ਸਾਰੇ ਵਾਰਡ ਵਿੱਚ ਓਪਨ ਏਅਰ ਜਿਮ ਵਾਲਾ ਮੁਹਾਲੀ ਪੰਜਾਬ ਦਾ ਪਹਿਲਾ ਸ਼ਹਿਰ: ਕੁਲਵੰਤ ਸਿੰਘ

ਸਾਬਕਾ ਮੇਅਰ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਜ਼ਾਦ ਗਰੁੱਪ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਫਰਵਰੀ:
ਮੁਹਾਲੀ ਨਗਰ ਨਿਗਮ ਦੀ ਚੋਣ ਲੜ ਰਹੇ ਅਜ਼ਾਦ ਗਰੁੱਪ ਦੇ ਸਾਰੇ ਉਮੀਦਵਾਰ ਪਿਛਲੇ 5 ਸਾਲਾਂ ਵਿੱਚ ਕੀਤੇ ਵਿਕਾਸ ਦੇ ਨਾਂ ’ਤੇ ਹੀ ਵੋਟਾਂ ਮੰਗ ਰਹੇ ਹਨ ਜਦੋਂਕਿ ਹੁਕਮਰਾਨ ਕਾਂਗਰਸ ਪਾਰਟੀ ਅਤੇ ਵਿਰੋਧੀ ਉਮੀਦਵਾਰਾਂ ਕੋਲ ਵੋਟਾਂ ਮੰਗਣ ਲਈ ਆਪਣੀ ਪ੍ਰਾਪਤੀਆਂ ਦੱਸਣ ਲਈ ਕੁੱਝ ਵੀ ਨਹੀਂ ਹੈ। ਸਾਡਾ ਮੁੱਖ ਟੀਚਾ ਮੁਹਾਲੀ ਨੂੰ ਅਗਲੇ 5 ਸਾਲਾਂ ਵਿੱਚ ਹੋਰ ਬੁਲੰਦੀਆਂ ’ਤੇ ਪਹੁੰਚਾਉਣਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਮੇਅਰ ਅਤੇ ਅਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਨੇ ਅੱਜ ਵੱਖ-ਵੱਖ ਵਾਰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਮੁਹਾਲੀ ਦਾ ਬਿਨਾਂ ਕਿਸੇ ਪੱਖਪਾਤ ਤੋਂ ਸਰਬਪੱਖੀ ਵਿਕਾਸ ਕੀਤਾ ਗਿਆ ਹੈ।
ਸਾਬਕਾ ਮੇਅਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਮੁਹਾਲੀ ਇੱਕੋ ਇੱਕ ਪੰਜਾਬ ਦਾ ਪਹਿਲਾ ਸ਼ਹਿਰ ਹੈ ਜਿੱਥੇ ਹਰ ਵਾਰਡ ਵਿੱਚ ਓਪਨ ਏਅਰ ਜਿਮ ਹੈ ਅਤੇ ਬੱਚਿਆਂ ਦੇ ਖੇਡਣ ਲਈ ਬਹੁਤ ਵਧੀਆ ਝੂਲੇ ਅਤੇ ਬਜੁਰਗਾਂ ਦੇ ਬੈਠਣ ਲਈ ਬੈਂਚ ਲਗਾਏ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਸ਼ੁੱਧ ਵਾਤਾਵਰਨ ਮੁਹੱਈਆ ਕਰਵਾਉਣ ਲਈ ਮੁਹਾਲੀ ਨੂੰ ਖੁੱਲ੍ਹੇ ਵਿੱਚ ਸ਼ੋਚ ਮੁਕਤ ਕਰਨ ਸਮੇਤ ਲੱਖਾਂ ਦੀ ਤਾਦਾਦ ਵਿੱਚ ਬੂਟੇ ਲਗਾਏ ਗਏ ਹਨ ਅਤੇ ਸ਼ਹਿਰ ਦੇ ਹਰੇਕ ਐਂਟਰੀ ਪੁਆਇੰਟ ਨੂੰ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਵਿਕਸਤ ਕੀਤਾ ਗਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਮੁਹਾਲੀ ਦੇ ਵਿਕਾਸ ਅਤੇ ਤਰੱਕੀ ਲਈ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਜ਼ਾਦ ਗਰੁੱਪ ਦੇ ਸਾਰੇ ਉਮੀਦਵਾਰਾਂ ਨੂੰ ਜਿਤਾਉਣ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…