ਮੁਹਾਲੀ ਨੂੰ ਨਿਵੇਸ਼ ਲਈ ਆਕਰਸ਼ਕ ਕੇਂਦਰ ਬਣਾਇਆ ਜਾਵੇਗਾ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ
ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਥਾਨਕ ਸਿਵਲ ਹਸਪਤਾਲ ਨੂੰ ਅਪਗਰੇਡ ਕੀਤਾ ਜਾਵੇਗਾ ਅਤੇ ਇਸ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲਾਂ ਦੇ ਬਰਾਬਰ ਲਿਆਂਦਾ ਜਾਵੇਗਾ ਤਾਂ ਕਿ ਇੱਥੋਂ ਦੇ ਲੋਕਾਂ ਨੂੰ ਵੀ ਬਿਹਤਰ ਮੈਡੀਕਲ ਸੁਵਿਧਾਵਾਂ ਮੁਹੱਈਆ ਕਰਵਾਈਆ ਜਾ ਸਕਣ। ਸਰਕਾਰੀ ਦਾ ਬੁਨਿਆਦੀ ਢਾਂਚਾ ਵੀ ਮਜ਼ਬੂਤ ਕੀਤਾ ਜਾਵੇਗਾ। ਇਹ ਗੱਲ ਅੱਜ ਇੱਥੇ ਕਾਂਗਰਸ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਫੇਜ਼-7 ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਆਖੀ।
ਭਵਿੱਖ ਦੀਆਂ ਯੋਜਨਾਵਾਂ ਦੇ ਬਾਰੇ ਗੱਲ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨੀ ਲਗਭਗ ਤੈਅ ਹੈ ਅਤੇ ਇਸ ਸਬੰਧੀ ਲਅੋਕ ਆਪਣਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਲਈ ਮੁਹਾਲੀ ਨਗਰ ਨਿਗਮ ਦੀ ਹਰ ਸੰਭਵ ਮਦਦ ਲਈ ਜਾਵੇਗੀ। ਜਿਸ ਵਿੱਚ ਪਹਿਲਾਂ ਤੋਂ ਹੀ ਕਾਂਗਰਸ ਕਾਫੀ ਮਜ਼ਬੂਤ ਹੈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਸੜਕਾਂ ਦੀ ਸਥਿਤੀ ਨੂੰ ਬਿਹਤਰ ਬਣਾਉਣ ਦੇ ਲਈ ਖਾਸ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜ ਵਿੱਚ ਸਿਹਤ ਸੇਵਾਵਾਂ ਦੀ ਭਵਿੱਖ ਦੀ ਹਾਲਤ ਵੀ ਕਾਫੀ ਖਰਾਬ ਹੈ, ਕਿਉਂਕਿ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਸਹੂਲਤਾਂ ਦੀ ਕਾਫੀ ਘਾਟ ਹੈ। ਰਾਜ ਵਿੱਚ ਉਦਯੋਗ ਦੇ ਵਿਕਾਸ ਨੂੰ ਮੁੜ ਤੋਂ ਤੇਜ ਕਰਨ ਦੇ ਬਾਰੇ ਬੋਲਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਇੰਡਸਟਰੀ, ਖਣਨ, ਸ਼ਰਾਬ ਮਾਫੀਆ, ਸਟੋਨ ਕ੍ਰਸ਼ਿੰਗ, ਕੇਬਲ ਟੀਵੀ ਵਿੱਚ ਅਧਿਕਾਰ ਦਾ ਖਾਤਮਾ ਕੀਤਾ ਜਾਵੇਗਾ।
ਸ੍ਰੀ ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਫਿਰ ਤੋਂ ਦੇਸ਼ ਦਾ ਸਭ ਤੋਂ ਆਕਰਸ਼ਕ ਨਿਵੇਸ਼ ਸਥਾਨ ਬਣਾਵਾਂਗੇ। ਅਸੀਂ ਉਤਪਾਦਨ, ਸਰਵਿਸ ਉਦਯੋਗ ਅਤੇ ਫੂਡ ਪ੍ਰੋਸੈਸਿੰਗ ’ਚ ਨਿਵੇਸ਼ ਵਧਾਉਣ ’ਤੇ ਧਿਆਨ ਕੇਂਦਰਿਤ ਕਰਨਗੇ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਬਿਹਤਰ ਰੋਜਗਾਰ ਮਿਲੇ ਅਤੇ ਨਾਲ ਹੀ ਸਾਡੇ ਖੇਤੀ ਖੇਤਰ ਦਾ ਵੀ ਤੇਜੀ ਨਾਲ ਵਿਕਾਸ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਰਾਜ ਦੇ ਪ੍ਰਮੁੱਖ ਉਦਯੋਗਿਕ ਕੇਂਦਰਾਂ ਜਿਨ੍ਹਾਂ ’ਚ ਮੋਹਾਲੀ ਵੀ ਸ਼ਾਮਿਲ ਹੈ, ਅੱਜ ਪੂਰੀ ਤਰ੍ਹਾਂ ਨਾਲ ਬਰਬਾਦ ਹੋ ਚੁੱਕੇ ਹਨ ਕਿਉਂਕਿ ਬੀਤੇ 10 ਸਾਲਾਂ ’ਚ ਬਾਦਲ ਸਰਕਾਰ ਨੇ ਉਦਯੋਗਾਂ ਦੇ ਪ੍ਰਤੀ ਕੋਈ ਧਿਆਨ ਨਹੀਂ ਦਿੱਤਾ। ਨਤੀਜੇ ਇਹ ਹਨ ਕਿ ਰਾਜ ਦਾ ਉਦਯੋਗਿਕ ਵਿਕਾਸ ਪੂਰੀ ਤਰ੍ਹਾਂ ਨਾਲ ਠੱਪ ਪਿਆ ਹੈ ਅਤੇ ਰਾਜ ਦੇ ਨੌਜਵਾਨਾਂ ਨੂੰ ਨਵੇਂ ਰੋਜਗਾਰ ਵੀ ਨਹੀਂ ਮਿਲ ਰਹੇ ਹਨ। ਬਲਬੀਰ ਸਿੱਧੂ ਨੇ ਕਿਹਾ ਕਿ ਅਸੀਂ ਕਾਂਗਰਸ ਸਰਕਾਰ ਬਣਨ ’ਤੇ ਤੇਜੀ ਨਾਲ ਪੂਰੀ ਦੁਨੀਆਂ ਅਤੇ ਦੇਸ਼ ਤੋਂ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਖਾਸ ਕਰਕੇ ਮੁਹਾਲੀ ਵਿੱਚ ਆਪਣੇ ਉਦਯੋਗਿਕ ਯੂਨਿਟ ਲਗਾਉਣ ਦੇ ਲਈ ਆਕਰਸ਼ਿਤ ਕਰਾਂਗੇ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…