ਮੁਹਾਲੀ ਪ੍ਰਾਪਟੀ ਐਸੋਸੀਏਸ਼ਨ ਵੱਲੋਂ ਬਲਬੀਰ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ:
ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੀ ਚੋਣ ਪ੍ਰਚਾਰ ਮੁਹਿੰਮ ਅੱਜ ਉਸ ਸਮੇਂ ਆਪਣੇ ਸ਼ਿਖਰਾਂ ’ਤੇ ਪਹੁੰਚ ਗਈ ਜਦੋਂ ਪ੍ਰਾਪਟੀ ਡੀਲਰ ਐਸੋਸੀਏਸ਼ਨ ਨੇ ਸ੍ਰੀ ਸਿੱਧੂ ਨੂੰ ਬਿਨਾਂ ਸ਼ਰਤ ਆਪਣਾ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ। ਮੁਹਾਲੀ ਪ੍ਰਾਪਟੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੇ ਇੱਕ ਵਫ਼ਦ ਨੇ ਖ਼ੁਦ ਵਿਧਾਇਕ ਸਿੱਧੂ ਦੇ ਘਰ ਜਾ ਕੇ ਉਨ੍ਹਾਂ ਨੂੰ ਚੋਣ ਪ੍ਰਚਾਰ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਕੀਤਾ। ਇਸ ਮੌਕੇ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਮਗਰੋਂ ਸ਼ਹਿਰ ਦੇ ਪ੍ਰਾਪਟੀ ਡੀਲਰਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਿਛਲੇ ਕਾਰਜਕਾਲ ਸਮੇੇਂ ਪ੍ਰਾਪਟੀ ਦਾ ਕਾਰੋਬਾਰ ਪੂਰੇ ਸ਼ਿਖਰਾਂ ਤੇ ਰਿਹਾ ਸੀ ਕੈਪਟਨ ਅਮਰਿੰਦਰ ਸਿੰਘ ਬਦੌਲਤ ਮੁਹਾਲੀ ਇਲਾਕੇ ਵਿੱਚ ਵੱਡੇ-ਵੱਡੇ ਮੈਗਾ ਪ੍ਰਾਜੈਕਟ ਆਉਣ ਕਾਰਨ ਜਿੱਥੇ ਪ੍ਰਾਪਟੀ ਡੀਲਰ ਵਜੋਂ ਕੰਮ ਕਰਨ ਵਾਲੇ ਲੋਕ ਅਤੇ ਕਿਸਾਨ ਬਹੁਤ ਖੁਸ਼ਹਾਲ ਹੋਏ ਸਨ ਪਰ ਉਸ ਮਗਰੋਂ ਪਿਛਲੇ ਦਸ ਸਾਲਾਂ ਤੋਂ ਸੱਤਾ ਤੇ ਕਾਬਜ ਅਕਾਲੀ ਸਰਕਾਰ ਨੇ ਪ੍ਰਾਪਟੀ ਦੇ ਕਾਰੋਬਾਰ ਨੂੰ ਗ੍ਰਹਿਣ ਲਗਾ ਦਿੱਤਾ ਹੈ ਅੱਜ ਵੱਡੀ ਗਿਣਤੀ ਵਿੱਚ ਪ੍ਰਾਪਟੀ ਡੀਲਰ ਵਿਹਲੇ ਬੈਠੇ ਹਨ ਅਤੇ ਅਕਾਲੀ ਸਰਕਾਰ ਨੂੰ ਕੋਸ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੇ ਮੈਗਾ ਪ੍ਰਾਜੈਕਟਾਂ ਨੂੰ ਫਿਰ ਹੱਲਾਸ਼ੇਰੀ ਦਿੱਤੀ ਜਾਵੇਗੀ ਤਾਂ ਜੋ ਪ੍ਰਾਪਟੀ ਦਾ ਕਾਰੋਬਾਰ ਵਧ-ਫੁਲ ਸਕੇ ਅਤੇ ਸਾਡੇ ਨੌਜਵਾਨਾਂ ਨੂੰ ਵੀ ਇਨ੍ਹਾਂ ਮੈਗਾ ਪ੍ਰਾਜੈਕਟਾਂ ਵਿੱਚ ਰੁਜ਼ਗਾਰ ਮਿਲ ਸਕੇ। ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਤੋਂ ਵੱਡੀਆਂ ਉਮੀਦਾਂ ਹਨ ਤੇ ਉਹ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੂਰਾ ਹੰਭਲਾ ਮਾਰਨਗੇ।
ਇਸ ਮੌਕੇ ਚੇਅਰਮੈਨ ਡੀ.ਐਸ. ਬੈਨੀਪਾਲ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਗੋਇਲ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਧਵਨ, ਸਾਬਕਾ ਚੇਅਰਮੈਨ ਜੇ.ਪੀ. ਸਿੰਘ, ਸੁਰਿੰਦਰ ਸਿੰਘ ਛਿੰਦਾ, ਮਨਜੀਤ ਸਿੰਘ, ਤੇਜਿੰਦਰ ਸਿੰਘ ਬਾਜਵਾ, ਤੇਜਿੰਦਰ ਸਿੰਘ ਪੂਨੀਆ, ਗੁਰਦੀਪ ਸਿੰਘ ਬੈਦਵਾਨ, ਕੈਸ਼ੀਅਰ ਗੁਰਪ੍ਰੀਤ ਸਿੰਘ, ਸ਼ਿਵ ਕੁਮਾਰ, ਰਾਜਪਾਲ ਬਾਂਸਲ, ਸਰਦਾਰਾ ਸਿੰਘ ਠੇਕੇਦਾਰ, ਰਵਿੰਦਰ ਗੋਇਲ, ਮਨਜੀਤ ਸਿੰਘ ਸੋਢੀ, ਬਲਜੀਤ ਸਿੰਘ ਸੋਢੀ, ਅਮਰਜੀਤ ਸਿੰਘ ਆਹੁਜਾ, ਦਵਿੰਦਰ ਸਿੰਘ, ਹਰਦੀਪ ਸਿੰਘ, ਰਾਜ ਕੁਮਾਰ, ਜਸਵੰਤ ਸਿੰਘ, ਗੁਰਮੀਤ ਸਿੰਘ ਸੇਤੀਆ ਸਤੇ ਵੱਡੀ ਗਿਣਤੀ ਵੱਡੀ ਗਿਣਤੀ ਵਿੱਚ ਪ੍ਰਾਪਟੀ ਡੀਲਰ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…