nabaz-e-punjab.com

ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ: ਚਾਵਲਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਅਗਸਤ:
ਪੰਜਾਬ ਅੰਦਰ ਦਰਖਤਾਂ ਦੀ ਕਮੀ ਕਾਰਨ ਗੰਧਲੇ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਹਰੇਕ ਇਨਸਾਨ ਨੂੰ ਰੁੱਖ ਲਗਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਵਾਤਾਵਰਨ ਮਿਲ ਸਕੇ। ਇਹ ਵਿਚਾਰ ਕਮਲਜੀਤ ਚਾਵਲਾ ਚੇਅਰਮੈਨ ਪਬਲਿਕ ਕੋਆਰਡੀਨੇਟਰ ਸੈਲ ਪੰਜਾਬ ਕਾਂਗਰਸ ਨੇ ਪਿੰਡ ਝਿੰਗੜਾਂ ਵਿਖੇ ਪੌਦਾ ਲਗਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਸਰਕਾਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਦੇਖ ਰੇਖ ਵਿੱਚ ਸੂਬੇ ਅੰਦਰ ਪੌਦੇ ਲਗਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਉਹ ਖਰੜ ਹਲਕੇ ਦੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਆਪਣੇ ਸਾਥੀਆਂ ਸਮੇਤ ਹਲਕੇ ਦੇ ਹਰੇਕ ਪਿੰਡ ਵਿਚ ਪੌਦੇ ਲਗਾਉਣ ਦੇ ਉਪਰਾਲੇ ਕਰਨਗੇ।
ਸ੍ਰੀ ਚਾਵਲਾ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਉਣ ਵਾਲੇ ਪੀੜੀਆਂ ਦਾ ਭਵਿੱਖ ਸਿਹਤਮੰਦ ਕਰਨ ਲਈ ਆਓ ਸਾਰੇ ਰਲ ਮਿਲ ਕੇ ਪੌਦੇ ਲਗਾਕੇ ਉਨ੍ਹਾਂ ਦੀ ਸੰਭਾਲ ਦਾ ਪ੍ਰਣ ਕਰੀਏ। ਇਸ ਮੌਕੇ ਪਿੰਡ ਝਿੰਗੜਾਂ ਦੇ ਲੋਕਾਂ ਨੇ ਕਮਲਜੀਤ ਚਾਵਲਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਰਵਿੰਦਰ ਸਿੰਘ ਖਾਲਸਾ ਬਾਬਾ ਝਿੰਗੜਾਂ, ਤਪਿੰਦਰ ਸਿੰਘ, ਜੋਗੀ ਰਾਣਾ, ਰਜਿੰਦਰ ਸਿੰਘ, ਮਲਕੀਤ ਸਿੰਘ, ਬਲਜੀਤ ਸਿੰਘ, ਕਰਮਜੀਤ ਸਿੰਘ, ਨਰਤੇਜ਼ ਸਿੰਘ, ਸਿਮਰਨਜੀਤ ਸਿੰਘ ਬਲਵਿੰਦਰ ਸਿੰਘ ਸਮੇਤ ਹੋਰ ਨੌਜਵਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…