ਪਿੰਡ ਕੈਲੋਂ ਵਿੱਚ ਬਜ਼ੁਰਗ ਦੀ ਮੌਤ ਤੋਂ ਬਾਅਦ ਮੁਹੱਲੇ ਨੂੰ ਕੀਤਾ ਸੀਲ

ਐਸਐਮਓ ਕੁਲਜੀਤ ਕੌਰ ਦੀ ਅਗਵਾਈ ਹੇਠ ਪੂਰੇ ਪਿੰਡ ਵਿੱਚ 200 ਤੋਂ ਵੱਧ ਘਰਾਂ ਦਾ ਸਰਵੇ

ਸਿਹਤ ਵਿਭਾਗ ਵੱਲੋਂ ਗਰਾਮ ਪੰਚਾਇਤ ਨੂੰ ਪੂਰੇ ਪਿੰਡ ਨੂੰ ਸੈਨੇਟਾਈਜ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ:
ਇੱਥੋਂ ਦੇ ਨੇੜਲੇ ਪਿੰਡ ਕੈਲੋਂ ਵਿੱਚ ਕਰੋਨਾ ਪੀੜਤ ਹਰਮੇਸ਼ ਸਿੰਘ (60) ਦੀ ਮੌਤ ਤੋਂ ਬਾਅਦ ਸਿਹਤ ਵਿਭਾਗ ਪੂਰੇ ਮੁਹੱਲੇ ਨੂੰ ਸੀਲ ਕਰ ਦਿੱਤਾ ਹੈ ਅਤੇ ਮ੍ਰਿਤਕ ਬਜ਼ੁਰਗ ਦੇ ਪਰਿਵਾਰਕ ਮੈਂਬਰਾਂ ਸਮੇਤ ਗਲੀ ਵਿੱਚ ਰਹਿੰਦੇ ਲੋਕਾਂ ਨੂੰ ਅਗਲੇ ਹੁਕਮਾਂ ਤੱਕ ਆਪੋ ਆਪਣੇ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਕਿਹਾ ਗਿਆ ਹੈ। ਹਰਮੇਸ਼ ਸਿੰਘ ਇੱਥੋਂ ਦੇ ਸੈਕਟਰ-71 ਸਥਿਤ ਆਈਵੀਵਾਈ ਹਸਪਤਾਲ ਵਿੱਚ ਜੇਰੇ ਇਲਾਜ ਸੀ। ਬੀਤੇ ਦਿਨੀਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਹ ਪਹਿਲਾਂ ਤੋਂ ਹੀ ਸ਼ੂਗਰ ਅਤੇ ਕਈ ਪ੍ਰਕਾਰ ਦੀਆਂ ਬਿਮਾਰੀਆਂ ਤੋਂ ਪੀੜਤ ਸੀ।
ਇਸ ਸਬੰਧੀ ਅੱਜ ਐਸਐਮਓ ਡਾ. ਕੁਲਜੀਤ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਵਿਸ਼ੇਸ਼ ਟੀਮ ਵੱਲੋਂ ਪਿੰਡ ਕੈਲੋਂ ਦਾ ਦੌਰਾ ਕਰਕੇ ਸਮੁੱਚੇ ਪਿੰਡ ਵਿੱਚ ਘਰ-ਘਰ ਜਾ ਕੇ ਸਰਵੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਨੇ ਕਰੀਬ 200 ਤੋਂ ਵੱਧ ਘਰਾਂ ਵਿੱਚ ਦਸਤਕ ਦਿੱਤੀ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਸਾਵਧਾਨੀ ਵਰਤਣ ਅਤੇ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਜਿਸ ਮੁਹੱਲੇ ਵਿੱਚ ਬਜ਼ੁਰਗ ਹਰਮੇਸ਼ ਸਿੰਘ ਰਹਿੰਦਾ ਸੀ। ਉਸ ਪੂਰੀ ਗਲੀ ਨੂੰ ਸੀਲ ਕੀਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਮੇਤ ਪੂਰੇ ਮੁਹੱਲੇ ਦੇ ਲੋਕਾਂ ਨੂੰ ਘਰਾਂ ਵਿੱਚ ਇਕਾਂਤਵਾਸ ਵਿੱਚ ਰਹਿਣ ਲਈ ਆਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗਰਾਮ ਪੰਚਾਇਤ ਨੂੰ ਪੂਰੇ ਪਿੰਡ ਨੂੰ ਸੈਨੇਟਾਈਜ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਐਸਐਮਓ ਡਾ. ਕੁਲਜੀਤ ਕੌਰ ਨੇ ਦੱਸਿਆ ਕਿ ਨਵਾਂ ਗਾਉਂ ਵਿੱਚ ਫਿਰ ਤੋਂ ਕਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਅੱਜ ਸਿਹਤ ਵਿਭਾਗ ਦੀ ਟੀਮ ਨਵਾਂ ਗਾਉਂ ਵਿੱਚ ਵੀ ਸਰਵੇ ਕੀਤਾ ਅਤੇ 45 ਸ਼ੱਕੀ ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਆਪਣੇ ਘਰਾਂ ਤੋਂ ਬਾਹਰ ਨਾ ਜਾਣ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…