Share on Facebook Share on Twitter Share on Google+ Share on Pinterest Share on Linkedin ਸਿੱਖ ਅਜਾਇਬ ਘਰ ਮੁਹਾਲੀ ਦੇ ਬੁੱਤਸਾਜ ਨੇ ਕੈਬਨਿਟ ਮੰਤਰੀ ਸਿੱਧੂ ਨੂੰ ਡੇਢ ਸਾਲ ਪਹਿਲਾਂ ਐਲਾਨੀ ਗਰਾਂਟ ਦੇਣ ਦੀ ਮੰਗ ਬਲਬੀਰ ਸਿੱਧੂ ਨੇ ਸ਼ਹੀਦ ਊਧਮ ਸਿੰਘ ਜੀ ਦੇ ਮਾਡਲ ਦੇ ਉਦਘਾਟਨ ਮੌਕੇ ਕੀਤਾ ਸੀ 1 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ: ਸਿੱਖ ਅਜਾਇਬਘਰ ਮੁਹਾਲੀ ਦੇ ਬੁੱਤਸਾਜ ਪਰਵਿੰਦਰ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਡੇਢ ਸਾਲ ਪਹਿਲਾਂ ਐਲਾਨੀ ਗਰਾਂਟ ਰਿਲੀਜ਼ ਕਰਨ ਦੀ ਗੁਹਾਰ ਲਗਾਈ ਹੈ। ਅੱਜ ਇੱਥੇ ਬੁੱਤਸਾਜ ਨੇ ਦੱਸਿਆ ਕਿ 5 ਅਗਸਤ 2018 ਨੂੰ ਸ੍ਰੀ ਸਿੱਧੂ ਵੱਲੋਂ ਸਿੱਖ ਅਜਾਇਬਘਰ ਦੇ ਮੁੱਖ ਗੇਟ ਨੇੜੇ ਸ਼ਹੀਦ ਊਧਮ ਸਿੰਘ ਜੀ ਦੇ ਮਾਡਲ ਦਾ ਉਦਘਾਟਨ ਕਰਨ ਉਪਰੰਤ ਸੰਗਤ ਦੇ ਭਰਵੇਂ ਇਕੱਠ ਵਿੱਚ ਬੁੱਤਸਾਜ ਪਰਵਿੰਦਰ ਸਿੰਘ ਦੇ ਇਸ ਉਪਰਾਲੇ ਸ਼ਲਾਘਾ ਕਰਦਿਆਂ ਸੰਸਥਾ ਦੇ ਵਿਕਾਸ ਲਈ ਇਕ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਗਿਆ ਸੀ ਲੇਕਿਨ ਹੁਣ ਤੱਕ ਉਨ੍ਹਾਂ ਨੂੰ ਗਰਾਂਟ ਨਹੀਂ ਮਿਲੀ ਹੈ। ਬੁੱਤਸਾਜ ਪਰਵਿੰਦਰ ਸਿੰਘ ਨੇ ਦੱਸਿਆ ਕਿ ਆਪਣੇ ਦੌਰੇ ਮੌਕੇ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸਿੱਖ ਅਜਾਇਬਘਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਅਤੇ ਸਿੱਖ ਅਜਾਇਬਘਰ ਲਈ ਪੱਕੇ ਤੌਰ ’ਤੇ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਬੁੱਤਸਾਜ ਨੂੰ ਪੰਜਾਬ ਸਰਕਾਰ ਵੱਲੋਂ ਸਟੇਟ ਐਵਾਰਡ ਦੇਣ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਹੁਣ ਤੱਕ ਕੋਈ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਸ੍ਰੀ ਸਿੱਧੂ ਤੋਂ ਮੰਗ ਕੀਤੀ ਕਿ ਐਲਾਨੀ ਗਰਾਂਟ ਦੀ ਰਾਸ਼ੀ ਦਿੱਤੀ ਜਾਵੇਗਾ ਅਤੇ ਸਿੱਖ ਅਜਾਇਬਘਰ ਲਈ ਪੱਕੀ ਜ਼ਮੀਨ ਅਲਾਟ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਕਾਫ਼ੀ ਪਹਿਲਾਂ ਨੰਬਰਦਾਰ ਤਰਲੋਚਨ ਸਿੰਘ ਮਾਨ ਵੱਲੋਂ ਬੁੱਤਸਾਜ ਨੂੰ ਤਰਸ ਦੇ ਆਧਾਰ ’ਤੇ ਮੌਜੂਦਾ ਜ਼ਮੀਨ ਆਰਜ਼ੀ ਤੌਰ ’ਤੇ ਦਿੱਤੀ ਗਈ ਸੀ। ਬਾਅਦ ਵਿੱਚ ਇਹ ਜ਼ਮੀਨ ਗਮਾਡਾ ਨੇ ਐਕਵਾਇਰ ਕਰ ਲਈ। ਗਮਾਡਾ ਨੇ ਕਈ ਵਾਰ ਸਿੱਖ ਅਜਾਇਬਘਰ ਦੇ ਕਬਜ਼ੇ ਵਾਲੀ ਜ਼ਮੀਨ ਦਾ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ, ਪ੍ਰੰਤੂ ਇੱਥੇ ਛੋਟੇ ਸਾਹਿਬਜ਼ਾਦਿਆਂ ਸਮੇਤ ਹੋਰ ਸ਼ਹੀਦ ਸਿੰਘਾਂ ਅਤੇ ਸੂਰਬੀਰ ਯੋਧਿਆਂ ਦੇ ਬੁੱਤ ਸੁਸ਼ੋਭਿਤ ਹੋਣ ਕਾਰਨ ਗਮਾਡਾ ਦੀ ਜੇਸੀਬੀ ਮਸ਼ੀਨ ਚਲਾਉਣ ਦੀ ਹਿੰਮਤ ਨਹੀਂ ਪਈ ਅਤੇ ਹਰ ਵਾਰ ਗਮਾਡਾ ਨੂੰ ਬੇਰੰਗ ਵਾਪਸ ਪਰਤਣਾ ਪਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ