Share on Facebook Share on Twitter Share on Google+ Share on Pinterest Share on Linkedin ਵਿਕਾਸ ਪੱਖੋਂ ਮੁਹਾਲੀ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾਉਂ ਬਲਬੀਰ ਸਿੱਧੂ ਸਨਅਤੀ ਏਰੀਆ ਸਥਿਤ ਪਾਵਰਕੌਮ ਦਫ਼ਤਰ ਵਿੱਚ ਪੇਵਰ ਬਲਾਕ ਬਣਾਉਣ ਦਾ ਕਰਵਾਇਆ ਕੰਮ ਸ਼ੁਰੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਮੇਤ ਹੋਰਨਾਂ ਸ਼ਹਿਰਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਗਤੀ ਨਾਲ ਤਰੱਕੀ ਕਰ ਰਿਹਾ ਹੈ ਤੇ ਆਉਣ ਵਾਲੇ ਸਮੇਂ ਵਿਚ ਯਕੀਨੀ ਤੌਰ ’ਤੇ ਇਹ ਪੰਜਾਬ ਦੀ ਅਰਥ ਵਿਵਸਥਾ ਦਾ ਧੁਰਾ ਬਣ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਐਸ.ਏ.ਐਸ. ਨਗਰ ਦੀ ਕਾਇਆਕਲਪ ਕਰਕੇ ਇਸ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਸਨਅਤੀ ਖੇਤਰ ਸਥਿਤ ਪਾਵਰਕੌਮ ਦੇ ਦਫ਼ਤਰ ਵਿੱਚ 14 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਲਾਉਣ ਦੇ ਪ੍ਰਾਜੈਕਟ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ ਰਾਤ ਇਕ ਕਰਕੇ ਕੰਮ ਕਰ ਰਹੀ ਹੈ ਅਤੇ ਪੰਜਾਬ ਨੂੰ ਮੁੜ ਇਕ ਖੁਸ਼ਹਾਲ ਸੂਬਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੋਰਨਾਂ ਸ਼ਹਿਰਾਂ ਦੇ ਮੁਕਾਬਲੇ ਐਸ.ਏ.ਐਸ. ਨਗਰ ਸਭ ਤੋਂ ਵੱਧ ਗਤੀ ਨਾਲ ਵਿਕਸਿਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਅਰਥਚਾਰੇ ਵਿੱਚ ਇਸ ਸ਼ਹਿਰ ਦੀ ਅਹਿਮ ਭੂਮਿਕਾ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਸ ਸ਼ਹਿਰ ਨੂੰ ਆਈ.ਟੀ. ਦੇ ਧੁਰੇ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਕੌਮੀ ਤੇ ਕੌਮਾਂਤਰੀ ਕੰਪਨੀਆਂ ਐਸ.ਏ.ਐਸ. ਨਗਰ ਨੂੰ ਤਰਜੀਹ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਆਪਣੀਆਂ ਹੋਰਨਾਂ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਨਾਲ-ਨਾਲ ਐਸ ਏ ਐਸ ਨਗਰ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਯਤਨਸ਼ੀਲ ਹਨ ਤੇ ਇਸ ਸੁਫ਼ਨੇ ਨੂੰ ਪੂਰਾ ਕਰਨ ਲਈ ਉਹ ਆਪਣੀ ਪੂਰੀ ਵਾਹ ਲਾਉਣਗੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸ. ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ, ਨਗਰ ਕੌਂਸਲਦੇ ਸਾਬਕਾ ਪ੍ਰਧਾਨ ਹਰਿੰਦਰਪਾਲ ਸਿੰਘ ਬਿੱਲਾ, ਕੌਂਸਲਰ ਕੁਲਵੰਤ ਕੌਰ, ਕੌਂਸਲਰ ਜਸਵੀਰ ਸਿੰਘ ਮਣਕੂ, ਐਕਸੀਅਨ ਨਰਿੰਦਰ ਸਿੰਘ ਅਤੇ ਮੁਕੇਸ਼ ਗਰਗ, ਐਸਡੀਓ ਅਵਨੀਤਕੌਰ, ਜੇਈ ਪਵਨਦੀਪ ਸਿੰਘ, ਪਾਵਰਕੌਮ ਮੁਲਾਜ਼ਮ ਆਗੂ ਲਖਵੀਰ ਸਿੰਘ ਲੱਖਾ, ਜਸਵੀਰ ਸਿੰਘ, ਇੰਦਰ ਸਿੰਘ, ਜੀਐਸ ਰਿਆੜ ਅਤੇ ਗੁਰਚਰਨ ਸਿੰਘ ਭੰਵਰਾ ਸਮੇਤ ਵੱਡੀ ਗਿਣਤੀ ਪਾਵਰਕੌਮ ਮੁਲਾਜ਼ਮ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ