰਾਂ ਵਿੱਚ ਪੁਰਸ਼ਾਂ ਨਾਲੋਂ ਵੀ ਅੱਗੇ ਨਿਕਲ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਰਸ਼ ਨੂੰ ਅੌਰਤ ਪ੍ਰਤੀ ਅਪਣੀ ਸੋਚ ਬਦਲਣ ਦੀ ਲੋੜ ਹੈ।
ਇਸ ਮੌਕੇ ਕੁਲਵੰਤ ਸਿੰਘ ਨੇ ਮੇਲੇ ਵਿੱਚ ਪੁੱਜੇ ਸਮੂਹ ਪੱਤਰਕਾਰ ਭਾਈਚਾਰੇ ਨਾਲ ਇਹ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਨੂੰ ਮੁਹਾਲੀ ਹਲਕੇ ਦੇ ਲੋਕਾਂ ਨੇ ਵਿਧਾਇਕ ਬਣਾਇਆ ਤਾਂ ਉਹ ਯਕੀਨਨ ਇਲਾਕੇ ਦੇ ਪੱਤਰਕਾਰ ਭਾਈਚਾਰੇ ਦੀ ਲੰਮੇ ਸਮੇਂ ਤੋਂ ਲਟਕਦੀ ਪ੍ਰੈਸ ਕਲੱਬ ਲਈ ਥਾਂ ਅਲਾਟ ਕਰਨ ਦੀ ਮੰਗ ਪੂਰੀ ਕਰਨਗੇ। ਉਨ੍ਹਾਂ ਕਿਹਾ ਕਿ ‘ਪ੍ਰੈੱਸ ਕਲੱਬ ਜ਼ਰੂਰ ਬਣੇਗਾ ਭਾਵੇਂ ਮੈਂ ਸਰਕਾਰ ਤੋਂ ਬਣਾਵਾਂ ਜਾ ਆਪਣੇ ਕੋਲੋਂ’।
ਇਸ ਤੋਂ ਪਹਿਲਾਂ ਮੁਹਾਲੀ ਪ੍ਰੈੱਸ ਕਲੱਬ ਨੇ ਪ੍ਰਧਾਨ ਅਤੇ ਆਜ਼ਾਦ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਅਤੇ ਸਮੂਹ ਗਵਰਨਿੰਗ ਬਾਡੀ ਮੈਂਬਰਾਂ ਨੇ ਮੁੱਖ ਮਹਿਮਾਨ ਕੁਲਵੰਤ ਸਿੰਘ ਦਾ ਮੇਲੇ ਵਿੱਚ ਪਹੁੰਚਣ ਅਤੇ ਕਲੱਬ ਦੀ ਮਾਲੀ ਮਦਦ ਕਰਨ ਲਈ ਧੰਨਵਾਦ ਕੀਤਾ। ਇਸ ਦੌਰਾਨ ਲੋਹੜੀ ਬਾਲਣ ਦੀ ਰਸਮ ਸਮਾਜ ਸੇਵੀ ਜਗਜੀਤ ਕੌਰ ਕਾਹਲੋਂ ਨੇ ਨਿਭਾਈ। ਇਸ ਮੌਕੇ ਸਮੂਹ ਅਹੁਦੇਦਾਰਾਂ ਨੇ ਮੇਲੇ ਵਿੱਚ ਪਹੁੰਚੇ ਸਮੂਹ ਪੱਤਰਕਾਰ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਦਿੱਲੋਂ ਧੰਨਵਾਦ ਕੀਤਾ।

ਪ੍ਰੋਗਰਾਮ ਦਾ ਆਗਾਜ਼ ਗਾਇਕ ਹਰਿੰਦਰ ਹਰ ਦੇ ਧਾਰਮਿਕ ਗੀਤ ਨਾਲ ਹੋਇਆ। ਗਾਇਕਾ ਰਾਹਤ ਗੁਰਮੀਤ, ਰਵਿੰਦਰ ਮੱਲ੍ਹਾ ਅਤੇ ਮਾਨ ਕੇ ਨੇ ਵੀ ਆਪਣੀ ਗਾਇਕੀ ਨਾਲ ਖ਼ੂਬ ਰੰਗ ਬੰਨ੍ਹਿਆ। ਗਾਇਕ ਮਨੀ ਅੌਜਲਾ ਨੇ ‘ਧੀਆਂ ਦੀ ਲੋਹੜੀ’ ਦੇ ਗੀਤ ਤੋਂ ਇਲਾਵਾ ਆਪਣੀ ਬੁਲੰਦ ਅਵਾਜ਼ ਵਿੱਚ ਸਦਾ ਬਹਾਰ ਗੀਤਾਂ ਰਾਹੀਂ ਮੇਲੇ ਨੂੰ ਸਿਖਰ ’ਤੇ ਪਹੁੰਚਾ ਦਿੱਤਾ। ਅਖ਼ੀਰ ਵਿੱਚ ਪੰਜਾਬੀ ਗਾਇਕੀ ਦੇ ਥੰਮ੍ਹ ਮੰਨੇ ਜਾਂਦੇ ਉੱਘੇ ਗਾਇਕ ਹਰਜੀਤ ਹਰਮਨ ਨੇ ਆਪਣੀ ਹਾਜ਼ਰੀ ‘ਮਿੱਤਰਾਂ ਦਾ ਨਾਂ ਚੱਲਦਾ’ ਅਤੇ ਆਪਣੇ ਹੋਰ ਗੀਤਾਂ ਰਾਹੀਂ ਮੇਲਾ ਹੀ ਲੁੱਟ ਲਿਆ। ਹਰਜੀਤ ਹਰਮਨ ਨੇ ਬੋਲੀਆਂ ਪਾ ਕੇ ਪ੍ਰੈਸ ਕਲੱਬ ਦੇ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਪ੍ਰੋਗਰਾਮ ਦੀ ਵਿਸ਼ੇਸਤਾ ਇਕ ਛੋਟੀ ਬੱਚੀ ਨੇ ਧੀਆਂ ਨੂੰ ਸਮਰਪਿਤ ਗੀਤ ਗਾ ਕੇ ਸਭ ਦੀ ਪ੍ਰਸੰਸਾ ਖੱਟੀ। ਸਟੇਜ ਸਕੱਤਰ ਦੀ ਭੂਮਿਕਾ ਮੰਚ ਸੰਚਾਲਕ ਇਕਬਾਲ ਸਿੰਘ ਗੁੰਨੋਮਾਜਰਾ ਨੇ ਬਾਖ਼ੂਬੀ ਨਿਭਾਈ।
ਇਸ ਮੌਕੇ ਪ੍ਰੈੱਸ ਕਲੱਬ ਦੇ ਹਰ ਮੇਲੇ ਵਿੱਚ ਵਧੀਆ ਰੋਲ ਨਿਭਾਉਣ ਵਾਲੀ ਸੱਭਿਚਾਰਕ ਸ਼ਖ਼ਸੀਅਤ ਅਰੁਣ ਨਾਭਾ ਦੀ ਗੈਰਹਾਜਰੀ ਕਾਰਨ ਹਰ ਵਿਅਕਤੀ ਯਾਦ ਕਰਦਾ ਰਿਹਾ ਜੋ ਇੱਕ ਬੀਮਾਰੀ ਤੋਂ ਬਾਅਦ ਅਜੇ ਘਰ ਵਿੱਚ ਆਰਾਮ ਕਰਨ ਕਰਕੇ ਹਾਜ਼ਰ ਨਹੀਂ ਹੋ ਸਕੇ।

ਇਸ ਮੌਕੇ ਪ੍ਰੈਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਤੋਂ ਇਲਾਵਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ ਅਤੇ ਰਾਜੀਵ ਤਨੇਜਾ, ਜਥੇਬੰਦਕ ਸਕੱਤਰ ਨਾਹਰ ਸਿੰਘ ਧਾਲੀਵਾਲ ਅਤੇ ਬਲਜੀਤ ਮਰਵਾਹਾ, ਆਗਰੇਨਾਈਜ਼ਰ ਸਕੱਤਰ ਵਿਜੇ ਕੁਮਾਰ, ਕੈਸ਼ੀਅਰ ਰਾਜ ਕੁਮਾਰ ਅਰੋੜਾ ਸਮੇਤ ਨੇਹਾ ਵਰਮਾ, ਗੁਰਦੀਪ ਬੈਨੀਪਾਲ, ਗੁਰਜੀਤ ਬਿੱਲਾ, ਹਰਬੰਸ ਬਾਗੜੀ, ਭੁਪਿੰਦਰ ਬੱਬਰ, ਕੁਲਵੰਤ ਕੋਟਲੀ, ਕਿਰਪਾਲ ਸਿੰਘ, ਮਨਜੀਤ ਸਿੰਘ ਟਿਵਾਣਾ, ਕੁਲਵਿੰਦਰ ਬਾਵਾ, ਵਿਜੇਪਾਲ ਹਰਿੰਦਰ ਪਾਲ ਸਿੰਘ ਹੈਰੀ, ਅਮਰਜੀਤ ਸਿੰਘ, ਜੰਗ ਸਿੰਘ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …