nabaz-e-punjab.com

ਮੁਹਾਲੀ ਵਾਸੀ ਕੇਂਦਰ ਸਰਕਾਰ ਖ਼ਿਲਾਫ਼ ਐਤਵਾਰ ਨੂੰ ਕਰਨਗੇ ਤਿੱਖਾ ਰੋਸ ਪ੍ਰਦਰਸ਼ਨ

ਫੇਜ਼-3ਬੀ2 ਦੀ ਮਾਰਕੀਟ ਵਿੱਚ ਵੱਡੀ ਸਕਰੀਨ ’ਤੇ ਕੀਤਾ ਜਾਵੇਗਾ ਮੋਦੀ ਦੀ ਮਨ ਦੀ ਬਾਤ ਦਾ ਜਬਰਦਸਤ ਵਿਰੋਧ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਮੁਹਾਲੀ ਸ਼ਹਿਰ ਵਾਸੀਆਂ ਵੱਲੋਂ ਭਲਕੇ 27 ਦਸੰਬਰ ਨੂੰ ਇੱਥੋਂ ਦੇ ਫੇਜ਼-3ਬੀ2 ਦੀ ਮੁੱਖ ਮਾਰਕੀਟ ਵਿੱਚ ਵੱਡੇ ਪੱਧਰ ’ਤੇ ਕੇਂਦਰ ਸਰਕਾਰ ਦਾ ਜਬਰਦਸਤ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਮਾਰਕੀਟ ਦੀ ਪਾਰਕਿੰਗ ਵਿੱਚ ਵੱਡੀ ਸਕਰੀਨ ਲਗਾ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ ਖਾਲੀ ਥਾਲੀਆਂ ਖੜਕਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਦਿੱਲੀ ਚੱਲੋ-ਦਿੱਲੀ ਚੱਲੋ ਮੁਹਿੰਮ ਦੇ ਸੰਚਾਲਕ ਅਤੇ ਸਮਾਜ ਸੇਵੀ ਨਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੇਡਰਜ਼ ਮਾਰਕੀਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਮਾਰਕੀਟ ਵਿੱਚ ਵੱਡੀ ਸਕਰੀਨ ਲਗਾ ਕੇ ਪ੍ਰਧਾਨ ਮੰਤਰੀ ਦੀ ‘ਮਨ ਦੀ ਬਾਤ’ ਦਾ ਜਬਰਦਸਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸ਼ਹਿਰ ਵਾਸੀਆਂ ਨੂੰ ਗਲੀ ਮੁਹੱਲੇ ਵਿੱਚ ਜਾ ਕੇ ਲਾਮਬੰਦ ਕੀਤਾ ਜਾ ਰਿਹਾ ਹੈ।
ਸ੍ਰੀ ਕੰਗ ਨੇ ਕਿਹਾ ਕਿ ਆਪਣਾ ਹੱਕ ਮੰਗ ਰਹੇ ਦੇਸ਼ ਦੇ ਅੰਨਦਾਤਾ ਕਿਸਾਨਾਂ ਮਜਦੂਰਾਂ ਨੂੰ ਮੋਦੀ ਸਰਕਾਰ ਸੜਕਾਂ ਅਤੇ ਖੁੱਲ੍ਹੇ ਅਸਮਾਨ ਥੱਲੇ ਕੜਾਕੇ ਦੀ ਠੰਢ ਵਿੱਚ ਬੈਠਣ ਲਈ ਮਜਬੂਰ ਕਰ ਰਹੀ ਹੈ ਅਤੇ ਦੇਸ਼ ਨੂੰ ਬਰਬਾਦ ਕਰਨ ਵਾਲੇ ਪੂੰਜੀਪਤੀਆਂ ਦੇ ਕਹਿਣ ਤੇ ਕਿਸਾਨ, ਮਜਦੂਰ, ਆੜ੍ਹਤੀ, ਵਪਾਰੀ ਸਮੇਤ ਹਰ ਵਰਗ ਦੇ ਲੋਕਾ ਦਾ ਗਲਾ ਘੁੱਟ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਪਾਰਟੀਬਾਜੀ ਤੋਂ ਉਪਰ ਉਠ ਕੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਇਸ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੀ ਜਿੱਤ ਤੱਕ ਦਿੱਲੀ ਜਾਣ ਵਾਲੇ ਕਾਫ਼ਲਿਆਂ ਲਈ ਕਿਸਾਨੀ ਝੰਡੇ ਮੁਫ਼ਤ ਦੇਣ ਦੀ ਸੇਵਾ ਜਾਰੀ ਰਹੇਗੀ। ਇਸ ਮੌਕੇ ਗਗਨਪ੍ਰੀਤ ਸਿੰਘ ਬੈਂਸ, ਅਮਰਜੀਤ ਸਿੰਘ ਧਾਲੀਵਾਲ, ਪ੍ਰੋ. ਮੇਹਰ ਸਿੰਘ ਮੱਲ੍ਹੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…