MD-Bajwa--Sunny-Enclave

ਮੁਹਾਲੀ ਵਾਸੀ ਵਿਜੀਲੈਂਸ ਦੇ ਏਆਈਜੀ ਹਰਗੋਬਿੰਦ ਸਿੰਘ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ

ਉਨ੍ਹਾਂ ਦੇ ਪਿਤਾ ਤੇ ਭਰਾ ਨੂੰ ਵੀ ਮਿਲ ਚੁੱਕਾ ਹੈ ਰਾਸ਼ਟਰਪਤੀ ਮੈਡਲ, ਹੋਰ ਪੁਲੀਸ ਅਧਿਕਾਰੀਆਂ ਨੂੰ ਮਿਲੇਗਾ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਇੱਥੋਂ ਦੇ ਫੇਜ਼-7 ਦੇ ਵਸਨੀਕ ਅਤੇ ਪੰਜਾਬ ਵਿਜੀਲੈਂਸ ਬਿਊਰੋ ਦੇ ਏਆਈਜੀ ਹਰਗੋਬਿੰਦ ਸਿੰਘ ਨੂੰ ਵਿਸ਼ੇਸ਼ ਸੇਵਾ ਲਈ ਰਾਸ਼ਟਰਪਤੀ ਮੈਡਲ ਦਿੱਤਾ ਜਾਵੇਗਾ। ਉਹ ਇਸ ਵੇਲੇ ਮੁਹਾਲੀ ਸਥਿਤ ਵਿਜੀਲੈਂਸ (ਉਡਣ ਦਸਤੇ) ਵਿਖੇ ਤਾਇਨਾਤ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਅਤੇ ਵੱਡੇ ਭਰਾ ਨੂੰ ਵੀ ਵਧੀਆ ਸੇਵਾਵਾਂ ਲਈ ਰਾਸ਼ਟਰਪਤੀ ਮੈਡਲ ਮਿਲ ਚੁੱਕਾ ਹੈ। ਉਨ੍ਹਾਂ ਦੇ ਪਿਤਾ ਬਲਕਾਰ ਸਿੰਘ ਨੂੰ ਡੀਐਸਪੀ ਵਜੋਂ 1983 ਵਿੱਚ ਰਾਸ਼ਟਰਪਤੀ ਮੈਡਲ ਮਿਲਿਆ ਸੀ। ਉਨ੍ਹਾਂ ਦੇ ਵੱਡੇ ਭਰਾ ਰਾਮ ਸਿੰਘ (ਇੰਸਪੈਕਟਰ ਲੁਧਿਆਣਾ ਪੁਲੀਸ) ਨੂੰ ਵੀ ਦੋ ਵਾਰ ਮੈਡਲ ਮਿਲ ਚੁੱਕਾ ਹੈ। ਹਰਗੋਬਿੰਦ ਸਿੰਘ ਦਾ ਬੇਟਾ ਵੀ ਪੰਜਾਬ ਪੁਲੀਸ ਵਿੱਚ ਹੈ।
ਪੰਜਾਬ ਪੁਲੀਸ ਦੀ 13ਵੀਂ ਬਟਾਲੀਅਨ ਦੀ ਕਮਾਂਡੈਂਟ ਬਲਵੰਤ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਚੀਫ਼ ਮਨਿਸਟਰ ਰਕਸ਼ਕ ਪਦਕ ਨਾਲ ਸਨਮਾਨਿਤ ਕੀਤਾ ਜਾਵੇਗਾ। ਉਹ ਸਾਲ 2002 ਵਿੱਚ ਡੀਐਸਪੀ ਵਜੋਂ ਪੰਜਾਬ ਪੁਲੀਸ ਵਿੱਚ ਭਰਤੀ ਹੋਏ ਸੀ ਅਤੇ ਟਰੇਨਿੰਗ ਤੋਂ ਬਾਅਦ ਉਨ੍ਹਾਂ ਨੇ ਹੁਸ਼ਿਆਰਪੁਰ ਅਤੇ ਫਤਹਿਗੜ੍ਹ ਸਾਹਿਬ ਵਿੱਚ ਡੀਐਸਪੀ ਇੰਟਰਨਲ ਵਿਜੀਲੈਂਸ ਵਜੋਂ ਸੇਵਾਵਾਂ ਨਿਭਾਈਆਂ ਗਈਆਂ ਹਨ ਅਤੇ ਸਾਲ 2018 ਤੋਂ ਉਹ 13ਵੀਂ ਬਟਾਲੀਅਨ ਦੇ ਕਮਾਂਡੈਂਟ ਹਨ।
ਉਧਰ, ਡੀਜੀਪੀ ਵੱਲੋਂ ਜਾਰੀ ਸੂਚੀ ਮੁਤਾਬਕ ਮੁਹਾਲੀ ਦੇ ਮਟੌਰ ਥਾਣਾ ਦੇ ਐਸਐਚਓ ਇੰਸਪੈਕਟਰ ਰਾਜੀਵ ਕੁਮਾਰ ਨੂੰ ਆਜ਼ਾਦੀ ਦਿਵਸ ਮੌਕੇ ਚੀਫ਼ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਟੂ ਡਿਊਟੀ ਮੈਡਲ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਸਨਮਾਨ ਸ਼ਘਾਲਾਯੋਗ ਸੇਵਾਵਾਂ ਬਦਲੇ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਹੁਣ ਤੱਕ ਕਈ ਲੁਟੇਰਿਆਂ ਅਤੇ ਨਸ਼ਾ ਤਸਕਰਾਂ ਸਮੇਤ ਹੋਰ ਮਾਮਲਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…