Share on Facebook Share on Twitter Share on Google+ Share on Pinterest Share on Linkedin ਮੁਹੱਲਾ ਕਮੇਟੀ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਰਕ ਵਿੱਚ ਫੁੱਲ ਬੂਟੇ ਲਗਾਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ: ਇੱਥੋਂ ਦੇ ਮੁਹੱਲਾ ਵਿਕਾਸ ਕਮੇਟੀ ਫੇਜ਼-6 ਵੱਲੋਂ ਸਥਾਨਕ ਪਾਰਕ ਨੰਬਰ-23 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਵਾਤਾਵਰਨ ਦੀ ਸ਼ੁੱਧਤਾ ਲਈ ਪਾਰਕ ਵਿੱਚ ਫੁੱਲ ਬੂਟੇ ਲਗਾਏ ਗਏ। ਇਸ ਮੌਕੇ ਹਾਜ਼ਰ ਲੋਕਾਂ ਨੇ ਕਮੇਟੀ ਦੇ ਪ੍ਰਧਾਨ ਰਾਮ ਸਿੰਘ ਸੰਧੂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਇਲਾਕੇ ਨੂੰ ਖੂਬਸੂਰਤ ਬਣਾਉਣ ਅਤੇ ਹੋਰ ਸਮਾਜਿਕ ਕਾਰਜਾਂ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਸਾਹਿਤਕਾਰ ਤੇ ਮੁਹੱਲਾ ਕਮੇਟੀ ਦੇ ਪੈਟਰਨ ਮਨਮੋਹਨ ਸਿੰਘ ਦਾਊਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ’ਤੇ ਚਾਨਣਾ ਪਾਉਂਦਿਆਂ ਸਾਰਿਆਂ ਨੂੰ ਗੁਰੂ ਸਾਹਿਬਾਨਾਂ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਮਾਨਵਤਾ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣ ਲਈ ਪ੍ਰੇਰਿਆ। ਇਸ ਮੌਕੇ ਸਾਬਕਾ ਕੌਂਸਲਰ ਆਰਪੀ ਸ਼ਰਮਾ, ਜਸਮੇਰ ਸਿੰਘ ਬਾਠ, ਕੁਸ਼ਮ ਕਪੂਰ, ਰੋਮੀ, ਜਸਪਾਲ ਕੌਰ, ਜਤਿੰਦਰ ਕੌਰ, ਲਾਲ ਸਿੰਘ, ਸਨੇਹ ਲਤਾ, ਡਾ. ਰਾਜਵਿੰਦਰ ਕੌਰ, ਡਾ. ਮਨਜੀਤ ਸਿੰਘ, ਸੁਰਿੰਦਰ ਸਿੰਘ ਕੋਹਲੀ, ਤਰਸੇਮ ਲਾਲ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸਪਿੰਦਰ ਸਿੰਘ ਰਾਣਾ, ਪ੍ਰੇਮ ਦਾਸ, ਅਜੇ ਡੋਗਰਾ ਅਤੇ ਰਾਜੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ