Share on Facebook Share on Twitter Share on Google+ Share on Pinterest Share on Linkedin ਮੁਹਾਲੀ ਸੜਕ ਦੋ ਹਾਦਸੇ: ਵੈਟਰਨਰੀ ਡਾਕਟਰ ਸਮੇਤ ਦੋ ਵਿਅਕਤੀਆਂ ਦੀ ਮੌਤ ਡਿਊਟੀ ਖ਼ਤਮ ਕਰਨ ਤੋਂ ਬਾਅਦ ਦੇਰ ਸ਼ਾਮ ਵਾਪਸੀ ਵੇਲੇ ਵਾਪਰਿਆ ਹਾਦਸਾ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੂਨ: ਇੱਥੋਂ ਦੇ ਫੇਜ਼-2 ਵਿੱਚ ਪ੍ਰਾਇਮਰੀ ਸਕੂਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਮੋਟਰ ਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਤੀਸ਼ ਕੁਮਾਰ (27) ਵਾਸੀ ਪਿੰਡ ਮਲੋਆ ਵਜੋਂ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਫੇਜ਼-1 ਦੇ ਐਸਐਚਓ ਮਨਫੂਲ ਸਿੰਘ ਨੇ ਇਸ ਸਬੰਧੀ ਪੁਲੀਸ ਨੇ ਸਵਿਫ਼ਟ ਕਾਰ ਦੀ ਮਹਿਲਾ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਤੀਸ਼ ਕੁਮਾਰ ਆਪਣੇ ਮੋਟਰ ਸਾਈਕਲ ’ਤੇ ਜਾ ਰਿਹਾ ਸੀ ਤਾਂ ਇਸ ਦੌਰਾਨ ਇਕ ਸਵਿਫ਼ਟ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਪੀਜੀਆਈ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਅੱਜ ਪੀਜੀਆਈ ਨੇ ਮੁਹਾਲੀ ਪੁਲੀਸ ਨੂੰ ਮ੍ਰਿਤਕ ਬਾਰੇ ਜਾਣਕਾਰੀ ਦਿੱਤੀ ਗਈ। ਉਧਰ, ਪੰਜਾਬ ਸਿਵਲ ਸਕੱਤਰੇਤ ਵਿੱਚ ਪ੍ਰਾਈਵੇਟ ਸੈਕਟਰੀ ਸਰਬਜੀਤ ਕੌਰ ਹੁੰਦਲ ਦੇ ਬੇਟੇ ਡਾ. ਗੁਰਸ਼ਰਨ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਡਾ. ਗੁਰਸ਼ਰਨ ਸਿੰਘ ਚੁੰਨੀ (ਫਤਹਿਗੜ੍ਹ ਸਾਹਿਬ) ਵਿੱਚ ਵੈਟਰਨਰੀ ਡਾਕਟਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਹ ਜਾਣਕਾਰੀ ਦਿੰਦਿਆਂ ਵੈਟਰਨਰੀ ਡਾਕਟਰ ਦੇ ਨਜ਼ਦੀਕੀ ਰਿਸਤੇਦਾਰ ਅਤੇ ਸਿੱਖਿਆ ਬੋਰਡ ਮੁਲਾਜ਼ਮ ਜਥੇਬੰਦੀ ਦੇ ਸਾਬਕਾ ਮੀਤ ਪ੍ਰਧਾਨ ਪ੍ਰਭਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਡਾ. ਗੁਰਸ਼ਰਨ ਸਿੰਘ ਦੇਰ ਸ਼ਾਮ ਡਿਊਟੀ ਖ਼ਤਮ ਕਰਨ ਉਪਰੰਤ ਵਾਪਸ ਮੁਹਾਲੀ ਆ ਰਿਹਾ ਸੀ ਤਾਂ ਰਸਤੇ ਵਿੱਚ ਐੱਸਵਾਈਐਲ ਨਹਿਰ ਨੇੜੇ ਇਹ ਦਰਦਨਾਕ ਹਾਦਸਾ ਵਾਪਰ ਗਿਆ। ਹਾਲਾਂਕਿ ਇਲਾਜ ਲਈ ਉਸ ਨੂੰ ਤੁਰੰਤ ਪੀਜੀਆਈ ਹਸਪਤਾਲ ਚੰਡੀਗੜ੍ਹ ਵਿੱਚ ਲਿਜਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡਾ. ਗੁਰਸ਼ਰਨ ਸਿੰਘ ਆਪਣੇ ਪਿੱਛੇ ਪਤਨੀ ਅਤੇ ਮਾਤਾ ਪਿਤਾ, ਭੈਣ ਅਤੇ 10 ਮਹੀਨੇ ਦੀ ਮਾਸੂਮ ਬੱਚੀ ਛੱਡ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ