ਭਰੂਣ ਹੱਤਿਆ ਨੂੰ ਰੋਕਣ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਨੈਤਿਕ ਜ਼ਿੰਮੇਵਾਰੀ: ਡਾ. ਜੈ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
ਭਰੂਣ ਹੱਤਿਆ ਇੱਕ ਬਹੁਤ ਵੱਡੀ ਸਮਾਜਿਕ ਬੁਰਾਈ ਹੈ। ਇਸ ਦੇ ਖਾਤਮੇ ਲਈ ਹਰ ਵਰਗ ਦੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਭਰੂਣ ਹੱਤਿਆ ਰੋਕਣ ਤੋਂ ਬਿਨ੍ਹਾਂ ਅਸੀ ਨਰੋਏ ਅਤੇ ਚੰਗੇ ਸਮਾਜ ਦੀ ਸਿਰਜਣਾ ਨਹੀਂ ਕਰ ਸਕਦੇ। ਅੌਰਤਾਂ ਖੁਦ ਇਸ ਸਮਾਜਿਕ ਬੁਰਾਈ ਨੂੰ ਖਤਮ ਕਰਨ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਾਇਮਰੀ ਹੈਲਥ ਸੈਂਟਰ ਮਜਾਤ ਵਿਖੇ ਸਿਵਲ ਸਰਜਨ ਡਾ ਜੈ ਸਿੰਘ ਨੇ ਬੱਚੀ ਭਰੂਣ ਹੱਤਿਆ ਦੇ ਵਿਸ਼ੇ ’ਤੇ ਕਰਵਾਈ ਗਈ ਜਿਲ੍ਹਾ ਪੱਧਰੀ ਵਰਕਸਾਪ ਨੂੰ ਸੰਬੋਧਨ ਕਰਦਿਆਂ ਕੀਤਾ।
ਸਿਵਲ ਸਰਜਨ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜੋਕੇ ਯੁੱਗ ਵਿੱਚ ਭਰੂਣ ਹੱਤਿਆ ਇੱਕ ਵੱਡੀ ਸਮਾਜਿਕ ਬੁਰਾਈ ਉਭਰ ਕੇ ਸਾਹਮਣੇ ਆਈ ਹੈ। ਜਿਸ ਨਾਲ ਸਮਾਜਿਕ ਕਦਰਾਂ ਕੀਮਤਾਂ ਨੂੰ ਵੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਬੱਚੀ ਨੂੰ ਜਨਮ ਦਾ ਅਧਿਕਾਰ ਹੈ ਇਸ ਤੋਂ ਉਸ ਨੂੰ ਵੰਚਿਤ ਨਹੀ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਜਿਸ ਅੌਰਤ ਨੂੰ ਖੁਦ ਇੱਕ ਅੌਰਤ ਨੇ ਪੈਦਾ ਕੀਤਾ ਹੈ, ਤਾਂ ਲੜਕੀਆਂ ਨਾਲ ਭਿੰਨ-ਭੇਦ ਕਿਉੱ ਰੱਖਿਆ ਜਾਵੇ? ਉਨ੍ਹਾਂ ਪਿੰਡ ਕੁੰਭੜਾ ਨੇੜਿਓਂ ਝਾੜੀਆਂ ’ਚੋਂ ਭਰੂਣ ਦੇ ਮਾਮਲੇ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਭਰੂਣ ਹੱਤਿਆ ਕਰਨ ਵਾਲੇ ਡਾਕਟਰ ਅਤੇ ਮਾਪਿਆਂ ਦਾ ਪਤਾ ਲਗਾਇਆ ਜਾਵੇਗਾ। ਵਰਕਸਾਪ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਸਿਹਤ ਭਲਾਈ ਅਫਸਰ ਡਾ ਊਸਾ ਸਿੰਗਲਾ ਨੇ ਵੀ ਭਰੂਣ ਹੱਤਿਆ ਨੂੰ ਰੋਕਣ ਦਾ ਸੱਦਾ ਦਿੱਤਾ। ਵਰਕਸਾਪ ਨੂੰ ਸੀਨੀਅਰ ਮੈਡੀਕਲ ਅਫਸਰ ਪ੍ਰਾਇਮਰੀ ਹੈਲਥ ਸੈਂਟਰ ਘੜੁੰਆਂ ਡਾ: ਕੁਲਜੀਤ, ਡਾ: ਪਰਮਿੰਦਰਜੀਤ ਸਿੰਘ ਸੰਧੂ ਅਤੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਗੁਰਦੀਪ ਕੌਰ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …