ਬਿਜਲੀ ਸਬੰਧੀ ਇਤਿਹਾਸਕ ਫੈਸਲਿਆਂ ਸਦਕਾ ਮੁਹਾਲੀ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ: ਸਿੱਧੂ

ਲੋਕਾਂ ਵੱਲੋਂ ਮੁੱਖੀ ਮੰਤਰੀ ਚੰਨੀ, ਵਿਧਾਇਕ ਬਲਬੀਰ ਸਿੱਧੂ ਤੇ ਕਾਂਗਰਸ ਪਾਰਟੀ ਦਾ ਧੰਨਵਾਦ, ਲੁੱਡੂ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਸਾਬਕਾ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਬਿਜਲੀ ਦਰਾਂ ਵਿੱਚ ਕੀਤੀ ਗਈ ਕਟੌਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਇਤਿਹਾਸਕ ਫ਼ੈਸਲੇ ਸਦਕਾ ਲੋਕਾਂ ਅੰਦਰ ਅਥਾਹ ਖ਼ੁਸ਼ੀ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਲ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਕਟੌਤੀ ਦਾ ਐਲਾਨ ਕੀਤਾ ਹੈ। 100 ਯੂਨਿਟ ਤੱਕ 4 ਰੁਪਏ 19 ਪੈਸੇ ਤੋਂ ਘਟਾਕੇ 1 ਰੁਪਏ 19 ਪੈਸੇ, 300 ਯੁਨਿਟ ਤੱਕ 7 ਰੁਪਏ ਦੀ ਥਾਂ 4 ਰੁਪਏ ਅਤੇ ਹੋਰ ਸਲੈਬਾਂ ਵਿਚ ਵੀ ਇਸੇ ਤਰੀਕੇ 3 ਰੁਪਏ ਦੀ ਕਟੌਤੀ ਕੀਤੀ ਜਾ ਰਹੀ ਹੈ ਤੇ ਇਹ ਦਰਾਂ ਅੱਜ ਤੋਂ ਲਾਗੂ ਹੋਣਗੀਆਂ।
ਖਪਤਕਾਰਾਂ ਨੂੰ ਇਹ ਲਾਭ ਦੇਣ ਨਾਲ ਪੰਜਾਬ ਸਰਕਾਰ ‘ਤੇ ਹਰ ਸਾਲ 3316 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਇਹ ਸਹੂਲਤ 7 ਕਿਲੋਵਾਟ ਤੱਕ ਲੋਡ ਵਾਲੇ ਸਿਰਫ ਘਰੇਲੂ ਖਪਤਕਾਰਾਂ ਲਈ ਹੋਵੇਗੀ। ਸ੍ਰੀ ਸਿੱਧੂ ਨੇ ਸਨਅਤੀ ਖੇਤਰ ਫੇਜ਼-1 ਅਤੇ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਉੱਤੇ ਸਨੇਟਾ ਤੇ ਦੈੜੀ ਦੇ ਦਰਮਿਆਨ ਪੈਂਦੇ ਬਲਾਕ ਕਾਂਗਰਸ ਕਮੇਟੀ ਮੁਹਾਲੀ ਦਿਹਾਤੀ ਦੇ ਦਫਤਰ ਵਿਖੇ ਲੋਕਾਂ ਨਾਲ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕਰਦਿਆਂ ਕਰਦਿਆਂ ਕਿਹਾ ਕਿ ਪੰਜਾਬ ਵਿਚਲੀ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ 2 ਕਿੱਲੋਵਾਟ ਵਾਲੇ ਸਾਰੇ ਖ਼ਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕੀਤੇ ਜਾਣ ਅਤੇ ਹੁਣ ਅਕਾਲੀ ਦਲ ਭਾਜਪਾ ਦੀ ਤਤਕਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ ਸਮਝੌਤਿਆਂ ’ਚੋਂ ਜੀਵੀਕੇੇ ਗੋਇੰਦਵਾਲ ਸਾਹਿਬ ਨਾਲ ਸਮਝੌਤਾ ਰੱਦ ਕੀਤੇ ਜਾਣ ਸਬੰਧੀ ਮੁਹਾਲੀ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ।
ਇਸ ਬਾਬਤ ਗੱਲਬਾਤ ਕਰਦਿਆਂ ਸਿੱਧੂ ਨੇ ਕਿਹਾ ਕਿ ਇਸ ਸਮਝੌਤੇ ਕਾਰਨ ਪੰਜਾਬ ਸਰਕਾਰ ਨੂੰ ਉਦੋਂ ਵੀ 7.52 ਰੁਪਏ ਪ੍ਰਤੀ ਯੂਨਿਟ ਬਿਜਲੀ ਕੰਪਨੀ ਨੂੰ ਦੇਣੇ ਪੈਂਦੇ ਸਨ, ਜਦੋਂ ਥਰਮਲ ਪਲਾਂਟ ਵਿੱਚ ਬਿਜਲੀ ਉਤਪਾਤਦਨ ਵੀ ਨਹੀਂ ਹੋ ਰਿਹਾ ਹੁੰਦਾ ਸੀ। ਹੁਣ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਨੂੰ ਦੋ ਟੈਂਡਰ ਪ੍ਰਾਪਤ ਹੋਏ ਹਨ, ਜਿਹੜੇ ਕਿ 2.33 ਰੁਪਏ ਪ੍ਰਤੀ ਯੂਨਿਟ ਅਤੇ 2.50 ਪੈਸੇ ਪ੍ਰਤੀ ਯੂਨਿਟ ਬਿਜਲੀ ਸੂਰਜੀ ਊਰਜਾ ਉਤੇ ਆਧਾਰਿਤ ਪੈਦਾ ਕਰਨ ਨਾਲ ਸਬੰਧਤ ਹਨ। ਇਨ੍ਹਾਂ ਸਦਕਾ ਜੀ.ਵੀ.ਕੇੇ. ਗੋਇੰਦਵਾਲ ਸਾਹਿਬ ਵਾਲੇ ਥਰਮਲ ਤੋਂ ਕੋਲੇ ਨਾਲ ਪੈਦਾ ਹੁੰਦੀ ਬਿਜਲੀ ਦੀ ਲੋੜ ਨਹੀਂ ਪਵੇਗੀ। ਉਂਜ ਵੀ ਦੇਸ਼ ਵਿੱਚ ਕੋਲੇ ਦੀ ਕਮੀ ਹੈ ਤੇ ਇਸ ਰਾਹੀਂ ਬਿਜਲੀ ਉਤਪਾਦਨ ਮਹਿੰਗਾ ਪੈਣ ਦੇ ਨਾਲ ਨਾਲ ਵਾਤਾਵਰਨ ਵੀ ਦੂਸ਼ਿਤ ਕਰਦਾ ਹੈ।
ਪੰਜਾਬ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ ਤੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਨਹੀਂ ਛੱਡਿਆ ਜਾਵੇਗਾ। 2 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਵਾਲੇ ਬਕਾਇਆ ਬਿੱਲਾਂ ਦੀ ਮੁਆਫ਼ੀ ਸਦਕਾ ਪੰਜਾਬ ਦੇ ਵੱਡੀ ਗਿਣਤੀ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਦੇ ਅਜਿਹੇ ਫ਼ੈਸਲਿਆਂ ਸਦਕਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕਾਂ ਨੂੰ ਨਪੀੜਨ ਲਈ ਵਧਾਈ ਗਈ ਮਹਿੰਗਾਈ ਦੇ ਦੌਰ ਵਿੱਚ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ ਤੇ ਉਹ ਆਪਣੀ ਜ਼ਿੰਦਗੀ ਬਿਹਤਰ ਬਣਾ ਸਕਣਗੇ।

ਇਸ ਮੌਕੇ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ, ਸਿੱਧੂ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬਲਾਕ ਕਾਂਗਰਸ ਕਮੇਟੀ ਮੁਹਾਲੀ ਦਿਹਾਤੀ ਦੇ ਪ੍ਰਧਾਨ ਅਤੇ ਲੇਬਰਫੈਡ ਪੰਜਾਬ ਦੇ ਵਾਈਸ ਚੇਅਰਮੈਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਵਾਈਸ ਚੇਅਰਮੈਨ ਬਲਾਕ ਸੰਮਤੀ ਮਨਜੀਤ ਸਿੰਘ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਹਰਿੰਦਰ ਸਿੰਘ ਜੌਨੀ ਸਰਪੰਚ ਗੁਡਾਣਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਪੰਡਿਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਫਕੀਰ ਸਿੰਘ ਸਰਪੰਚ ਮੋਟੇਮਾਜਰਾ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਚੌਧਰੀ ਹਰਨੇਕ ਸਿੰਘ ਨੇਕੀ ਸਨੇਟਾ, ਗੁਰਦੀਪ ਸਿੰਘ ਸਰਪੰਚ ਦੈੜੀ, ਸੀਨੀਅਰ ਕਾਂਗਰਸੀ ਆਗੂ ਜੀਐਸ ਰਿਆੜ, ਗੁਰਚਰਨ ਸਿੰਘ ਗੀਗੇਮਾਜਰਾ, ਜਸਵੀਰ ਸਿੰਘ ਮਣਕੂ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਦਵਿੰਦਰ ਕੌਰ ਵਾਲੀਆ, ਜਗਦੀਸ਼ ਸਿੰਘ ਜੱਗਾ, ਵਿਨੀਤ ਮਲਿਕ, (ਸਾਰੇ ਕੌਂਸਲਰ), ਸੁਰਿੰਦਰ ਸ਼ਰਮਾ, ਰਿੰਕੂ ਖਰਬੰਦਾ, ਪਰਮਜੀਤ ਸਿੰਘ ਚੌਹਾਨ, ਤੇਜਪਾਲ ਸਿੰਘ ਭੰਵਰਾ, ਬਾਲਾ ਸਿੰਘ ਰਾਘੋ, ਲਖਮੀਰ ਸਿੰਘ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਰਾਮ ਕੁਮਾਰ ਸਾਹੀਮਾਜਰਾ, ਗੁਲਫਾਮ ਅਲੀ ਤੇ ਤਨੂੰ ਗਰਗ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …