ਮੁਹਾਲੀ ਤੋਂ ਤੀਜੇ ਦਿਨ 281 ਹੋਰ ਲੋਕਾਂ ਨੂੰ ਉੱਤਰਾਖੰਡ, ਜੰਮੂ-ਕਸ਼ਮੀਰ, ਲੇਹ-ਲੱਦਾਖ ਭੇਜਿਆ

ਪੰਜਾਬ ਵਿੱਚ ਫਸੇ ਲੋਕਾਂ ਨੂੰ ਵਾਪਸ ਪਿਤਰੀ ਸੂਬਿਆਂ ਵਿੱਚ ਭੇਜਣ ਲਈ ਮੁਹਿੰਮ ਨਿਰੰਤਰ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਈ:
ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਕਾਰਨ ਮੁਹਾਲੀ ਸਮੇਤ ਪੰਜਾਬ ਵਿੱਚ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਫਸੇ ਦੂਜੇ ਸੂਬਿਆਂ ਦੇ ਲੋਕਾਂ ਨੂੰ ਵਾਪਸ ਪਿਤਰੀ ਰਾਜਾਂ ਵਿੱਚ ਭੇਜਣ ਦੀ ਮੁਹਿੰਮ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਤੀਜੇ ਦਿਨ 281 ਵਿਅਕਤੀਆਂ ਨੂੰ ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਅਤੇ ਲੇਹ-ਲੱਦਾਖ ਵਿੱਚ ਵਾਪਸ ਭੇਜਿਆ ਗਿਆ। ਇਹ ਜਾਣਕਾਰੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦਿੱਤੀ। ਇਸ ਸਬੰਧੀ ਖੇਤਰੀ ਆਵਾਜਾਈ ਅਥਾਰਟੀ (ਆਰਟੀਏ) ਦੇ ਸਕੱਤਰ ਸੁਖਵਿੰਦਰ ਕੁਮਾਰ ਵੱਲੋਂ 11 ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫਸੇ ਲੋਕਾਂ ਨੂੰ ਆਪਣੇ ਪਿਤਰੀ ਰਾਜਾਂ ਵਿੱਚ ਵਾਪਸ ਭੇਜਣ ਲਈ ਬੱਸਾਂ ਵਿੱਚ ਬਿਠਾਉਣ ਤੋਂ ਪਹਿਲਾਂ ਸਾਰਿਆਂ ਦੀ ਮੈਡੀਕਲ ਜਾਂਚ ਕੀਤੀ ਗਈ।
ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਕਰਫਿਊ ਕਾਰਨ ਮੁਹਾਲੀ ਵਿੱਚ ਫਸੇ ਵਿਦਿਆਰਥੀਆਂ ਸਮੇਤ 281 ਵਿਅਕਤੀਆਂ ਜਿਨ੍ਹਾਂ ਵਿੱਚ ਅੌਰਤਾਂ ਵੀ ਸ਼ਾਮਲ ਹਨ, ਉਨ੍ਹਾਂ ਨੂੰ 11 ਬੱਸਾਂ ਵਿੱਚ ਨਵਾਂ ਗਾਉਂ ਅਤੇ ਖਰੜ ’ਚੋਂ ਉੱਤਰਾਖੰਡ, ਜੰਮੂ-ਕਸ਼ਮੀਰ ਅਤੇ ਲੇਹ (ਲੱਦਾਖ) ਨੂੰ ਵਾਪਸ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਫਸੇ ਇਨ੍ਹਾਂ ਵਿਅਕਤੀਆਂ ਨੂੰ ਆਪਣੇ ਘਰਾਂ ਨੂੰ ਵਾਪਸ ਭੇਜਣ ਤੋਂ ਪਹਿਲਾਂ ਡਾਕਟਰੀ ਪ੍ਰਕਿਰਿਆ ਦੇ ਹਿੱਸੇ ਵਜੋਂ ਉਨ੍ਹਾਂ ਦੀ ਮੈਡੀਕਲ ਜਾਂਚ ਕੀਤੀ ਗਈ। ਸਕਰੀਨਿੰਗ ਪ੍ਰਕਿਰਿਆ ਅਤੇ ਬੱਸਾਂ ਵਿੱਚ ਸਵਾਰ ਹੋਣ ਸਮੇਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਵੀ ਸਖ਼ਤੀ ਨਾਲ ਪਾਲਣਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਲੇਹ (ਲੱਦਾਖ) ਨਾਲ ਸਬੰਧਤ 175 ਵਿਦਿਆਰਥੀਆਂ ਨੂੰ ਨਵਾਂ ਗਾਉਂ ’ਚੋਂ 7 ਬੱਸਾਂ ਵਿੱਚ ਵਾਪਸ ਉਨ੍ਹਾਂ ਦੇ ਘਰ ਭੇਜਿਆ ਗਿਆ ਜਦੋਂਕਿ ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਦੇ 106 ਲੋਕਾਂ ਨੂੰ ਖਰੜ ’ਚੋਂ 4 ਬੱਸਾਂ ਰਾਹੀਂ ਵਾਪਸ ਭੇਜਿਆ ਗਿਆ। ਬੱਸਾਂ ਵਿੱਚ ਬੈਠ ਕੇ ਆਪੋ ਆਪਣੇ ਸੂਬਿਆਂ ਲਈ ਰਵਾਨਾ ਹੋਣ ਸਮੇਂ ਇਨ੍ਹਾਂ ਵਿਅਕਤੀਆਂ ਨੇ ਪੰਜਾਬ ਸਰਕਾਰ ਅਤੇ ਮੁਹਾਲੀ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਟਰੈਵਲ ਏਜੰਟਾਂ ਦੀ ਵੈਰੀਫਿਕੇਸ਼ਨ ਲਈ ਵਿਸ਼ੇਸ਼ ਮੁਹਿੰਮ ਵਿੱਢੀ

ਮੁਹਾਲੀ ਪੁਲੀਸ ਨੇ ਟਰੈਵਲ ਏਜੰਟਾਂ ਦੀ ਵੈਰੀਫਿਕੇਸ਼ਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਨਬਜ਼-ਏ-ਪੰਜਾਬ, ਮੁਹਾਲੀ, 24 ਫ…