ਦਿੱਲੀ ਦੀ ਤਰਜ਼ ’ਤੇ ਮੁਹਾਲੀ ਵਿੱਚ ਜਲਦੀ ਬਣਨਗੇ ਮੁਹੱਲਾ ਕਲੀਨਿਕ: ਕੁਲਵੰਤ ਸਿੰਘ

ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਮਰੀਜ਼ਾਂ ਨਾਲ ਕੀਤੀ ਗੱਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਾਰਚ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਐਮਰਜੈਂਸੀ ਵਿੱਚ ਜੇਰੇ ਇਲਾਜ ਮਰੀਜ਼ਾਂ ਦਾ ਹਾਲ ਪੁੱਛਦਿਆਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਦੇ ਇਲਾਜ ਵਿੱਚ ਕਿਤੇ ਕੋਈ ਕੋਤਾਹੀ ਤਾਂ ਨਹੀਂ ਹੋ ਰਹੀ। ਉਨ੍ਹਾਂ ਨੇ ਐਸਐਮਓ, ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਨਾਲ ਮੀਟਿੰਗ ਕਰਕੇ ਦਵਾਈਆਂ ਦੇ ਸਟਾਕ ਬਾਰੇ ਪੁੱਛਿਆਅਤੇ ਹਸਪਤਾਲ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਪੱਕਾ ਕਰਨ ਦਾ ਭਰੋਸਾ ਦਿੱਤਾ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਬਾਰੇ ਕਦੇ ਤਵੱਜੋ ਨਹੀਂ ਦਿੱਤੀ। ਜਿਸ ਕਾਰਨ ਪੰਜਾਬ ਦੇ ਸਰਕਾਰੀ ਹਸਪਤਾਲਾਂ, ਈਐਸਆਈ ਹਸਪਤਾਲਾਂ ਅਤੇ ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਹਾਲਤ ਕਾਫ਼ੀ ਖ਼ਰਾਬ ਹੈ। ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਵੀ ਵੱਡੀ ਘਾਟ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੀਆਂ ਇਮਾਰਤਾਂ ਦੀ ਪਹਿਲ ਦੇ ਆਧਾਰ ’ਤੇ ਮੁਰੰਮਤ ਕਰਵਾਈ ਜਾਵੇਗੀ ਅਤੇ ਮਾਹਰ ਡਾਕਟਰਾਂ ਦੀ ਘਾਟ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ’ਤੇ ਮੁਹਾਲੀ ਸਮੇਤ ਸਮੁੱਚੇ ਪੰਜਾਬ ਅੰਦਰ ਮੁਹੱਲਾ ਕਲੀਨਿਕ ਖੋਲ੍ਹਣ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਮਰੀਜ਼ਾਂ ਨੂੰ ਇਲਾਜ ਦੂਰ ਦੁਰਾਡੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ।

ਇਸ ਮੌਕੇ ਐਸਐਮਓ ਡਾ. ਐਚਐਸ ਚੀਮਾ, ਐਸਐਮਓ ਡਾ. ਵਿਜੈ ਭਗਤ, ਡਾ. ਸੰਦੀਪ ਸਿੰਘ, ਡਾ. ਪਰਮਿੰਦਰਜੀਤ ਸਿੰਘ, ਡਾ. ਸੰਜੀਵ ਕੰਬੋਜ ਸਮੇਤ ਸਾਬਕਾ ਕੌਂਸਲਰ ਆਰਪੀ ਸ਼ਰਮਾ, ਫੂਲਰਾਜ ਸਿੰਘ, ਸਮਾਜ ਸੇਵੀ ਅਕਵਿੰਦਰ ਸਿੰਘ ਗੋਸਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles

Check Also

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’

ਵਿਕਰੇਤਾ ਤੇ ਛੋਟੇ ਕਿਸਾਨਾਂ ਲਈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਦੀਆਂ ਹਨ ‘ਹਫ਼ਤਾਵਾਰੀ ਮੰਡੀਆਂ’ ਸ਼ਹਿਰ ਵਿੱਚ ਲੱਗ…