Share on Facebook Share on Twitter Share on Google+ Share on Pinterest Share on Linkedin 92ਵੀਂ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਮੁਹਾਲੀ ਦੇ ਅਥਲੀਟਾਂ ਦਾ ਸ਼ਾਨਦਾਰ ਪ੍ਰਦਰਸ਼ਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਸਤੰਬਰ: ਜ਼ਿਲ੍ਹਾ ਸੰਗਰੂਰ ਵਿੱਚ 8,9,10 ਸਤੰਬਰ ਨੂੰ ਚੱਲੀ ਤਿੰਨ ਦਿਨਾਂ 92ਵੀਂ ਓਪਨ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਮੁਹਾਲੀ ਜ਼ਿਲ੍ਹਾ ਦੇ ਅਥਲੀਟਾਂ ਦਾ ਪ੍ਰਦਰਸ਼ਨ ਸੰਤੋਸ਼ਜਨਕ ਰਿਹਾ। ਇਸ ਦੀ ਜਾਣਕਾਰੀ ਦਿੰਦਿਆਂ ਮੁਹਾਲੀ ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਦੇ ਪ੍ਰਧਾਨ ਜੀ.ਐਸ. ਸਰਾਓ ਨੇ ਦੱਸਿਆ ਕਿ ਮੁਹਾਲੀ ਜਿਲ੍ਹੇ ਦੇ ਕਰੀਬ 20 ਅਥਲੀਟਾਂ ਨੇ ਇਸ ਚੈਂਪੀਅਨਸ਼ਿਪ ਵਿਚ ਭਾਗ ਲਿਆ। ਮੁਹਾਲੀ ਜਿਲ੍ਹੇ ਦੀ ਅਗਵਾਈ ਕਰਦਿਆਂ ਨਿਹਾਰਿਕਾ ਵਸ਼ਿਸ਼ਟ ਨੇ ਲੜਕੀਆਂ ਦੀ ਟ੍ਰਿਪਲ ਜੰਪ ਓਪਨ ਕੈਟਾਗਿਰੀ ਵਿਚ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ। ਜਦ ਕਿ ਲੜਕੀਆਂ ਦੀ ਅੰਡਰ 20 ਲੰਬੀ ਛਾਲ ਵਿਚ ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਲੜਕਿਆਂ ਦੀ ਅੰਡਰ 20 ਕੈਟਾਗਿਰੀ ਵਿਚ 5000 ਮੀਟਰ ਲੰਬੀ ਦੌੜ ਦੌੜਦਿਆਂ ਸੁਮੀਤ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕਰਦਿਆਂ ਕਾਂਸੀ ਦਾ ਤਗਮਾ ਹਾਸਲ ਕੀਤਾ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਭਰ ਦੇ 22 ਜਿਲਿਆਂ ਅਤੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਤੋਂ ਆਏ ਕਰੀਬ 800 ਖਿਡਾਰੀਆਂ ਨੇ ਭਾਗ ਲਿਆ। ਉਹਨਾਂ ਕਿਹਾ ਕਿ ਜੇਕਰ ਇਨ੍ਹਾਂ ਹੋਣਹਾਰ ਖਿਡਾਰੀਆਂ ਨੂੰ ਸਬੰਧਤ ਵਿਭਾਗ ਸਹਾਇਤਾ ਕਰਨ ਤਾਂ ਇਹ ਖਿਡਾਰੀ ਆਉਣ ਵਾਲੇ ਸਮੇੱ ਵਿਚ ਮੁਹਾਲੀ ਅਤੇ ਪੰਜਾਬ ਦਾ ਨਾਮ ਦੁਨੀਆਂ ਵਿਚ ਰੌਸ਼ਨ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ