Nabaz-e-punjab.com

ਮੁਹਾਲੀ ਦੇ ਨਵੇਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ:
ਸਿਹਤ ਵਿਭਾਗ ਵੱਲੋਂ ਡਾ. ਮਨਜੀਤ ਸਿੰਘ ਨੂੰ ਜ਼ਿਲ੍ਹਾ ਮੁਹਾਲੀ ਦਾ ਨਵਾਂ ਸਿਵਲ ਸਰਜਨ ਲਗਾਇਆ ਗਿਆ। ਡਾ. ਮਨਜੀਤ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਸੰਗਰੂਰ ਵਿੱਚ ਸਿਵਲ ਸਰਜਨ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ। ਅਹੁਦਾ ਸੰਭਾਲਣ ਤੋਂ ਬਾਅਦ ਡਾ. ਮਨਜੀਤ ਸਿੰਘ ਨੇ ਸਿਹਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਮੁਹਾਲੀ ਵਿੱਚ ਪਹਿਲਾਂ ਹੀ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਪ੍ਰੰਤੂ ਮੌਜੂਦਾ ਸਮੇਂ ਵਿੱਚ ਉਨ੍ਹਾਂ ਦੀ ਇਹ ਪੂਰੀ ਕੋਸ਼ਿਸ਼ ਹੋਵੇਗੀ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਾਉਣ ਸਮੇਂ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਮਿਲ ਸਕਣ।
ਸਿਵਲ ਸਰਜਨ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਸਮੁੱਚੇ ਜ਼ਿਲ੍ਹੇ ਦੀਆਂ ਸਰਕਾਰੀ ਹਸਪਤਾਲਾਂ ਅਤੇ ਸਿਵਲ ਡਿਸਪੈਂਸਰੀਆਂ ਦਾ ਅਚਨਚੇਤ ਦੌਰਾ ਕਰਕੇ ਮੌਜੂਦਾ ਸਮੇਂ ਵਿੱਚ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਅਤੇ ਜਿੱਥੇ ਕਿਤੇ ਵੀ ਕਿਸੇ ਕਿਸਮ ਦੀ ਕੋਈ ਦਿੱਕਤ ਸਾਹਮਣੇ ਆਈ ਤਾਂ ਉਸ ਨੂੰ ਤੁਰੰਤ ਪ੍ਰਭਾਵ ਨਾਲ ਦੂਰ ਕਰਨ ਦੀ ਕੋਸ਼ਿਸ਼ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ

ਟੀਡੀਆਈ ਸਿਟੀ ਵਿੱਚ ਸ਼ੋਅਰੂਮ ਦਾ ਲੈਂਟਰ ਡਿੱਗਣ ਕਾਰਨ ਮਜ਼ਦੂਰ ਦੀ ਮੌਤ, ਤਿੰਨ ਜ਼ਖ਼ਮੀ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲੀ…