Share on Facebook Share on Twitter Share on Google+ Share on Pinterest Share on Linkedin ਮੁਹਾਲੀ ਵੱਲੋਂ ਅਕਾਲੀ ਦਲ ਦੇ ਉਮੀਦਵਾਰ ਕੈਪਟਨ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ ਅਕਾਲੀ ਦਲ ਦੇ ਉਮੀਦਵਾਰ ਕੈਪਟਨ ਸਿੱਧੂ ਨੇ ਫੇਜ਼-7 ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਮੁਹਾਲੀ ਵਿੱਚ ਪਹਿਲੀ ਵਾਰ ਵੱਖ-ਵੱਖ ਅਕਾਲੀ ਧੜਿਆਂ ਦੇ ਨੁਮਾਇੰਦੇ ਇੱਕ ਮੰਚ ’ਤੇ ਆਏ ਨਜ਼ਰ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜਨਵਰੀ: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਚੋਣ ਮੁਹਿੰਮ ਅੱਜ ਪਹਿਲੇ ਹੀ ਦਿਨ ਉਸ ਸਮੇਂ ਭਰਵਾ ਹੁੰਗਾਰਾ ਮਿਲਿਆ ਜਦੋਂ ਕਿ ਇੱਥੋਂ ਦੇ ਫੇਜ਼-7 ਵਿੱਚ ਨੁੱਕੜ ਮੀਟਿੰਗ ਦੌਰਾਨ ਮੁਹਾਲੀ ਵਪਾਰ ਮੰਡਲ ਵੱਲੋਂ ਕੈਪਟਨ ਸਿੱਧੂ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੀਟਿੰਗ ਵਿੱਚ ਵਪਾਰ ਮੰਡਲ ਦੇ ਪ੍ਰਧਾਨ ਚੌਧਰੀ ਕੁਲਵੰਤ ਸਿੰਘ ਤੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਜਗਤਾਰ ਸਿੰਘ ਫੇਜ਼-4, ਤੇਜਿੰਦਰਪਾਲ ਸਿੰਘ ਵਿਰਕ, ਬਲਬੀਰ ਸਿੰਘ, ਸੁਰਿੰਦਰ ਸਿੰਘ, ਤਰਨਜੀਤ ਸਿੰਘ, ਬਲਜੀਤ ਸਿੰਘ, ਅਜੇ ਮਹਾਜਨ, ਅਰੁਣ ਕੁਮਾਰ ਅਤੇ ਸ਼ੇਰ ਸਿੰਘ ਸਮੇਤ ਅਕਾਲੀ-ਭਾਜਪਾ ਕੌਂਸਲਰ ਗਰੁੱਪ ਦੇ ਕੋਆਰਡੀਨੇਟਰ ਕਮਲਜੀਤ ਸਿੰਘ ਰੂਬੀ, ਸੀਨੀਅਰ ਆਗੂ ਜਸਵਿੰਦਰ ਸਿੰਘ ਵਿਰਕ, ਯੂਥ ਆਗੂ ਹਰਜਿੰਦਰ ਸਿੰਘ ਬਲੌਂਗੀ, ਅਮਨਿੰਦਰ ਸਿੰਘ ਅਬਿਆਨਾ ਸਮੇਤ ਵੱਡੀ ਗਿਣਤੀ ਵਿੱਚ ਦੁਕਾਨਦਾਰ ਹਾਜ਼ਰ ਸਨ। ਇਸ ਮੌਕੇ ਵਪਾਰ ਮੰਡਲ ਦੇ ਆਗੂਆਂ ਨੇ ਕੈਪਟਨ ਸਿੱਧੂ ਨੂੰ ਭਰੋਸਾ ਦਿੱਤਾ ਵਿਧਾਨ ਸਭਾ ਚੋਣਾਂ ਵਿੱਚ ਉਹ ਅਕਾਲੀ-ਭਾਜਪਾ ਗੱਠਜੋੜ ਦੀ ਡਟ ਕੇ ਹਮਾਇਤ ਕਰਨਗੇ। ਸ੍ਰੀ ਪਾਰਸ ਨੇ ਕਿਹਾ ਕਿ ਕੈਪਟਨ ਸਿੱਧੂ ਨੇ ਡਿਪਟੀ ਕਮਿਸ਼ਨਰ ਹੁੰਦਿਆਂ ਸ਼ਹਿਰ ਤੇ ਨੇੜਲੇ ਪਿੰਡਾਂ ਦੇ ਵਿਕਾਸ ਸਮੇਤ ਆਮ ਸ਼ਹਿਰੀਆਂ ਅਤੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਹੱਲ ਕਰਨ ਲਈ ਹਮੇਸ਼ਾਂ ਉਸਾਰੂ ਭੂਮਿਕਾ ਨਿਭਾਈ ਹੈ। ਉਧਰ, ਕੈਪਟਨ ਸਿੱਧੂ ਨੇ ਇੱਥੋਂ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਸਵੇਰੇ ਇਲਾਕੇ ਦੇ ਯੂਥ ਕਲੱਬਾਂ ਨੂੰ ਖੇਡ ਕੀਟਾਂ ਵੰਡੀਆਂ ਅਤੇ ਨੌਜਵਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸ਼ਹਿਰ ਵਿੱਚ 11 ਮਲਟੀ ਖੇਡ ਸਟੇਡੀਅਮਾਂ ਦੀ ਉਸਾਰੀ ਕਰਕੇ ਖਿਡਾਰੀਆਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਤੇ ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਲੇਬਰਫੈੱਡ ਪੰਜਾਬ ਦੇ ਐਮ.ਡੀ. ਪਰਵਿੰਦਰ ਸਿੰਘ ਬੈਦਵਾਨ, ਬਲਾਕ ਸਮਿਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਨੰਬਰਦਾਰ ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ