Share on Facebook Share on Twitter Share on Google+ Share on Pinterest Share on Linkedin ਸਪੇਨ ਤੋਂ ਪਰਤਿਆ ਮੁਹਾਲੀ ਦਾ ਨੌਜਵਾਨ ਕਰੋਨਾ ਮਹਾਮਾਰੀ ਤੋਂ ਪੀੜਤ ਮੁਹਾਲੀ ਵਿੱਚ ਕਰੋਨਾ ਪੀੜਤ 2 ਹੋਰ ਨਵੇਂ ਮਾਮਲੇ ਸਾਹਮਣੇ ਆਏ, ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 278 ’ਤੇ ਪੁੱਜੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ: ਮੁਹਾਲੀ ਵਿੱਚ ਕਈ ਦਿਨਾਂ ਬਾਅਦ ਅੱਜ ਕਰੋਨਾਵਾਇਰਸ ਤੋਂ ਪੀੜਤ ਦੋ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 278 ਹੋ ਗਈ ਹੈ। ਜਿਨ੍ਹਾਂ ’ਚੋਂ 76 ਨਵੇਂ ਕੇਸ ਐਕਟਿਵ ਹਨ। ਉਂਜ ਨਾਲ-ਨਾਲ ਪੀੜਤ ਮਰੀਜ਼ ਠੀਕ ਵੀ ਹੋ ਰਹੇ ਹਨ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਅੱਜ ਦੋ ਹੋਰ ਨਵੇਂ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚ ਇੱਥੋਂ ਦੇ ਫੇਜ਼-91 ਦਾ 33 ਸਾਲਾ ਨੌਜਵਾਨ ਸ਼ਾਮਲ ਹੈ, ਜੋ ਹਾਲ ਹੀ ਵਿੱਚ ਸਪੇਨ ਤੋਂ ਵਾਪਸ ਆਪਣੇ ਘਰ ਪਰਤਿਆ ਹੈ। ਸਿਹਤ ਵਿਭਾਗ ਨੇ ਬੀਤੇ ਦਿਨੀਂ ਉਸ ਦਾ ਸੈਂਪਲ ਲੈ ਕੇ ਜਾਂਚ ਲਈ ਭੇਜਿਆ ਗਿਆ ਸੀ, ਅੱਜ ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਨੂੰ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇੰਜ ਹੀ ਫੇਜ਼-10 ਦਾ 24 ਸਾਲਾ ਨੌਜਵਾਨ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਦੋਵੇਂ ਪੀੜਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਵਧਾਨੀ ਵਜੋਂ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ 278 ਪੀੜਤ ਮਰੀਜ਼ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਚਾਰ ਮਰੀਜ਼ਾਂ ਪੀਟੀਸੀ ਟੀਵੀ ਮੀਡੀਆ ਦੇ ਸੀਨੀਅਰ ਪੱਤਰਕਾਰ ਤੇ ਐਂਕਰ ਦਵਿੰਦਰਪਾਲ ਸਿੰਘ ਸਮੇਤ ਵਿਜੇ ਕੁਮਾਰ ਜ਼ੀਰਕਪੁਰ, ਓਮ ਪ੍ਰਕਾਸ਼ ਨਵਾਂ ਗਾਉਂ ਅਤੇ ਰਾਜ ਕੁਮਾਰੀ ਖਰੜ ਦੀ ਮੌਤ ਹੋ ਚੁੱਕੀ ਹੈ ਅਤੇ 198 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਵਿੱਚ ਪਰਤ ਚੁੱਕੇ ਹਨ। ਇਸ ਸਮੇਂ ਮੁਹਾਲੀ ਵਿੱਚ ਐਕਟਿਵ ਕੇਸਾਂ ਦੀ ਗਿਣਤੀ 76 ਹੈ। ਇਹ ਸਾਰੇ ਪੀੜਤ ਮਰੀਜ਼ ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਇਨ੍ਹਾਂ ਸਾਰਿਆਂ ਦੀ ਹਾਲਤ ਠੀਕ ਹੈ। ਮੈਡੀਕਲ ਟੀਮਾਂ ਵੱਲੋਂ ਲਗਾਤਾਰ ਉਨ੍ਹਾਂ ਦੀ ਦੇਖਭਾਲ ਕੀਤੀ ਜਾ ਰਹੀ ਹੈ। ਜ਼ਿਲ੍ਹਾ ਨੋਡਲ ਅਫ਼ਸਰ ਡਾ. ਹਰਮਨਜੀਤ ਕੌਰ ਨੇ ਕਿਹਾ ਕਿ ਜੇ ਕੋਈ ਵਿਅਕਤੀ ਵਿਦੇਸ਼ ਜਾਂ ਬਾਹਰਲੇ ਸੂਬੇ ਤੋਂ ਆਉਂਦਾ ਹੈ ਤਾਂ ਉਸ ਬਾਰੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 0172 2219506 ’ਤੇ ਤੁਰੰਤ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕੱਪੜੇ, ਚੁੰਨੀ, ਪਰਨੇ ਨਾਲ ਮੂੰਹ ਢੱਕ ਕੇ ਰੱਖਣ, ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰੱਖਣ ਅਤੇ ਵਾਰ-ਵਾਰ ਹੱਥ ਧੋਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਮੁੜ ਅਪੀਲ ਕਰਦਿਆਂ ਕਿਹਾ ਕਿ ਜੇਕਰ ਲੋਕ ਮਾੜੀ-ਮੋਟੀ ਵੀ ਲਾਪਰਵਾਹੀ ਦਿਖਾਉਣਗੇ ਤਾਂ ਹਾਲਾਤ ਹੋਰ ਖ਼ਰਾਬ ਹੋ ਸਕਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ