ਮੁਹਾਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਕਮਰ ਕਸੀ

24 ਨੂੰ ਮੁੜ ਸੱਦੀ ਮੁਹਾਲੀ ਹਲਕੇ ਦੀ ਬੀਸੀ ਵਿੰਗ ਦੀ ਮੀਟਿੰਗ, ਚੰਦੂਮਾਜਰਾ ਤੇ ਗਾਬੜੀਆਂ ਵੀ ਕਰਨਗੇ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਉਤੇ ਪਾਰਟੀ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਮਰ ਕੱਸ ਲਈ ਗਈ ਹੈ ਜਿਸ ਦੇ ਚਲਦਿਆਂ ਅਕਾਲੀ ਦਲ ਦੇ ਵੱਖ ਵੱਖ ਵਿੰਗਾਂ ਦੀਆਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਅਕਾਲੀ ਦਲ ਦੇ ਹਲਕਾ ਮੁਹਾਲੀ ਤੋਂ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਇਹ ਜਾਣਕਾਰੀ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸੈਕਟਰ-69 ਸਥਿਤ ਦਫ਼ਤਰ ਵਿੱਚ ਬੀਸੀ ਵਿੰਗ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਦੱਸਿਆ ਕਿ 24 ਜਨਵਰੀ ਨੂੰ ਮੋਹਾਲੀ ਦੇ ਫੇਜ਼-3ਬੀ1 ਸਥਿਤ ਰਾਮਗੜ੍ਹੀਆ ਭਵਨ ਵਿਖੇ ਬੀ.ਸੀ. ਵਿੰਗ ਦੀ ਇੱਕ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਮੀਟਿੰਗ ਵਿੱਚ ਅਕਾਲੀ ਦਲ ਦੇ ਬੀਸੀ ਵਿੰਗ ਦੇ ਆਲ ਇੰਡੀਆ ਪ੍ਰਧਾਨ ਹੀਰਾ ਸਿੰਘ ਗਾਬੜੀਆ ਵਿਸ਼ੇਸ਼ ਤੌਰ ’ਤੇ ਤਸ਼ਰੀਫ਼ ਲਿਆ ਰਹੇ ਹਨ ਅਤੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਇਸ ਮੀਟਿੰਗ ਵਿੱਚ ਸ੍ਰ. ਗਾਬੜੀਆ ਅਤੇ ਪ੍ਰੋ. ਚੰਦੂਮਾਜਰਾ ਦੇ ਵਿਚਾਰ ਸੁਣਨ ਲਈ ਵੱਧ ਤੋਂ ਵੱਧ ਗਿਣਤੀ ਵਿੱਚ ਬੀਸੀ ਵਿੰਗ ਨਾਲ ਸਬੰਧਤ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ।
ਹਲਕਾ ਇੰਚਾਰਜ ਕੈਪਟਨ ਸਿੱਧੂ ਅਤੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਬੀਸੀ ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਮੁੱਖ ਸਿੰਘ ਸੋਹਲ, ਜਸਵਿੰਦਰ ਸਿੰਘ ਜੱਸੀ ਪ੍ਰਧਾਨ ਦਿਹਾਤੀ ਵੀ ਹਾਜ਼ਰ ਹੋਏ। ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਸਕੱਤਰ ਜਨਰਲ ਕਮਲਜੀਤ ਸਿੰਘ ਰੂਬੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਜੋ ਪਛੜੀਆਂ ਸ਼੍ਰੇਣੀਆਂ ਨੂੰ ਜੋ ਸਹੂਲਤਾਂ ਦਿੱਤੀਆਂ ਗਈਆਂ ਸਨ, ਉਹ ਸਭ ਸਹੂਲਤਾਂ ਕਾਂਗਰਸ ਸਰਕਾਰ ਨੇ ਆਉਂਦਿਆਂ ਹੀ ਬੰਦ ਕਰ ਦਿੱਤੀਆਂ ਹਨ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਪਛੜੀਆਂ ਸ਼੍ਰੇਣੀਆਂ ਵੱਲੋਂ ਇਸੇ ਮੁੱਦੇ ਉਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾਵੇਗਾ।
ਜ਼ਿਲ੍ਹਾ ਬੀਸੀ ਵਿੰਗ ਦੇ ਸ਼ਹਿਰੀ ਪ੍ਰਧਾਨ ਗੁਰਮੁੱਖ ਸਿੰਘ ਸੋਹਲ ਅਤੇ ਦਿਹਾਤੀ ਪ੍ਰਧਾਨ ਜਸਵਿੰਦਰ ਸਿੰਘ ਜੱਸੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬੀਸੀ ਵਿੰਗ ਨੂੰ ਦਿੱਤੀਆਂ ਗਈਆਂ ਸਹੂਲਤਾਂ ਬੰਦ ਕੀਤੇ ਜਾਣ ਸਬੰਧੀ ਸ਼ਹਿਰਾਂ ਅਤੇ ਪਿੰਡਾਂ ਦੇ ਘਰੋ ਘਰੀ ਜਾ ਕੇ ਲੋਕਾਂ ਕੋਲ ਪੋਲ ਖੋਲ੍ਹੀ ਜਾਵੇਗੀ। ਉਨ੍ਹਾਂ ਕੈਪਟਨ ਸਿੱਧੂ ਤੇ ਜਥੇਦਾਰ ਕੁੰਭੜਾ ਨੂੰ ਵਿਸ਼ਵਾਸ ਦਿਵਾਇਆ ਕਿ 24 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਵਿੱਚ ਬੀਸੀ ਵਿੰਗ ਦੇ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਅਕਾਲੀ ਕੌਂਸਲਰ ਆਰਪੀ ਸ਼ਰਮਾ, ਹਰਪਾਲ ਸਿੰਘ ਬਰਾੜ, ਮੇਜਰ ਸਿੰਘ, ਸੰਤੋਖ ਸਿੰਘ, ਗੁਰਮੀਤ ਸਿੰਘ ਸ਼ਾਮਪੁਰ (ਚਾਰੋਂ ਸਰਕਲ ਪ੍ਰਧਾਨ), ਜਸਵੀਰ ਸਿੰਘ ਸਰਕਲ ਪ੍ਰਧਾਨ ਸ਼ਹਿਰੀ (ਬੀਸੀ ਵਿੰਗ), ਨਿਰਮਲ ਸਿੰਘ ਸਰਕਲ ਪ੍ਰਧਾਨ ਸ਼ਹਿਰੀ (ਬੀਸੀ ਵਿੰਗ), ਗੁਰਪਾਲ ਸਿੰਘ ਸਰਕਲ ਪ੍ਰਧਾਨ ਦਿਹਾਤੀ (ਬੀਸੀ ਵਿੰਗ), ਬਲਵਿੰਦਰ ਸਿੰਘ ਮੁਲਤਾਨੀ ਸੀਨੀਅਰ ਮੀਤ ਪ੍ਰਧਾਨ ਬੀਸੀ ਵਿੰਗ ਸ਼ਹਿਰੀ, ਬਿੱਕਰ ਸਿੰਘ, ਹਰਸੰਗਤ ਸਿੰਘ ਸੋਹਾਣਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…