nabaz-e-punjab.com

ਦੇਸ਼ ਵਿੱਚ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਮੁਹਾਲੀ ਯੂਥ ਕਾਂਗਰਸ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਮੁਹਾਲੀ ਯੂਥ ਕਾਂਗਰਸ ਪ੍ਰਧਾਨ ਸਨੇਹ ਮੋਦਗਿੱਲ ਦੀ ਅਗਵਾਈ ਹੇਠ ਅੱਜ ਮੁਹਾਲੀ ਵਿਖੇ ਇੱਕ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਯੂਥ ਕਾਂਗਰਸ ਦੇ ਅਗਾਮੀ ਪ੍ਰੋਗਰਾਮਾਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਮੌਕੇ ਸ੍ਰੀ ਮੋਦਗਿਲ ਨੇ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਨੌਜਵਾਨਾਂ ਦੇ ਰੁਜ਼ਗਾਰ ਅਤੇ ਪੰਜਾਬ ਦੇ ਵਿਕਾਸ ਕਾਰਜਾਂ ਲਈ ਵਚਨਬਧ ਹੈ ਅਤੇ ਸਰਕਾਰ ਇਸ ਉੱਤੇ ਦਿਨ ਰਾਤ ਕੰਮ ਕਰ ਰਹੀ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਦੀ ਲੋਕ ਮਾਰੂ ਨੀਤੀਆਂ ਕਰਕੇ ਲੋਕ ਪ੍ਰੇਸ਼ਾਨ ਹੋ ਰਹੇ ਹਨ। ਇਸ ਮੌਕੇ ਯੂਥ ਕਾਂਗਰਸ ਨੇ ਕਿਹਾ ਕਿ ਰੋਜ਼ਾਨਾ ਵੱਧ ਰਹੀ ਮੰਹਿਗਾਈ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਮੰਡੀ ਵਿੱਚ 100 ਰੁਪਏ ਕਿੱਲੋ ਟਮਾਟਰ ਵਿੱਕ ਰਿਹਾ ਹੈ।
ਯੂਥ ਕਾਂਗਰਸ ਦੇ ਆਗੂਆਂ ਨੇ ਘਰ ਘਰ ਤੋਂ ਟਮਾਟਰ ਇਕੱਠੇ ਕੀਤੇ ਅਤੇ ਪ੍ਰਧਾਨ ਮੰਤਰੀ ਨੂੰ ਟਮਾਟਰਾਂ ਦਾ ਪਾਰਸਲ ਭੇਜਿਆ ਗਿਆ। ਇਸ ਦੇ ਨਾਲ ਨਾਲ ਪ੍ਰਧਾਨ ਮੰਤਰੀ ਨੂੰ ਵੱਧ ਰਹੀ ਮੰਹਿਗਾਈ ਨੂੰ ਨੱਥ ਪਾਉਣ ਲਈ ਚਿੱਠੀ ਲਿਖੀ ਗਈ। ਸ੍ਰੀ ਮੋਦਗਿੱਲ ਨੇ ਕਿਹਾ ਕਿ ਆਮ ਲੋਕ ਹਾਲੇ ਤੱਕ ਨੋਟਬੰਦੀ ਦੀ ਮਾਰ ਝੱਲ ਰਹੇ ਹਨ ਜੇਕਰ ਇਸੇ ਤਰ੍ਹਾਂ ਮਹਿਗਾਈ ਵੱਧਦੀ ਰਹੀ ਤਾਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਮੂੰਹ ਤੋੜ ਜਵਾਬ ਦੇਣਗੇ। ਇਸ ਮੌਕੇ ਜਸਪ੍ਰੀਤ ਟਿਵਾਣਾ, ਮਨੋਜ ਕੋਸਲ, ਆਕਾਸ ਵਸਿਸਟ, ਜਰਮਨ ਮੁਹਾਲੀ, ਹਿੰਮਾਸੂ ਸ਼ਰਮਾ, ਕਾਰਤਿਕ ਸ਼ਰਮਾ, ਸਾਗਰ, ਅਰੁਣ ਸ਼ਰਮਾ, ਅਨਮੋਲ ਅਤੇ ਹੋਰ ਯੂਥ ਕਾਂਗਰਸੀ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…