
ਮੁਹਾਲੀ ਦੀ ਤਰੱਕੀ ਤੇ ਵਿਕਾਸ ਪੱਖੀ ਧਿਰਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਲੋੜ: ਬੱਬੀ ਬਾਦਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਸ਼੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਹੈ ਕਿ ਮੁਹਾਲੀ ਸ਼ਹਿਰ ਦੇ ਵਿਕਾਸ ਨੂੰ ਮੁੱਖ ਰੱਖਣ ਵਾਲੇ ਵਿਅਕਤੀਆਂ ਨੂੰ ਚਾਹੀਦਾ ਹੈ ਕਿ ਉਹ ਸਾਰੇ ਪਾਰਟੀਬਾਜ਼ੀ ਨੂੰ ਛੱਡ ਕੇ ਇੱਕ ਮੰਚ ਤੇ ਇਕੱਠੇ ਹੋ ਕੇ ਕਾਰਪੋਰੇਸ਼ਨ ਚੋਣਾਂ ਲੜਨ ਤਾਂ ਜੋ ਮੁਹਾਲੀ ਸ਼ਹਿਰ ਦੇ ਰੁਕੇ ਹੋਏ ਵਿਕਾਸ ਨੂੰ ਤਰੱਕੀ ਵੱਲ ਲੈ ਕੇ ਜਾਇਆ ਜਾ ਸਕੇ।
ਮੁਹਾਲੀ ਵਿਖੇ ਵਰਕਰਾਂ ਦੀ ਮੀਟਿੰਗ ਸਬੰਧੀ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਨਾਲ ਸ਼ਹਿਰ ਦੇ ਵੱਖ-ਵੱਖ ਖੇਤਰਾਂ ਨੂੰ ਤੋੜ ਮਰੋੜ ਕੇ ਵਾਰਡਬੰਦੀ ਕੀਤੀ ਗਈ ਹੈ, ਉਸ ਨਾਲ ਪਤਾ ਲੱਗਦਾ ਹੈ ਕਿ ਅਫ਼ਸਰਸ਼ਾਹੀ ਸਿਆਸੀ ਆਗੂਆਂ ਦੇ ਭਾਰੀ ਦਬਾਅ ਹੇਠ ਹੈ। ਕਾਂਗਰਸ ਸਰਕਾਰ ਉੱਤੇ ਮੁਹਾਲੀ ਹਲਕੇ ਦੇ ਵਿਕਾਸ ਨੂੰ ਤਰਜੀਹ ਨਾ ਦੇਣ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦਾ ਵਿਕਾਸ ਜਮੀਨੀ ਪੱਧਰ ਤੇ ਨਹੀ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਚੋਣਾਂ ਨੂੰ ਮੁੱਖ ਰੱਖਦਿਆਂ ਸਿਹਤ ਮੰਤਰੀ ਵੱਲੋਂ ਸਿਰਫ਼ ਨੀਹ ਪੱਥਰ ਰੱਖੇ ਕੇ ਖਾਨਾ ਪੂਰਤੀ ਕੀਤੀ ਜਾ ਰਹੀ ਹੈ, ਜਦੋਂਕਿ ਸ਼ਹਿਰ ਵਿੱਚ ਵਿਕਾਸ ਨਾਮ ਦੀ ਕੋਈ ਵੀ ਗੱਲ ਨਜ਼ਰ ਨਹੀਂ ਆਉਂਦੀ।
ਇਸ ਮੌਕੇ ਰਮਨਦੀਪ ਸਿੰਘ, ਤਰਲੋਕ ਸਿੰਘ ਪ੍ਰਧਾਨ ਜਗਤਪੁਰਾ, ਹਰਜਿੰਦਰ ਸਿੰਘ ਬਿੱਲਾ ਪ੍ਰਧਾਨ ਫੇਜ਼-6, ਮੇਹਰਬਾਨ ਸਿੰਘ ਭੁੱਲਰ, ਮਨੀ, ਮਨੋਜ ਗੌਰ, ਰਾਜਨ, ਜਸਵਿੰਦਰ ਸਿੰਘ, ਰਣਧੀਰ ਸਿੰਘ, ਬਲਬੀਰ ਸਿੰਘ, ਇਕਬਾਲ ਸਿੰਘ, ਰਣਜੀਤ ਸਿੰਘ ਬਰਾੜ, ਰਾਕੇਸ਼ ਕੁਮਾਰ, ਜਗਤਾਰ ਸਿੰਘ ਘੜੂੰਆਂ, ਸੁਰਿੰਦਰ ਸਿੰਘ ਸਰਪੰਚ, ਨਰਿੰਦਰ ਸਿੰਘ, ਜਵਾਲਾ ਸਿੰਘ ਖਾਲਸਾ, ਪ੍ਰਦੀਪ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ, ਨਰਿੰਦਰ ਸਿੰਘ ਆਦਿ ਹਾਜ਼ਰ ਸਨ।