
ਮੁਹਾਲੀ ਤੇ ਰੂਪਨਗਰ ਦੇ ਕਿਸਾਨਾਂ ਨੇ ਮੁਹਾਲੀ ਵਿੱਚ ਕੱਢੀ ‘ਟਰੈਕਟਰ ਰੈਲੀ’
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਮੁਹਾਲੀ ਅਤੇ ਰੂਪਨਗਰ ਜ਼ਿਲ੍ਹੇ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਸੋਮਵਾਰ ਨੂੰ ਮੁਹਾਲੀ ਵਿੱਚ ਟਰੈਕਟਰ ਰੈਲੀ ਕੱਢੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਸੈਂਕੜਿਆਂ ਦੀ ਗਿਣਤੀ ਵਿੱਚ ਟਰੈਕਟਰਾਂ ਨੇ ਸ਼ਹਿਰ ਦੀਆਂ ਸੜਕਾਂ ’ਤੇ ਧੂੜ ਪੁੱਟੀ। ਇਹ ਟਰੈਕਟਰ ਰੈਲੀ ਇੱਥੋਂ ਦੇ ਫੇਜ਼-1 ਤੋਂ ਸ਼ੁਰੂ ਹੋਈ ਅਤੇ ਮੁਹਾਲੀ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ’ਚੋਂ ਲੰਘਦੀ ਹੋਈ ਵਾਪਸ ਫੇਜ਼-1 ਵਿੱਚ ਪਹੁੰਚ ਕੇ ਸਮਾਪਤ ਹੋਈ। ਟਰੈਕਟਰ ਰੈਲੀ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਉਨ੍ਹਾਂ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਤੁਰੰਤ ਵਾਪਸ ਲਏ ਜਾਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਉਚਿੱਤ ਭਾਅ ਦੇਣ ਲਈ ਸੁਆਮੀਨਾਥਨ ਦੀ ਰਿਪੋਰਟ ਲਾਗੂ ਕੀਤੀ ਗਈ।