Share on Facebook Share on Twitter Share on Google+ Share on Pinterest Share on Linkedin ਮੁਹਾਲੀ ਦੀ ਚੰਗੀ ਕਿਸਮਤ ‘ਆਪ’ ਨੇ ਇਮਾਨਦਾਰ ਵਿਅਕਤੀ ਕੁਲਵੰਤ ਸਿੰਘ ਨੂੰ ਬਣਾਇਆ ਉਮੀਦਵਾਰ: ਛੱਜਾ ਸਿੰਘ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੱਬਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹੁਕਮਰਾਨ: ਅਵਤਾਰ ਮਨੌਲੀ ਕਿਹਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਲਈ ਸੂਬੇ ਦੇ ਲੋਕ ਉਤਾਵਲੇ: ਅਵਤਾਰ ਮੌਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁਹਾਲੀ ਵਿੱਚ ਚੋਣ ਮਾਹੌਲ ਪੂਰੀ ਤਰ੍ਹਾਂ ਭਖ ਗਿਆ ਹੈ। ‘ਆਪ’ ਉਮੀਦਵਾਰ ਕੁਲਵੰਤ ਸਿੰਘ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰਦਿਆਂ ਕਲੋਨੀਆਂ ਅਤੇ ਪਿੰਡਾਂ ਨੂੰ ਵਧੇਰੇ ਤਵੱਜੋਂ ਦਿੱਤੀ ਜਾ ਰਹੀ ਹੈ। ਇਲਾਕੇ ਦੇ ਉੱਘੇ ਸਮਾਜ ਸੇਵਕ ਛੱਜਾ ਸਿੰਘ ਸਰਪੰਚ ਕੁਰੜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁਹਾਲੀ ਹਲਕੇ ਦੀ ਚੰਗੀ ਕਿਸਮਤ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਇਮਾਨਦਾਰ ਵਿਅਕਤੀ ਕੁਲਵੰਤ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਮੇਤ ਅਕਾਲੀ ਦਲ ਅਤੇ ਭਾਜਪਾ ਆਦਿ ਪੁਰਾਣੀ ਰਵਾਇਤੀ ਪਾਰਟੀਆਂ ਤੋਂ ਲੋਕ ਬੇਹੱਦ ਦੁਖੀ ਹਨ। ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਤਿ ਨੇੜਲੇ ਸਾਥੀਆਂ ਵਿੱਚ ਗਿਣੇ ਜਾਂਦੇ ਰਹੇ ਛੱਜਾ ਸਿੰਘ ਕੁਰੜੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਝੂਠੇ ਲਾਰੇ ਲਗਾ ਕੇ 5 ਸਾਲ ਲੰਘਾ ਦਿੱਤੇ ਅਤੇ ਸਿੱਧੂ ਭਰਾਵਾਂ ਨੇ ਵਧੀਕੀਆਂ ਦੀਆਂ ਸਾਰੀਆਂ ਹੱਦਾਂ ਪਾਰ ਦਿੱਤੀਆਂ ਹਨ। ਕੁਲਵੰਤ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਮੁਹਾਲੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਨਵਾਂ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਸਾਰੀਆਂ ਸ਼ਾਮਲਾਤ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਦੂਰ ਕੀਤੇ ਜਾਣਗੇ। ਪਿੰਡ ਮਨੌਲੀ ਦੇ ਸਾਬਕਾ ਸਰਪੰਚ ਅਵਤਾਰ ਸਿੰਘ ਨੇ ਪਿਛਲੇ ਪੰਜ ਸਾਲਾਂ ਵਿੱਚ ਸਿੱਧੂ ਭਰਾਵਾਂ ਦੀ ਨਜ਼ਰ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੱਬਣ ਉੱਤੇ ਹੀ ਲੱਗੀ ਰਹੀ ਹੈ। ਕਈ ਪਿੰਡਾਂ ਦੀਆਂ ਪੰਚਾਇਤਾਂ ’ਤੇ ਸਿਆਸੀ ਦਬਾਅ ਪਾ ਕੇ ਟੇਢੇ-ਮੇਢੇ ਢੰਗ ਮਤੇ ਪੁਆਏ ਗਏ ਅਤੇ ਜਿਹੜੇ ਪਿੰਡ ਦਾ ਸਰਪੰਚ ਸਿੱਧੂ ਦੇ ਕਹਿਣ ’ਤੇ ਮਤਾ ਨਹੀਂ ਸੀ ਪਾਉਂਦਾ, ਉਸ ਨੂੰ ਝੂਠੇ ਕੇਸਾਂ ਵਿੱਚ ਉਲਝਾ ਦਿੱਤਾ ਜਾਂਦਾ ਸੀ। ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ ਬੈਦਵਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭ੍ਰਿਸ਼ਟਾਚਾਰੀ ਅਤੇ ਮਾਫ਼ੀਆ ਰਾਜ ਦਾ ਖ਼ਾਤਮਾ ਕਰਨ ਲਈ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਾਉਣ ਲਈ ਉਤਾਵਲੇ ਦਿਖਾਈ ਦੇ ਰਹੇ ਹਨ। ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ, ਸੋਨੂ ਖਾਨ, ਵਿੱਕੀ, ਸਤਵਿੰਦਰ ਸਿੰਘ ਮਿੱਠੂ, ਕੇਸਰ ਸਿੰਘ ਨਾਨੂੰਮਾਜਰਾ, ਅਜਾਇਬ ਸਿੰਘ ਚਿੱਲਾ, ਮੇਵਾ ਸਿੰਘ ਸਰਪੰਚ, ਸੁਰਿੰਦਰ ਸਿੰਘ ਕੁੰਭੜਾ ਅਤੇ ਨੰਬਰਦਾਰ ਕਰਮਜੀਤ ਸਿੰਘ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ