ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਡਿਪਟੀ ਮੇਅਰ ਕੁਲਜੀਤ ਬੇਦੀ ਦਾ ਸਨਮਾਨ

ਬਿਰਧ ਆਸ਼ਰਮ ਬਣਾਉਣ ਲਈ ਜ਼ਮੀਨ ਮਿਲਣ ’ਤੇ ਬਾਬਿਆਂ ਨੇ ਮਨਾਇਆ ਜਸ਼ਨ, ਵੰਡੇ ਲੱਡੂ

ਨਬਜ਼-ਏ-ਪੰਜਾਬ, ਮੁਹਾਲੀ, 12 ਅਕਤੂਬਰ:
ਮੁਹਾਲੀ ਵਿੱਚ ਓਲਡ ਏਜ ਹੋਮ (ਬਿਰਧ ਆਸ਼ਰਮ) ਬਣਾਉਣ ਲਈ ਗਮਾਡਾ ਵੱਲੋਂ ਸੈਕਟਰ-78 ਵਿੱਚ ਤਿੰਨ ਏਕੜ ਜ਼ਮੀਨ ਮੁਫ਼ਤ ਦੇਣ ਦੀ ਖ਼ੁਸ਼ੀ ਵਿੱਚ ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਬੈਨਰ ਹੇਠ ਸ਼ਹਿਰ ਦੇ ਬਾਬਿਆਂ ਨੇ ਜਸ਼ਨ ਮਨਾਇਆ ਅਤੇ ਲੱਡੂ ਵੰਡੇ। ਇਹ ਕਾਰਜ ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਯਤਨਾਂ ਸਦਕਾ ਨੇਪਰੇ ਚੜ੍ਹਿਆ ਹੈ। ਇਸ ਕੰਮ ਲਈ ਬੇਦੀ ਵੱਲੋਂ 9 ਸਾਲ ਹਾਈ ਕੋਰਟ ਵਿੱਚ ਕਾਨੂੰਨੀ ਲੜਾਈ ਲੜੀ ਗਈ। ਹੁਣ ਗਮਾਡਾ ਨੇ ਮੁਹਾਲੀ ਵਿੱਚ ਬਿਰਧ ਆਸ਼ਰਮ ਬਣਾਉਣ ਲਈ ਨੇ ਸੈਕਟਰ-78 ਵਿੱਚ 2.92 ਏਕੜ ਜ਼ਮੀਨ ਰਾਖਵੀਂ ਰੱਖ ਦਿੱਤੀ ਹੈ। ਇਸ ਸਬੰਧੀ ਗਮਾਡਾ ਨੇ ਡਿਪਟੀ ਮੇਅਰ ਨੂੰ ਪੱਤਰ ਲਿਖ ਕੇ ਸੂਚਿਤ ਕੀਤਾ ਹੈ।
ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਪ੍ਰਿੰਸੀਪਲ ਐਸ ਚੌਧਰੀ ਦੀ ਅਗਵਾਈ ਹੇਠ ਇੱਥੋਂ ਦੇ ਰੋਜ਼ ਗਾਰਡਨ ਫੇਜ਼-3ਬੀ-1 ਸਥਿਤ ਲਾਇਬਰੇਰੀ ਵਿੱਚ ਸਮਾਰੋਹ ਆਯੋਜਿਤ ਕਰਕੇ ਬਜ਼ੁਰਗਾਂ ਨੇ ਪਾਰਕ ਵਿੱਚ ਸੈਰ ਕਰ ਰਹੇ ਸ਼ਹਿਰ ਵਾਸੀਆਂ ਨੂੰ ਲੱਡੂ ਵੰਡੇ ਅਤੇ ਡਿਪਟੀ ਮੇਅਰ ਕੁਲਜੀਤ ਬੇਦੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਅਸੀਸਾਂ ਦਿੱਤੀਆਂ।
ਪ੍ਰਿੰਸੀਪਲ ਐਸ ਚੌਧਰੀ ਨੇ ਕਿਹਾ ਕਿ ਡਿਪਟੀ ਮੇਅਰ ਕੁਲਜੀਤ ਬੇਦੀ ਮੁਹਾਲੀ ਦੇ ਮਸਲਿਆਂ ਲਈ ਲੋਕਹਿੱਤ ਵਿੱਚ ਲੜਾਈ ਲੜਦੇ ਆ ਰਹੇ ਹਨ। ਪਹਿਲਾਂ ਉਨ੍ਹਾਂ ਨੇ ਮੁਹਾਲੀ ਦੇ ਕਮਿਊਨਿਟੀ ਸੈਂਟਰਾਂ ਨੂੰ ਪੁਲੀਸ ਅਤੇ ਅਦਾਲਤਾਂ ਦੇ ਕਬਜ਼ੇ ਤੋਂ ਖਾਲੀ ਕਰਵਾਏ। ਨਹਿਰੀ ਪਾਣੀ ਦੀ ਵੱਡੀ ਸਮੱਸਿਆ ਹੱਲ ਕਰਵਾਈ ਅਤੇ ਹੁਣ ਸ਼ਹਿਰ ਵਿੱਚ ਬਿਰਧ ਆਸ਼ਰਮ ਬਣਾਉਣ ਲਈ ਲੰਮੀ ਕਾਨੂੰਨੀ ਲੜਾਈ ਲੜ ਕੇ ਤਿੰਨ ਏਕੜ ਜ਼ਮੀਨ ਹਾਸਲ ਕੀਤੀ ਗਈ।
ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕਿਹਾ ਕਿ ਮੌਜੂਦਾ ਸਮੇਂ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ ਜਾ ਰਹੇ ਹਨ। ਪਿੱਛੇ ਉਨ੍ਹਾਂ ਦੇ ਬਜ਼ੁਰਗ ਮਾਪੇ ਇਕੱਲੇ ਜੀਵਨ ਬਤੀਤ ਕਰਨ ਲਈ ਮਜਬੂਰ ਹਨ ਅਤੇ ਕਾਫ਼ੀ ਬਜ਼ੁਰਗ ਡਿਪਰੈਸ਼ਨ ਵਿੱਚ ਚਲੇ ਜਾਂਦੇ ਹਨ। ਇਹੀ ਨਹੀਂ ਬਹੁਤ ਸਾਰੇ ਅਜਿਹੇ ਮਾਮਲੇ ਵੀ ਸਾਹਮਣੇ ਆਏ ਹਨ ਕਿ ਬੱਚੇ ਆਪਣੇ ਬਜ਼ੁਰਗਾਂ ਨੂੰ ਘਰੋਂ ਬਾਹਰ ਕੱਢ ਦਿੰਦੇ ਹਨ। ਲੇਕਿਨ ਹੁਣ ਸਰਕਾਰੀ ਪੱਧਰ ’ਤੇ ਬਿਰਧ ਆਸ਼ਰਮ ਬਣਨ ਨਾਲ ਬਜ਼ੁਰਗਾਂ ਦੀ ਇਹ ਚਿੰਤਾ ਖ਼ਤਮ ਹੋ ਜਾਵੇਗੀ।
ਇਸ ਮੌਕੇ ਸਕੱਤਰ ਜਨਰਲ ਸੁਖਵਿੰਦਰ ਸਿੰਘ, ਵਿੱਤ ਸਕੱਤਰ ਬਲਬੀਰ ਸਿੰਘ ਅਰੋੜਾ, ਮਨਜੀਤ ਸਾਹਨੀ, ਸੀਮਾ ਰਾਵਤ ਲਾਈਬ੍ਰੇਰੀਅਨ, ਭੁਪਿੰਦਰ ਸਿੰਘ ਬੱਲ ਸਕੱਤਰ ਵੈਲਫੇਅਰ, ਭਗਵੰਤ ਸਿੰਘ ਅਤੇ ਬੀਐਸ ਚਾਵਲਾ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

India Needs Next Generation Leaders: Jagdeep Dhankhar

India Needs Next Generation Leaders: Jagdeep Dhankhar Nabaz-e-Punjab, Mohali, October 18: …