ਮੁਹਾਲੀ ਵਾਸੀਆਂ ਨੂੰ ਨਵੇਂ ਸਾਲ ਵਿੱਚ ਮਿਲੇਗਾ 20 ਐਮਜੀਡੀ ਪਾਣੀ ਸਪਲਾਈ ਦਾ ਤੋਹਫ਼ਾ

ਸਾਬਕਾ ਮੰਤਰੀ ਬਲਬੀਰ ਸਿੱਧੂ ਨੇ ਕੀਤਾ ਵਾਟਰ ਟਰੀਟਮੈਂਟ ਪਲਾਂਟ ਦਾ ਦੌਰਾ, 300 ਕਰੋੜੀ ਪ੍ਰਾਜੈਕਟ ਕੀਤੀ ਸਮੀਖਿਆ

ਅਗਲੇ ਦੋ ਦਹਾਕਿਆਂ ਤੱਕ ਮੁਹਾਲੀ ਵਿੱਚ ਨਹੀਂ ਆਵੇਗੀ ਪੀਣ ਵਾਲੇ ਪਾਣੀ ਦੀ ਕਿੱਲਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ:
ਸਾਬਕਾ ਸਿਹਤ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਮੁਹਾਲੀ ਵਾਸੀਆਂ ਨੂੰ ਨਵੇਂ ਸਾਲ ਵਿੱਚ ਰੋਜ਼ਾਨਾ 20 ਐਮਜੀਡੀ ਪੀਣ ਵਾਲਾ ਪਾਣੀ ਸਪਲਾਈ ਕਰਨ ਦਾ ਤੋਹਫ਼ਾ ਦਿੱਤਾ ਜਾਵੇਗਾ। ਕਰੀਬ 300 ਕਰੋੜ ਦੇ ਇਸ ਪ੍ਰਾਜੈਕਟ ਦਾ ਕੰਮ ਲਗਪਗ ਮੁਕੰਮਲ ਹੋ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵਾਟਰ ਟਰੀਟਮੈਂਟ ਪਲਾਂਟ ਸੀਹਪੁਰ ਦਾ ਦੌਰਾ ਕਰਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਰ ਤੋਂ ਰੋਜ਼ਾਨਾ 20 ਐਮਜੀਡੀ ਨਹਿਰੀ ਪਾਣੀ ਮਿਲਣ ਨਾਲ ਸ਼ਹਿਰ ਵਾਸੀਆਂ ਨੂੰ ਚਿਰਕੌਣੀ ਮੰਗ ਪੂਰੀ ਹੋਵੇਗੀ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਸਨ।
ਸ੍ਰੀ ਸਿੱਧੂ ਨੇ ਅਧਿਕਾਰੀਆਂ ਤੋਂ ਵਾਟਰ ਟਰੀਟਮੈਂਟ ਪਲਾਂਟ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਮੁਹਾਲੀ ਲਈ ਇਹ ਬਹੁਤ ਵੱਡਾ ਪ੍ਰਾਜੈਕਟ ਹੈ ਅਤੇ ਹਫ਼ਤੇ ਦੇ ਅੰਦਰ-ਅੰਦਰ ਇੱਥੇ ਬਿਜਲੀ ਦਾ ਕੁਨੈਕਸ਼ਨ ਸ਼ੁਰੂ ਹੋਣ ਉਪਰੰਤ ਮੁਹਾਲੀ ਲਈ 20 ਐਮਜੀਡੀ ਪਾਣੀ ਸਪਲਾਈ ਸ਼ੁਰੂ ਹੋ ਜਾਵੇਗੀ। ਜਿਸ ਨਾਲ ਦੋ ਦਹਾਕਿਆਂ ਤੱਕ ਮੁਹਾਲੀ ਵਿੱਚ ਪੀਣ ਵਾਲੇ ਪਾਣੀ ਦੀ ਕਿੱਲਤ ਨਹੀਂ ਆਵੇਗੀ।
ਵਿਧਾਇਕ ਸਿੱਧੂ ਨੇ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਮੁਹਾਲੀ ਤੱਕ 200 ਕਰੋੜ ਰੁਪਏ ਪਾਈਪਲਾਈਨ ਉੱਤੇ ਖਰਚ ਕੀਤੇ ਗਏ ਜਦੋਂਕਿ ਵਾਟਰ ਟਰੀਟਮੈਂਟ ਪਲਾਂਟ ’ਤੇ 95 ਲੱਖ ਦਾ ਖਰਚ ਆਇਆ ਹੈ। ਇਸ ਪ੍ਰਾਜੈਕਟ ਤਹਿਤ 23 ਕਿੱਲੋਮੀਟਰ ਲੰਮੀ ਪਾਈਪਲਾਈਨ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ 300 ਕਰੋੜੀ ਪ੍ਰਾਜੈਕਟ ਦੇ ਪੂਰਾ ਹੋਣ ’ਤੇ ਬੇਹੱਦ ਖੁਸ਼ੀ ਅਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ 20 ਐਮਜੀਡੀ ਪਾਣੀ ਸਪਲਾਈ ਨਾਲ ਸ਼ਹਿਰ ਦੀ ਟਿਊਬਵੈੱਲਾਂ ਉੱਤੇ ਨਿਰਭਰਤਾ ਘੱਟ ਜਾਵੇਗੀ ਅਤੇ ਇਸ ਨਾਲ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਗਰਮੀਆਂ ਦੇ ਮੌਸਮ ਵਿੱਚ ਲੋਕਾਂ ਨੂੰ ਪਾਣੀ ਦੀ ਕਿੱਲਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਜ਼ਿਕਰਯੋਗ ਹੈ ਕਿ ਮੁਹਾਲੀ ਵਿੱਚ ਪਾਣੀ ਦੀ ਸਪਲਾਈ ਦੀ ਕਿੱਲਤ ਨੂੰ ਦੇਖਦਿਆਂ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਸੀ। ਵਿਧਾਇਕ ਸਿੱਧੂ ਨੇ ਡਿਪਟੀ ਮੇਅਰ ਬੇਦੀ ਦੇ ਇਨ੍ਹਾਂ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਟਰ ਟਰੀਟਮੈਂਟ ਪਲਾਂਟ ਦਾ ਜਲਦੀ ਉਦਘਾਟਨ ਕਰਨਗੇ ਅਤੇ ਬਿਜਲੀ ਦਾ ਕੁਨੈਕਸ਼ਨ ਮਿਲਦਿਆਂ ਹੀ ਟੈਸਟਿੰਗ ਸ਼ੁਰੂ ਹੋ ਜਾਵੇਗੀ। ਮੇਅਰ ਜੀਤੀ ਨੇ ਇਸ ਪ੍ਰਾਜੈਕਟ ਲਈ ਸਾਬਕਾ ਸਿਹਤ ਮੰਤਰੀ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In Agriculture & Forrest

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…