ਬਰਸਾਤੀ ਪਾਣੀ ਦੀ ਸਾਂਭ-ਸੰਭਾਲ ਲਈ ਹੋਰ ਢਾਂਚੇ ਤਿਆਰ ਕੀਤੇ ਜਾਣ: ਅਮਿਤ ਤਲਵਾੜ

ਡੀਸੀ ਨੇ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਕੰਮਾਂ ਦਾ ਜਾਇਜ਼ਾ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਪਾਣੀ ਦੇ ਸੋਮਿਆਂ ਦੀ ਸਾਂਭ-ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਜਲ ਸ਼ਕਤੀ ਅਭਿਆਨ-ਕੈਚ ਦਾ ਰੇਨ ਮੁਹਿੰਮ ਅਧੀਨ ਕੀਤੇ ਗਏ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਮੀਟਿੰਗ ਦੌਰਾਨ ਸ੍ਰੀ ਤਲਵਾੜ ਨੇ ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੇ ਜ਼ਿਲ੍ਹੇ ਅੰਦਰ ਮੀਂਹ ਦੇ ਪਾਣੀ ਨੂੰ ਸੰਭਾਲਣ ਲਈ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਚੱਲ ਰਹੇ ਪ੍ਰਾਜੈਕਟਾਂ ਦਾ ਬਰੀਕੀ ਨਾਲ ਜਾਇਜ਼ਾ ਲਿਆ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਪੂਰੇ ਹੋਣ ’ਤੇ ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਜ਼ਿਲ੍ਹੇ ਵਿੱਚ ਨਦੀਆਂ, ਨਾਲਿਆਂ ਦੀ ਜੀਉ ਟੈਗਿੰਗ, ਧਰਤੀ ਹੇਠਲੇ ਪਾਣੀ ਦਾ ਪ੍ਰਬੰਧਨ, ਮੀਂਹ ਦੇ ਪਾਣੀ ਨੂੰ ਸੰਭਾਲਣ, ਜਲ ਸ਼ਕਤੀ ਕੇਂਦਰਾਂ ਦੀ ਸਥਾਪਨਾ, ਅਤੇ ਬੂਟੇ ਲਾਉਣੇ ਆਦਿ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਾਣੀ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣਾ ਯਕੀਨੀ ਬਣਾਇਆ ਜਾਵੇ।
ਡੀਸੀ ਨੇ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਪਾਣੀ ਦੀ ਸੰਭਾਲ ਲਈ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਜਿਵੇਂ ਕਿ ਹਸਪਤਾਲਾਂ, ਡਿਸਪੈਂਸਰੀਆਂ, ਬੈਂਕਾਂ, ਸਕੂਲਾਂ ਅਤੇ ਕਾਲਜਾਂ ਆਦਿ ਦੀਆਂ ਇਮਾਰਤਾਂ ਵਿੱਚ ਪਾਣੀ ਦੀ ਸੰਭਾਲ ਕਰਕੇ ਇਸ ਨੂੰ ਸਟੋਰ ਕਰਨ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਪਾਣੀ ਨੂੰ ਦੁਬਾਰਾ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪਾਣੀ ਦੀ ਸਾਂਭ-ਸੰਭਾਲ ਸੰਬਧੀ ਹੋਰ ਯੋਜਨਾ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਡੀਸੀ ਤਲਵਾੜ ਨੇ ਕਿਹਾ ਕਿ ਬਰਸਾਤ ਦੇ ਪਾਣੀ ਦੀ ਸੰਭਾਲ, ਪ੍ਰੰਪਰਾਗਤ ਪਾਣੀ ਸਰੋਤਾਂ ਦੀ ਪੁਨਰ ਸੁਰਜੀਤੀ, ਪਾਣੀ ਦੇ ਤਲਾਬਾਂ, ਛੱਪੜਾਂ ਦੀ ਮੁਰੰਮਤ ਅਤੇ ਨਵੇਂ ਪੌਦੇ ਲਗਾਉਣੇ ਇਸ ਪ੍ਰਾਜੈਕਟ ਦੇ ਮੁੱਖ ਅਧਾਰ ਹਨ। ਉਨ੍ਹਾਂ ਨੇ ਮੁਹਾਲੀ ਜ਼ਿਲ੍ਹੇ ਵਿੱਚ ਪਾਣੀ ਦੀ ਸੰਭਾਲ ਅਤੇ ਜੰਗਲਾਤ ਹੇਠ ਰਕਬਾ ਵਧਾਉਣ ਸਬੰਧੀ ਮੌਜੂਦਾ ਸਮੇਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…