
ਪਿੰਡ ਕੁੰਭੜਾ ਵਿੱਚ ਮੈਡੀਕਲ ਕੈਂਪ ਵਿੱਚ 200 ਤੋਂ ਵੱਧ ਵਿਅਕਤੀਆਂ ਦੀ ਜਾਂਚ, ਮੁਫ਼ਤ ਦਵਾਈਆਂ ਦਿੱਤੀਆਂ
ਬਾਬਾ ਸ੍ਰੀ ਨੀਮ ਨਾਥ ਜੈਅੰਤੀ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਨਵੰਬਰ:
ਬਾਬਾ ਸ੍ਰੀ ਨੀਮ ਨਾਥ ਮੰਦਰ ਪਿੰਡ ਕੁੰਭੜਾ ਵਿੱਚ ਮੰਦਰ ਵੈਲਫੇਅਰ ਕਮੇਟੀ ਦੇ ਪ੍ਰਧਾਨ ਸੰਜੀਵ ਭਾਰਦਵਾਜ ਦੀ ਅਗਵਾਈ ਵਿੱਚ ਬਾਬਾ ਸ੍ਰੀ ਨੀਮ ਨਾਥ ਜੈਅੰਤੀ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾਲੂਆਂ ਵੱਲੋਂ ਹਵਨ ਪੂਜਾ ਤੋਂ ਬਾਅਦ ਮੰਦਰ ਵਿੱਚ ਆਈਵੀ ਸੁਪਰ ਸਪੈਸ਼ਲਿਟੀ ਹਸਪਤਾਲ ਸੈਕਟਰ-71 ਅਤੇ ਗੋਬਿੰਦ ਕਲੀਨਿਕ ਕੁੰਭੜਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਨੁਮਾਇੰਦੇ ਅਤੇ ਸਮਾਜ ਸੇਵੀ ਆਗੂ ਨਰੇਸ਼ ਕੁਮਾਰ ਧੀਮਾਨ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ 200 ਤੋਂ ਵੱਧ ਪਿੰਡ ਵਾਸੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਬਾਬਾ ਸ੍ਰੀ ਨੀਮ ਨਾਥ ਮੰਦਰ ਵੈਲਫੇਅਰ ਕਮੇਟੀ ਦੇ ਪ੍ਰਧਾਨ ਸੰਜੀਵ ਭਾਰਦਵਾਜ ਨੇ ਦੱਸਿਆ ਕਿ ਕੈਂਪ ਵਿੱਚ ਹੱਡੀਆ ਦੇ ਰੋਗ, ਬੱਚਿਆਂ ਦੀਆਂ ਬਿਮਾਰੀਆਂ ਅਤੇ ਇਸਤਰੀ ਰੋਗ ਦਾ ਇਲਾਜ ਕੀਤਾ ਗਿਆ ਅਤੇ ਆਈਵੀ ਹਸਪਤਾਲ ਵੱਲੋਂ ਮਰੀਜ਼ਾਂ ਦੀ ਈਸੀਜੀ, ਖੂਨ ਦੇ ਸਾਰੇ ਟੈਸਟ ਮੁਫ਼ਤ ਕੀਤੇ ਗਏ। ਇਸ ਮੌਕੇ ਭੰਡਾਰੇ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਰਾਜੀਵ ਕੁਮਾਰ, ਕੁਲਭੂਸ਼ਣ, ਏ.ਸੀ. ਕੌਸ਼ਿਕ, ਰਵੀ ਦੱਤ ਸ਼ਰਮਾ, ਸ੍ਰੀ ਹਰੀ ਕ੍ਰਿਸ਼ਨ, ਅਜੀਤ, ਹਰਮੇਸ਼ ਸਿੰਘ, ਰਜਿੰਦਰ ਸਿੰਘ, ਅਰਵਿੰਦ ਕੁਮਾਰ, ਬ੍ਰਿਜ ਭੂਸ਼ਨ, ਅਜੈ ਸ਼ਰਮਾ, ਸੁਮਿਤ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।