ਲਾਵਾਰਿਸ ਪਸ਼ੂਆਂ ਦੀ ਦੇਖਭਾਲ ਲਈ ਵੱਧ ਤੋਂ ਵੱਧ ਲੋਕ ਅੱਗੇ ਆਉਣ : ਆਸ਼ਿਕਾ ਜੈਨ

ਡੀਸੀ ਵੱਲੋਂ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲਜ਼ ਬਾਰੇ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ:
ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲਜ਼ ਦੀ ਮੀਟਿੰਗ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਈ। ਜਿਸ ਵਿੱਚ ਸੁਸਾਇਟੀ ਮੈਂਬਰਾਂ ਨੇ ਲਾਵਾਰਿਸ ਪਸ਼ੂਆਂ ਦੀ ਦੇਖਭਾਲ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਪਿਟਾਰਾ ਖੋਲ੍ਹ ਕੇ ਰੱਖ ਦਿੱਤਾ। ਡੀਸੀ ਨੇ ਮੌਕੇ ’ਤੇ ਹੀ ਸਮੱਸਿਆਵਾਂ ਨੂੰ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ।
ਸ੍ਰੀਮਤੀ ਆਸ਼ਿਕਾ ਜੈਨ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਲਾਵਾਰਿਸ ਪਸ਼ੂਆਂ ਦੀ ਦੇਖਭਾਲ ਲਈ ਅੱਗੇ ਆਉਣ। ਉਨ੍ਹਾਂ ਨੇ ਪਸ਼ੂਆਂ ਲਈ ਸ਼ੈੱਡ ਤਿਆਰ ਕਰਨ ਦੇ ਆਦੇਸ਼ ਵੀ ਦਿੱਤੇ ਤਾਂ ਜੋ ਪਸ਼ੂਆਂ ਦੀ ਸਾਂਭ-ਸੰਭਾਲ ਸਹੀ ਤਰੀਕੇ ਨਾਲ ਹੋ ਸਕੇ। ਬਿਮਾਰ ਅਤੇ ਜ਼ਖ਼ਮੀ ਜਾਨਵਰਾਂ ਦੀ ਸਾਂਭ ਸੰਭਾਲ ਲਈ ਐਂਬੂਲੈਂਸ ਖ਼ਰੀਦਣ ਲਈ ਵੀ ਆਦੇਸ਼ ਦਿੱਤੇ ਗਏ। ਉਨ੍ਹਾਂ ਨੇ ਪਸ਼ੂਆਂ ਦੀ ਸੰਭਾਲ ਲਈ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕੀਤੀ ਅਤੇ ਹੋਰ ਲੋਕਾਂ ਨੂੰ ਵੀ ਇਸ ਕੰਮ ਲਈ ਅੱਗੇ ਹੋਣ ਦੀ ਅਪੀਲ ਕੀਤੀ।
ਡੀਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਲੋਕਾਂ ਨੂੰ ਸੁਸਾਇਟੀ ਦੇ ਮੈਂਬਰ ਬਣਾਉਣ ਲਈ ਆਨਲਾਈਨ ਪੋਰਟਲ ਤਿਆਰ ਕੀਤਾ ਜਾਵੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਸੁਸਾਇਟੀ ਦੇ ਮੈਂਬਰਾਂ ਦੀ ਵੱਖਰੀ ਵਰਦੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਜ਼ਖ਼ਮੀ ਜਾਨਵਰਾਂ ਦੀ ਸੂਚਨਾ ਦੇਣ ਵਿੱਚ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪਸ਼ੂ ਸਬੰਧੀ ਗਊ ਗਰਾਸ ਸੇਵਾ ਸੁਸਾਇਟੀ ਦੇ ਹੈਲਪਲਾਈਨ ਨੰਬਰ 7380273902 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਅਵਨੀਤ ਕੌਰ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …