ਮਿਸ਼ਨ-2022: ਸ਼ਹਿਰੀ ਖੇਤਰ ਤੇ ਪਿੰਡਾਂ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ’ਤੇ ਸੂਬੇ ਦੀ ਅੰਦਰੂਨੀ ਸੁਰੱਖਿਆ, ਲੋਕਾਂ ਦੀ ਸਿਹਤ ਤੇ ਸਿੱਖਿਆ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਲਈ ਪਹਿਲੀ ਅਤੇ ਨੈਤਿਕ ਜ਼ਿੰਮੇਵਾਰੀ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਪਿੰਡ ਚੱਪੜਚਿੜੀ ਖ਼ੁਰਦ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਸ਼ਾਮਪੁਰ ਅਤੇ ਮੋਟੇ ਮਾਜਰਾ, ਦੁਰਾਲੀ, ਈਮਾਰ ਸੁਸਾਇਟੀ ਸੈਕਟਰ-105 ਵਿੱਚ ਵੀ ਚੋਣ ਪ੍ਰਚਾਰ ਕੀਤਾ।
ਕੁਲਵੰਤ ਸਿੰਘ ਨੇ ਐਲਾਨ ਕੀਤਾ ਕਿ ਮੁਹਾਲੀ ਸਮੇਤ ਪੰਜਾਬ ਦੇ ਸਮੂਹ ਸਰਕਾਰੀ ਸਕੂਲ ਵਿੱਚ ਸਿੱਖਿਆ ਮਿਆਰੀ ਦਾ ਉੱਚਾ ਚੁੱਕਿਆ ਜਾਵੇਗਾ ਤਾਂ ਜੋ ਬੱਚਿਆਂ ਨੂੰ ਚੰਗੀ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਕਾਂਗਰਸ ਸਰਕਾਰ ਨੇ ਸਿੱਖਿਆ ਅਤੇ ਸਿਹਤ ਖੇਤਰ ਵੱਲ ਧਿਆਨ ਨਹੀਂ ਦਿੱਤਾ ਹੈ। ਸਿਰਫ਼ ਸਮਾਜ ਸੇਵੀ ਵਿਅਕਤੀਆਂ ਤੋਂ ਸਰਕਾਰੀ ਸਕੂਲਾਂ ਦੀਆਂ ਕੰਧਾਂ ਉੱਤੇ ਰੰਗ ਰੋਗਨ ਕਰਵਾ ਕੇ ਉਸ ਨੂੰ ਸਮਾਰਟ ਸਕੂਲ ਦਾ ਨਾਂ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰੀ ਹਸਪਤਾਲਾਂ ਵਿੱਚ ਮੁੱਢਲੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਤਾਂ ਜੋ ਕੋਈ ਵੀ ਲੋੜਵੰਦ ਵਿਅਕਤੀ ਇਲਾਜ ਪੱਖੋਂ ਵਾਂਝਾ ਨਾ ਰਹਿ ਸਕੇ।
ਸਾਬਕਾ ਮੇਅਰ ਨੇ ਕਿਹਾ ਕਿ ਆਪ ਦੀ ਸਰਕਾਰ ਆਉਣ ’ਤੇ ਅੌਰਤਾਂ ਦੀ ਸੁਰੱਖਿਆ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ, ਕਿਉਂਕਿ ਅੌਰਤਾਂ ਦੀ ਸੁਰੱਖਿਆ ਆਮ ਆਦਮੀ ਪਾਰਟੀ ਦੀ ਸਭ ਤੋਂ ਪਹਿਲੀ ਜ਼ਿੰਮੇਵਾਰੀ ਹੈ ਅੌਰਤਾਂ ਦੀ ਸੁਰੱਖਿਆ ਲਈ ਸੀਸੀਟੀਵੀ ਕੈਮਰੇ ਲਗਾ ਕੇ ਨੈੱਟਵਰਕ ਨੂੰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਪੰਜਾਬ ਦੀਆਂ ਅੌਰਤਾਂ ਬਿਨਾਂ ਕਿਸੇ ਡਰ ਤੋਂ ਕਿਸੇ ਵੀ ਸਮੇਂ ਆਪਣੇ ਘਰ ਤੋਂ ਨਿਕਲ ਸਕਣ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…