Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਦੀ ਮੌਜੂਦਾ ਕਾਰਜਕਾਰਨੀ ਭੰਗ, ਨਵੀਂ ਗਵਰਨਿੰਗ ਬਾਡੀ ਲਈ ਸਰਗਰਮੀਆਂ ਤੇਜ਼ ਨਵੀਂ ਚੋਣ ਕਰਵਾਉਣ ਲਈ ਸੁਰਿੰਦਰ ਸਿੰਘ ਮਹੰਤ, ਤੀਰਥ ਸਿੰਘ ਗੁਲਾਟੀ ਅਤੇ ਏਕੇ ਪਵਾਰ ਨੂੰ ਚੋਣ ਕਮਿਸ਼ਨਰ ਥਾਪਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ: ਮੁਹਾਲੀ ਪ੍ਰਾਪਰਟੀ ਕੰਸਲਟੈਂਟਸ ਐਸੋਸੀਏਸ਼ਨ ਦੀ ਸਾਲਾਨਾ ਜਨਰਲ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਐਸੋਸੀਏਸ਼ਨ ਦੀ ਮੌਜੂਦਾ ਕਾਰਜਕਾਰਨੀ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣ ਕਰਵਾਉਣ ਦੀ ਪ੍ਰਕਿਰਿਆ ਆਰੰਭਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸੁਰਿੰਦਰ ਸਿੰਘ ਮਹੰਤ, ਤੀਰਥ ਸਿੰਘ ਗੁਲਾਟੀ ਅਤੇ ਏ.ਕੇ. ਪਵਾਰ (ਗੋਗੀ) ਨੂੰ ਚੋਣ ਕਮਿਸ਼ਨਰ ਬਣਾਇਆ ਗਿਆ। ਇਹ ਤਿੰਨੇ ਚੋਣ ਕਮਿਸ਼ਨਰ ਅਗਲੇ ਦਿਨਾਂ ਦੌਰਾਨ ਚੋਣ ਪ੍ਰੋਗਰਾਮ ਦਾ ਐਲਾਨ ਕਰਨਗੇ। ਮੀਟਿੰਗ ਦੌਰਾਨ ਸੰਸਥਾ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਡਡਵਾਲ ਨੇ ਸੰਸਥਾ ਵੱਲੋਂ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਕੰਮਾਂ ਦਾ ਲੇਖਾ ਜੋਖਾ ਪੇਸ਼ ਕੀਤਾ ਅਤੇ ਸੰਸਥਾ ਦੇ ਮੈਂਬਰਾਂ ਵਲੋੱ ਦਿੱਤੇ ਗਏ ਸਹਿਯੋਗ ਲਈ ਉਹਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਸਥਾ ਦੇ ਫਾਊਂਡਰ ਪ੍ਰਧਾਨ ਐਨ ਕੇ ਮਰਵਾਹਾ ਅਤੇ ਸਾਬਕਾ ਪ੍ਰਧਾਨ ਅਸ਼ੋਕ ਗੋਇਲ ਨੇ ਆਪਣੇ ਸੰਬੋਧਨ ਦੌਰਾ ਸੰਸਥਾ ਨੂੰ ਹੋਰ ਮਜਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਕੁੱਝ ਮੈਂਬਰਾਂ ਵੱਲੋਂ ਮੌਜੂਦਾ ਕਾਰਜਕਾਰਨੀ ਦੀ ਕਾਰਗੁਜਾਰੀ ਤੇ ਕਿੰਤੂ ਵੀ ਕੀਤਾ ਗਿਆ ਅਤੇ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਰਜਿਸਟਰੀਆਂ ਮੌਕੇ ਮੰਗੀ ਜਾ ਰਹੀ ਰਿਸ਼ਵਤ ਦਾ ਮੁੱਦਾ ਵੱਡੇ ਪੱਧਰ ਤੇ ਚੁੱਕਿਆ ਗਿਆ ਸੀ ਪ੍ਰੰਤੂ ਇਹ ਮੁੱਦਾ ਹੱਲ ਨਹੀਂ ਹੋਇਆ। ਕੁੱਝ ਮੈਂਬਰਾਂ ਦਾ ਕਹਿਣਾ ਸੀ ਕਿ ਇਸ ਦੌਰਾਨ ਜੀਐਸਟੀ ਸਬੰਧੀ ਉਲਝਣ ਵੀ ਆਉੱਦੀ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਨੇ ਪ੍ਰਾਪਰਟੀ ਤੇ 5 ਫੀਸਦੀ ਜੀਐਸਟੀ ਲਗਾਇਆ ਹੈ ਜਦੋਂਕਿ ਪੂਡਾ ਵਿੱਚ ਜੀਐਸਟੀ 18 ਫੀਸਦੀ ਦੇ ਹਿਸਾਬ ਨਾਲ ਵਸੂਲਿਆ ਜਾ ਰਿਹਾ ਹੈ। ਕੁੱਝ ਮੈਂਬਰਾਂ ਦਾ ਕਹਿਣਾ ਸੀ ਕਿ ਸੰਸਥਾ ਮੈਂਬਰਾਂ ਨੂੰ ਰੇਰਾ ਬਾਰੇ ਅਜੇ ਤੱਕ ਪੂਰੀ ਜਾਣਕਾਰੀ ਮੁਹੱਈਆ ਨਹੀਂ ਕਰਵਾ ਪਾਈ ਹੈ। ਇਸ ਦੌਰਾਨ ਇਹ ਫੈਸਲਾ ਕੀਤਾ ਗਿਆ ਕਿ ਇਸ ਵਾਰ ਕੋਈ ਮੁੱਖ ਚੋਣ ਕਮਿਸ਼ਨਰ ਨਹੀਂ ਬਣਾਇਆ ਜਾਵੇਗਾ ਅਤੇ ਤਿੰਨੇ ਚੋਣ ਕਮਿਸ਼ਨਰਾਂ ਦਾ ਅਹੁਦਾ ਬਰਾਬਰ ਰਹੇਗਾ। ਮੈਂਬਰਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਪ੍ਰਧਾਨ ਭੁਪਿੰਦਰ ਸਿੰਘ ਸਭਰਵਾਲ ਵੱਲੋਂ ਸੁਰਿੰਦਰ ਸਿੰਘ ਮਹੰਤ, ਤੀਰਥ ਸਿੰਘ ਗੁਲਾਟੀ ਅਤੇ ਸ੍ਰੀ ਏ ਕੇ ਪਵਾਰ (ਗੋਗੀ) ਨੂੰ ਚੋਣ ਕਮਿਸ਼ਨਰ ਬਣਾਉਣ ਦਾ ਐਲਾਨ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ