Nabaz-e-punjab.com

ਮੁਹਾਲੀ ਵਿਕਾਸ ਮੰਚ ਦੇ ਪ੍ਰਧਾਨ ਵਿਨੀਤ ਵਰਮਾ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ

ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਵਿਨੀਤ ਵਰਮਾ ਦਾ ਕੀਤਾ ਭਰਵਾਂ ਸਵਾਗਤ

ਵਿਨੀਤ ਵਰਮਾ ਦੇ ਆਪ ਵਿੱਚ ਸ਼ਾਮਲ ਹੋਣ ਨਾਲ ਮੁਹਾਲੀ ਵਿੱਚ ਨਵੇਂ ਸਿਆਸੀ ਸਮੀਕਰਨ ਬਦਲੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਮੁਹਾਲੀ ਵਿਕਾਸ ਮੰਚ ਅਤੇ ਵਪਾਰ ਮੰਡਲ ਮੁਹਾਲੀ ਦੇ ਪ੍ਰਧਾਨ ਵਿਨੀਤ ਵਰਮਾ ਅੱਜ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ੍ਰੀ ਵਰਮਾ ਦੇ ਆਪ ਵਿੱਚ ਸ਼ਾਮਲ ਹੋਣ ਨਾਲ ਮੁਹਾਲੀ ਵਿੱਚ ਨਵੇਂ ਸਿਆਸੀ ਸਮੀਕਰਨ ਪੈਦਾ ਹੋ ਗਏ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਆਮ ਲੋਕਾਂ ਅਤੇ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਨਾਲ ਜੁੜੇ ਹੋਏ ਮੁੱਦਿਆਂ ਨੂੰ ਸਰਕਾਰੇ ਦਰਬਾਰੇ ਅਤੇ ਮੀਡੀਆ ਵਿੱਚ ਚੁੱਕਦੇ ਆ ਰਹੇ ਹਨ। ਵਿਕਾਸ ਕੰਮਾਂ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ, ਗਮਾਡਾ ਦੀ ਅਣਦੇਖੀ ’ਤੇ ਉਹ ਲਗਾਤਾਰ ਤਿੱਖੀ ਨਜ਼ਰ ਰੱਖੇ ਹੋਏ ਸੀ। ਵਾਤਾਵਰਨ ਪ੍ਰਦੂਸ਼ਣ ਦੇ ਖ਼ਿਲਾਫ਼ ਵੀ ਉਨ੍ਹਾਂ ਨੇ ਸ਼ੁਰੂ ਤੋਂ ਝੰਡਾ ਚੁੱਕੀ ਰੱਖਿਆ ਹੈ।
ਅੱਜ ਉਨ੍ਹਾਂ ਨੇ ਚੰਡੀਗੜ੍ਹ ਸਥਿਤ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕੀਤਾ ਗਿਆ। ਸ੍ਰੀ ਚੀਮਾ ਨੇ ਸ੍ਰੀ ਵਰਮਾ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਛੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਉੱਦਮੀ ਨੌਜਵਾਨਾਂ ਦੇ ਅੱਗੇ ਆਉਣ ਨਾਲ ਪਾਰਟੀ ਹੋਰ ਵਧੇਰੇ ਮਜ਼ਬੂਤ ਹੋਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ੍ਰੀ ਵਰਮਾ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇ ਕੇ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਸ ਮੌਕੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਰਾਜ ਲਾਲੀ ਗਿੱਲ, ਸੀਨੀਅਰ ਆਗੂ ਦਲਬੀਰ ਸਿੰਘ ਢਿੱਲੋਂ ਵੀ ਮੌਜੂਦ ਸਨ।
ਇਸ ਮੌਕੇ ਵਿਨੀਤ ਵਰਮਾ ਨੇ ਕਿਹਾ ਕਿ ਦਿੱਲੀ ਵਿੱਚ ਲਗਾਤਾਰ ਤੀਜੀ ਵਾਰ ਆਮ ਆਦਮੀ ਪਾਰਟੀ ਵੱਲੋਂ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਬਦਲੇ ਲੋਕਾਂ ਦਾ ਭਰੋਸਾ ਜਿੱਤ ਕੇ ਸਰਕਾਰ ਬਣਾਉਣ ਨਾਲ ਉਹ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਬਿਨਾਂ ਸ਼ਰਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਲਿਆ ਹੈ। ਉਂਜ ਉਨ੍ਹਾਂ ਕਿਹਾ ਕਿ ਪਾਰਟੀ ਜੋ ਜ਼ਿੰਮੇਵਾਰੀ ਦੇਵੇਗੀ। ਉਹ ਉਸ ਨੂੰ ਪੂਰੀ ਲਗਨ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਨਾਲ ਮੁਹਾਲੀ ਵਿੱਚ ਜਨ ਸੰਪਰਕ ਮੁਹਿੰਮ ਸ਼ੁਰੂ ਕਰਨਗੇ। ਇਸ ਮੌਕੇ ਦਵਿੰਦਰ ਢੀਂਡਸਾ, ਪ੍ਰਹਿਲਾਦ ਸਿੰਘ, ਪੀਆਰ ਮਾਨ, ਫੌਜਾ ਸਿੰਘ, ਗਗਨਦੀਪ ਕੁਮਾਰ, ਰਮਨਦੀਪ ਸਿੰਘ, ਅਮਨਦੀਪ ਕੌਸ਼ਲ, ਪਵਨਦੀਪ ਗਰੇਵਾਲ, ਅਮਿਤੋਜ ਸਿੰਘ ਅਤੇ ਹੋਰ ਵਲੰਟੀਅਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…