Share on Facebook Share on Twitter Share on Google+ Share on Pinterest Share on Linkedin ਮੁਹਾਲੀ ਨੂੰ ਸਿੱਖਿਆ ਤੇ ਇੰਡਸਟਰੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ: ਕੈਪਟਨ ਸਿੱਧੂ ਕੈਪਟਨ ਸਿੱਧੂ ਨੇ ਅਕਾਲੀ ਦਲ ਦੇ ਚੋਣ ਮੈਨੀਫੈਸਟੋ ਨੂੰ ਵਿਕਾਸ ਤੇ ਲੋਕ ਪੱਖੀ ਦੱਸਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹਲਕਾ ਮੁਹਾਲੀ ਤੋਂ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮੈਨੀਫੈਸਟੋ ਨੂੰ ਵਿਕਾਸ ਤੇ ਲੋਕ ਪੱਖੀ ਦੱਸਦਿਆਂ ਬਹੁਤ ਹੀ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਬਹੁਤ ਹੀ ਭਾਗਾਂ ਵਾਲਾ ਦਿਨ ਹੈ ਜਿਹੜਾ ਕਿ ਅਕਾਲੀ ਦਲ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ ਹੈ। ਖ਼ਾਸ ਕਰਕੇ ਇਹ ਦਿਨ ਮੁਹਾਲੀ ਦੇ ਇਤਿਹਾਸ ਵਿੱਚ ਬਹੁਤ ਹੀ ਸੁਨਹਿਰੇ ਅੱਖਰਾਂ ਵਿੱਚ ਲਿਖਿਆ ਜਾਵੇਗਾ ਕਿਉਂਕਿ ਮੈਨੀਫੈਸਟੋ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਮੁਹਾਲੀ, ਲੁਧਿਆਣਾ ਅਤੇ ਅੰਮ੍ਰਿਤਸਰ ਬਹੁਤ ਹੀ ਵੱਡੇ ਉਦਯੋਗਿਕ ਕੇਂਦਰ ਵਜੋਂ ਵਿਕਸਿਤ ਕੀਤੇ ਜਾਣਗੇ। ਮੁਹਾਲੀ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਆਈ.ਟੀ. ਹੱਬ ਬਣਾਇਆ ਜਾਵੇਗਾ। ਕੈਪਟਨ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਇਸ ਫੈਸਲੇ ਨੇ ਸਾਡੀਆਂ ਉਮੀਦਾਂ ਅਤੇ ਸਾਡੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਚੋਣ ਮੈਨੀਫੈਸਟੋ ਵਿੱਚ ਵਿਕਾਸ, ਰੁਜ਼ਗਾਰ ਅਤੇ ਲੋਕ ਭਲਾਈ ਸਕੀਮਾਂ ਨੂੰ ਹੋਰ ਵਧੀਆਂ ਤਰੀਕੇ ਨਾਲ ਚਲਦਾ ਰੱਖਣ ਅਤੇ ਅਪਗਰੇਡੇਸ਼ਨ ਦੀ ਵਚਨਬੱਧਤਾ ਦੁਹਰਾਈ ਹੈ। ਉਨ੍ਹਾਂ ਹਾਈ ਕਮਾਂਡ ਦੇ ਇਸ ਫ਼ੈਸਲੇ ਦਾ ਧੰਨਵਾਦ ਕਰਦੇ ਹੋਏ ਮੁਹਾਲੀ ਸ਼ਹਿਰ ਦੇ ਵਾਸੀਆਂ ਨੂੰ ਇਸ ਗੱਲ ਦੀ ਵਧਾਈ ਦਿੱਤੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਮੁਹਾਲੀ ਨੂੰ ਮੈਟਰੋ ਸਿਟੀ ਬਣਾਉਣ ਦਾ ਜੋ ਟੀਚਾ ਉਨ੍ਹਾਂ ਨੇ ਨਿਰਧਾਰਿਤ ਕੀਤਾ ਸੀ, ਉਸ ਟੀਚੇ ਨੂੰ ਪੂਰਾ ਕਰਨ ਲਈ ਅੱਜ ਸੁਖਬੀਰ ਸਿੰਘ ਬਾਦਲ ਨੇ ਸਾਡੀਆਂ ਉਮੀਦਾਂ ’ਤੇ ਫੁੱਲ ਚੜ੍ਹਾਏ ਹਨ। ਇਸ ਦੇ ਨਾਲ ਨਾਲ ਜੋ ਸ਼ਗਨ ਸਕੀਮ ਸਾਡੀ ਸਰਕਾਰ ਵੇਲੇ ਸ਼ੁਰੂ ਕੀਤੀ ਗਈ ਸੀ, ਉਸ ’ਚ ਵਾਧਾ ਕਰਦੇ ਹੋਏ 15 ਹਜ਼ਾਰ ਰੁਪਏ ਤੋਂ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਅਤੇ ਸਾਡੇ ਕਿਸਾਨ ਭਰਾਵਾਂ ਨੂੰ ਮੱੁਖ ਰੱਖਦੇ ਹੋਏ ਛੋਟੇ ਕਿਸਾਨਾਂ ਨੂੰ 2 ਲੱਖ ਰੁਪਏ ਤੱਕ ਦਾ ਵਿਆਜ਼ ਰਹਿਤ ਕਰਜ਼ਾ ਦੇਣ ਦੀ ਵੀ ਸਕੀਮ ਉਲੀਕੀ ਹੈ। ਛੋਟੇ ਕਿਸਾਨਾਂ ਅਤੇ ਮਜ਼ਦੂਰਾਂ ਅਤੇ ਨੀਲੇ ਕਾਰਡ ਹੋਲਡਰਾਂ ਨੂੰ 5 ਕਿਲੋ ਚੀਨੀ 10 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਅਤੇ 2 ਕਿੱਲੋ ਘਿਓ 25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਮੁਫ਼ਤ ਗੈਸ ਕੁਨੈਕਸ਼ਨ ਵੀ ਮੁਹੱਈਆ ਕਰਵਾਏ ਜਾਣਗੇ। ਹਰੇਕ ਪਿੰਡ ’ਚ ਸੋਲਰ ਲਾਈਟਾਂ ਅਤੇ ਕੰਕਰੀਟ (ਸਮਿੰਟਿਡ) ਸੜਕਾਂ ਤੋਂ ਇਲਾਵਾ ਪਾਣੀ ਅਤੇ ਸੀਵਰੇਜ ਦੀ ਸਪਲਾਈ ਦਾ ਖ਼ਾਸ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੱੁਖ ਤੌਰ ’ਤੇ ਪੰਜਾਬ ਵਿਚ ਅੌਰਤਾਂ ਲਈ 33 ਫੀਸਦੀ ਰਾਖਵਾਂਕਰਨ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਨੂੰ ਚਾਰ ਜਾਂ ਛੇ ਮਾਰਗੀ ਐਕਸਪ੍ਰੈਸ ਹਾਈਵੇ ਨਾਲ ਜੋੜਿਆ ਜਾਵੇਗਾ। ਅਖ਼ੀਰ ਵਿਚ ਇਹ ਐਲਾਨ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਵਾਸਤੇ ਵੱਡੀ ਤੋਂ ਵੱਡੀ ਕੁਰਬਾਨੀ ਕਰਨ ਲਈ ਤਿਆਰ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਕਦੇ ਵੀ ਪੂਰੀ ਨਹੀਂ ਹੋਣ ਦਿੱਤੀ ਜਾਵੇਗੀ। ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪਾਰਟੀ, ਜੋ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੇ ਹੱਕ ’ਚ ਖੜ੍ਹੀ ਸੀ, ਨੂੰ ਵੱਡੀ ਚੁਣੌਤੀ ਦੇ ਦਿੱਤੀ ਹੈ। ਸਭ ਤੋਂ ਵੱਡਾ ਐਲਾਨ ਸੁਖਬੀਰ ਬਾਦਲ ਵੱਲੋਂ ਉਦੋਂ ਕੀਤਾ ਗਿਆ ਜਦੋਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ 20 ਲੱਖ ਨੌਕਰੀਆਂ ਦਾ ਇੰਤਜ਼ਾਮ ਕੀਤਾ ਜਾਵੇਗਾ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਕੇਂਦਰ ਸਰਕਾਰ ਤੋਂ ਵਿੱਤੀ ਸਾਧਨ ਜੁਟਾਉਣ ਲਈ ਪੂਰੀ ਵਾਹ ਲਾਈ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ