Nabaz-e-punjab.com

ਮੁਹਾਲੀ ਦੇ ਨਵੇਂ ਐਸਐਸਪੀ ਸ੍ਰ. ਹਰਚਰਨ ਸਿੰਘ ਭੁੱਲਰ ਨੇ ਆਪਣਾ ਅਹੁਦਾ ਸੰਭਾਲਿਆ

ਕਾਨੂੰਨ ਵਿਵਸਥਾ ਦੀ ਹਾਲਤ, ਅਪਰਾਧਾਂ ਤੇ ਕਾਬੂ ਅਤੇ ਨਸ਼ਾ ਸਪਲਾਈ ਲਾਈਨ ਤੋੜਨ ਨੂੰ ਤਰਜੀਹ ਦਿੱਤੀ ਜਾਵੇਗੀ: ਭੁੱਲਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ:
ਪੰਜਾਬ ਸਰਕਾਰ ਵੱਲੋਂ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਦਾ ਇੱਥੋਂ ਤਬਾਦਲਾ ਕਰਕੇ ਉਨ੍ਹਾਂ ਦੀ ਥਾਂ ’ਤੇ ਆਈਪੀਐਸ ਅਧਿਕਾਰੀ ਸ੍ਰ. ਹਰਚਰਨ ਸਿੰਘ ਭੁੱਲਰ ਨੂੰ ਜ਼ਿਲ੍ਹਾ ਮੁਹਾਲੀ ਦਾ ਨਵਾਂ ਐਸਐਸਪੀ ਲਗਾਇਆ ਗਿਆ ਹੈ। ਸ੍ਰੀ ਭੁੱਲਰ ਨੇ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇੱਥੋਂ ਬਦਲੇ ਸ੍ਰੀ ਚਾਹਲ ਨੂੰ ਤਰਨਤਾਰਨ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਸ੍ਰੀ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਕਾਨੂੰਨ ਵਿਵਸਥਾ ਦੀ ਹਾਲਤ, ਅਪਰਾਧਾਂ ’ਤੇ ਕਾਬੂ ਪਾਉਣ ਅਤੇ ਨਸ਼ਾ ਸਪਲਾਈ ਲਾਈਨ ਤੋੜਨ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ ਅਤੇ ਸਟਰੀਟ ਕਰਾਈਮ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ।
ਇੱਥੇ ਇਹ ਦੱਸਣਯੋਗ ਹੈ ਕਿ ਸ੍ਰੀ ਭੁੱਲਰ ਪੰਜਾਬ ਪੁਲੀਸ ਵਿੱਚ ਨਿਭਾਈਆਂ ਜਾ ਰਹੀਆਂ ਵਿਲੱਖਣ ਸੇਵਾਵਾਂ ਦੇ ਨਾਲ ਨਾਲ ਇੱਕ ਉੱਘੇ ਖੇਡ ਪ੍ਰੇਮੀ ਵਜੋਂ ਵੀ ਜਾਣੇ ਜਾਂਦੇ ਹਨ। ਉਹ ਸੂਬੇ ਦੀਆਂ ਬਹੁਤ ਸਾਰੀਆਂ ਖੇਡ ਐਸੋਸੀਏਸ਼ਨਾਂ ਨਾਲ ਜੁੜੇ ਹੋਏ ਹਨ। ਇਸ ਤੋਂ ਪਹਿਲਾਂ ਸ੍ਰੀ ਭੁੱਲਰ ਨੇ ਮੁਹਾਲੀ ਵਿੱਚ ਐਸਪੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਗੁਰਦਾਸਪੁਰ, ਫਤਹਿਗੜ੍ਹ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਖੰਨਾ ਅਤੇ ਬਰਨਾਲਾ ਆਦਿ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ। ਉਹ ਏਆਈਜੀ ਕ੍ਰਾਈਮ ਪੰਜਾਬ, ਚੰਡੀਗੜ੍ਹ ਵੀ ਤਾਇਨਾਤ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…