ਮੁਹਾਲੀ ਦੇ ਉਦਯੋਗਪਤੀ ਰਾਜਪਾਲ ਸਿੰਘ ਨੇ ਵੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਦੀ ਟਿਕਟ ਮੰਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਸੀਨੀਅਰ ਕਾਂਗਰਸ ਆਗੂ ਅਤੇ ਕਈ ਸਾਲਾਂ ਤੱਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੈਕਟਰ-15 ਸਥਿਤ ਮੁੱਖ ਦਫ਼ਤਰ ਵਿੱਚ ਦਫ਼ਤਰ ਇੰਚਾਰਜ ਰਹੇ ਮੁਹਾਲੀ ਦੇ ਵਸਨੀਕ ਰਾਜਪਾਲ ਸਿੰਘ ਨੇ ਬੁੱਧਵਾਰ ਨੂੰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਤੋਂ ਚੋਣ ਲੜਨ ਦੀ ਇੱਛਾ ਪ੍ਰਗਟ ਕਰਦਿਆਂ ਕਾਂਗਰਸ ਦੀ ਟਿਕਟ ’ਤੇ ਦਾਅਵੇਦਾਰੀ ਪੇਸ਼ ਕੀਤੀ ਹੈ।
ਮੁਹਾਲੀ ਦੇ ਸਨਅਤਕਾਰ ਰਾਜਪਾਲ ਸਿੰਘ ਨੇ ਅੱਜ ਸਵੇਰੇ ਮੁਹਾਲੀ ਇੰਡਸਟਰੀ ਐਸੋਸੀਏਸ਼ਨ (ਐਮਆਈਏ) ਫੇਜ਼-7 ਵਿੱਚ ਆਪਣੇ ਸਮਰਥਕਾਂ ਦਾ ਇਕੱਠ ਕੀਤਾ ਅਤੇ ਇਸ ਤੋਂ ਬਾਅਦ ਵੱਡੇ ਕਾਫ਼ਲੇ ਨਾਲ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਅਰਜ਼ੀ ਦੇਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਦੇ ਓਐਸਡੀ ਕੈਪਟਨ ਸੰਦੀਪ ਸੰਧੂ ਨੂੰ ਅਰਜ਼ੀ ਦੇ ਕੇ ਟਿਕਟ ਦੇਣ ਦੀ ਮੰਗ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਕਿਸਾਨ ਸੈਲ ਦੇ ਪ੍ਰਧਾਨ ਜੀਐਸ ਰਿਆੜ, ਬ੍ਰਹਮਣ ਸਭਾ ਦੇ ਪ੍ਰਧਾਨ ਤੇ ਪੰਜਾਬ ਕਾਂਗਰਸ ਦੇ ਸਕੱਤਰ ਰਾਜਵੰਤ ਰਾਏ ਸ਼ਰਮਾ, ਐਮਆਈਏ ਦੇ ਸਾਬਕਾ ਪ੍ਰਧਾਨ ਕੇ.ਐਸ. ਮਾਹਲ, ਰਾਕੇਸ਼ ਕਾਲੀਆ ਕੁਰਾਲੀ, ਰਣਜੀਤ ਸਿੰਘ ਨਗਲੀਆ ਅਤੇ ਗੁਰਤੇਜ਼ ਤੇਜ਼ ਸਮੇਤ ਹੋਰ ਕਾਂਗਰਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…