
ਮੁਹਾਲੀ ਟਰੈਫ਼ਿਕ ਪੁਲੀਸ ਨੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ, 35 ਵਾਹਨਾਂ ਦੇ ਚਲਾਨ ਕੱਟੇ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ
ਇੱਥੋਂ ਦੇ ਫੇਜ਼-11 ਤੋਂ ਏਅਰਪੋਰਟ ਰੋਡ ਨੂੰ ਜਾਂਦੀ ਸੜਕ ’ਤੇ ਟਰੈਫ਼ਿਕ ਪੁਲੀਸ ਜ਼ੋਨ-3 ਦੇ ਇੰਚਾਰਜ ਸਤਪਾਲ ਸਿੰਘ ਦੀ ਅਗਵਾਈ ਵਿੱਚ ਪੁਲੀਸ ਨੇ ਵਿਸ਼ੇਸ਼ ਨਾਕਾ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ। ਇਸ ਮੌਕੇ ਪੁਲੀਸ ਨੇ ਕਰੀਬ 35 ਵਾਹਨ ਚਾਲਕਾਂ ਦੇ ਚਲਾਨ ਕੱਟੇ। ਇਸ ਮੌਕੇ ਰੈਡ ਲਾਈਟ, ਲਾਲ ਬੱਤੀ ਜੰਪ ਕਰਨ, ਆਰ ਸੀ ਨਾ ਹੋਣਾ, ਸੀਟ ਬੈਲਟ ਨਾ ਲਗਾਉਣ ਕਾਰਨ ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ।
ਡੀਐਸਪੀ ਟਰੈਫ਼ਿਕ ਹਰਸਿਮਰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਟਰੈਫ਼ਿਕ ਨਿਯਮ ਸਖ਼ਤੀ ਨਾਲ ਲਾਗੂ ਕੀਤੇ ਜਾਣਗੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆਂ ਨਹੀਂ ਜਾਵੇਗਾ। ਉਂਜ ਉਨ੍ਹਾਂ ਦੱਸਿਆ ਕਿ ਮੁਹਾਲੀ ਵਿੱਚ ਪੁਲੀਸ ਨਫ਼ਰੀ ਦੀ ਘਾਟ ਦੇ ਚੱਲਦਿਆਂ ਟਰੈਫ਼ਿਕ ਲਾਈਟ ਚੌਂਕ ’ਤੇ ਮੁਲਾਜ਼ਮ ਦੀ ਘਾਟ ਮਹਿਸੂਸ ਹੋ ਰਹੀ ਹੈ। ਉਨ੍ਹਾਂ ਜ਼ਿਲ੍ਹਾ ਮੁਹਾਲੀ ਵਿੱਚ ਕਰੀਬ 21 ਸੜਕ ਦੁਰਘਟਨਾ ਪੁਆਇੰਟ ਹਨ।