
ਮੋਨਿਕਾ ਸ਼ਰਮਾ ਨੂੰ ਭਾਜਪਾ ਦੀ ਜ਼ਿਲ੍ਹਾ ਮੀਤ ਪ੍ਧਾਨ ਥਾਪਿਆ
ਨਬਜ਼-ਏ-ਪੰਜਾਬ, ਮੁਹਾਲੀ 20 ਜਨਵਰੀ:
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਖਰੜ ਦੀ ਵਸਨੀਕ ਅਤੇ ਸਮਾਜ ਸੇਵਕਾ ਸ੍ਰੀਮਤੀ ਮੋਨਿਕਾ ਸ਼ਰਮਾ ਨੂੰ ਭਾਜਪਾ ਜ਼ਿਲ੍ਹਾ ਮੁਹਾਲੀ ਦੀ ਮੀਤ ਪ੍ਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਇਹ ਨਿਯੁਕਤੀ ਭਾਜਪਾ ਦੇ ਜ਼ਿਲ੍ਹਾ ਪ੍ਧਾਨ ਸੁਸ਼ੀਲ ਰਾਣਾ ਨੇ ਕੀਤੀ ਹੈ।
ਇਸ ਮੌਕੇ ਮੋਨਿਕਾ ਸ਼ਰਮਾ ਨੇ ਭਾਜਪਾ ਪ੍ਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਧਾਨ ਸੁਸ਼ੀਲ ਰਾਣਾ ਅਤੇ ਮਹਿਲਾ ਮੋਰਚਾ ਦੀ ਪ੍ਧਾਨ ਤੇਜਿੰਦਰ ਕੌਰ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਪਾਰਟੀ ਨੇ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੁਰੀ ਲਗਨ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਲੋਕਾਂ ਖਾਸ ਕਰਕੇ ਅੌਰਤਾਂ ਨੂੰ ਪਾਰਟੀ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾਵੇਗੀ।