ਗੁਰਦੁਆਰਾ ਗੜੀ ਭੌਰਖਾ ਸਾਹਿਬ ਵਿੱਚ ਲਗਾਏ ਮੁਫ਼ਤ ਮੈਡੀਕਲ ਕੈਂਪ ਵਿੱਚ 200 ਤੋਂ ਵੱਧ ਮਰੀਜ਼ਾਂ ਦੀ ਜਾਂਚ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 28 ਮਾਰਚ:
ਮਾਜਰੀ ਬਲਾਕ ਸਥਿਤ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮਾਜ ਸੇਵੀ ਸੰਸਥਾਂ ‘ਫਾਈਟ ਫ਼ਾਰ ਹਿਊਮਨ ਰਾਈਟਸ’ ਚੰਡੀਗੜ੍ਹ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸਦਾ ਉਦਘਾਟਨ ਮੁੱਚ ਮਹਿਮਾਨ ਵੱਜੋਂ ਪੁੱਜੇ ਸਮਾਜ ਸੇਵੀ ਤੇ ਯੂਥ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਵੱਲੋਂ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਭਾਈ ਹਰਜੀਤ ਸਿੰਘ ਹਰਮਨ ਅਤੇ ਸਮਾਜ ਸੇਵੀ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਚੰਡੀਗੜ੍ਹ ਤੇ ਮੋਹਾਲੀ ਤੋਂ ਪੁੱਜੀ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਪੁੱਜੇ ਮਰੀਜਾਂ ਦੀਆਂ ਵੱਖ ਵੱਖ ਬਿਮਾਰੀਆਂ ਦੇ ਲੋੜੀਂਦੇ ਟੈਸਟ ਕੀਤੇ ਗਏ ਅਤੇ ਦਵਾਈਆਂ ਦਿੱਤੀਆਂ ਗਈਆਂ। ਜਿਸ ਦੌਰਾਨ 200 ਦੇ ਕਰੀਬ ਮਰੀਜਾਂ ਨੇ ਪੁੱਜਕੇ ਸਿਹਤ ਦੀ ਜਾਂਚ ਕਰਵਾਈ। ਇਸ ਮੌਕੇ ਸਮਾਜਸੇਵੀ ਭੁਪਿੰਦਰ ਸਿੰਘ, ਅਕਾਲੀ ਆਗੂ ਬਲਜੀਤ ਸਿੰਘ ਖੇੜਾ, ਯੂਥ ਆਗੂ ਹਰਜਿੰਦਰ ਸਿੰਘ ਮੁੰਧੋਂ, ਸੰਨ੍ਹੀ ਖਿਜਰਾਬਾਦ, ਬਲਵਿੰਦਰ ਸਿੰਘ ਰੰਗੂਆਣਾ, ਦਰਸ਼ਨ ਸਿੰਘ ਖੇੜਾ, ਅੱਛਰ ਸਿੰਘ, ਗੁਰਚਰਨ ਸਿੰਘ ਖਾਲਸਾ, ਗੁਰਮੇਲ ਸਿੰਘ ਮੰਡ, ਰਾਮ ਸਿੰਘ ਮਾਣਕਪੁਰ, ਸਤਨਾਮ ਸਿੰਘ ਕੁਰਾਲੀ ਅਤੇ ਮੇਜਰ ਸਿੰਘ ਢਕੋਰਾਂ ਨੇ ਵੀ ਸ਼ਿਰਕਤ ਕੀਤੀ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…