Share on Facebook Share on Twitter Share on Google+ Share on Pinterest Share on Linkedin ਓਟ ਕਲੀਨਿਕ ਤੇ ਨਸ਼ਾ ਛਡਾਊ ਕੇਂਦਰਾਂ ਵਿੱਚ 26 ਹਜ਼ਾਰ ਤੋਂ ਵੱਧ ਨਵੇਂ ਨਸ਼ਾ-ਪੀੜਤ ਮਰੀਜ਼ ਰਜਿਸਟਰਡ: ਸਿੱਧੂ ਕਰਫਿਊ ਕਾਰਨ ਰਜਿਸਟਰ ਮਰੀਜ਼ਾਂ ਨੂੰ 21 ਦਿਨਾਂ ਲਈ ਦਵਾਈ ਘਰ ਲਿਜਾਉਣ ਦੀ ਮਿਲੇਗੀ ਸਹੂਲਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ-ਛੁਡਾਊ ਪ੍ਰੋਗਰਾਮ ਤਹਿਤ ਕਰਫਿਊ ਦੌਰਾਨ 26 ਹਜ਼ਾਰ ਤੋਂ ਵੱਧ ਦੀ ਗਿਣਤੀ ਵਿੱਚ ਨਵੇਂ ਨਸ਼ਾ-ਪੀੜ੍ਹਤ ਸ਼ਾਮਿਲ ਹੋ ਗਏ ਹਨ। ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵਲੋਂ ਹਰ ਜ਼ਿਲ੍ਹੇ ਵਿੱਚ ਮਰੀਜ਼ਾਂ ਦੇ ਇਲਾਜ ਲਈ ਲਗਾਤਾਰ ਦਵਾਈਆਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਵੀ ਪੱਧਰ ’ਤੇ ਇਲਾਜ ਸੇਵਾਵਾਂ ਪ੍ਰਭਾਵਿਤ ਨਾ ਹੋਣ। ਇਸ ਦਾ ਗੱਲ ਦਾ ਖੁਲਾਸਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ’ਤੇ ਸਰਕਾਰੀ ਹਸਪਤਾਲਾਂ ਵਿੱਚ ਕਰੋਨਾ ਵਾਇਰਸ ਸਬੰਧੀ ਪੁਖਤਾ ਪ੍ਰਬੰਧਾਂ ਤੋਂ ਇਲਾਵਾ ਨਸ਼ਾ-ਛੁਡਾਊ ਪ੍ਰੋਗਰਾਮ ਅਧੀਨ ਨਵੇਂ ਨਸ਼ਾ-ਪੀੜ੍ਹਤ ਮਰੀਜ਼ਾਂ ਨੂੰ ਰਜਿਸਟਰਡ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਮਹਿਜ਼ 20 ਦਿਨਾਂ ਵਿੱਚ ਹੀ 26 ਹਜ਼ਾਰ ਤੋਂ ਵੱਧ ਮਰੀਜ਼ ਰਜਿਸਟਰਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ ਜਿਸ ਦਾ ਪ੍ਰਭਾਵ ਨਸ਼ਾ-ਛੁਡਾਊ ਪ੍ਰੋਗਰਾਮ ’ਤੇ ਪੈ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਲਾਜ ਸੇਵਾਵਾਂ ਨਾ ਮਿਲਣ ਦੀ ਸੂਰਤ ਵਿੱਚ ਮਰੀਜ਼ ਦੇ ਇਲਾਜ ਛੱਡਣ ਦੀ ਸੰਭਾਵਨਾ ਹੁੰਦੀ ਹੈ ਜੋ ਕਿ ਮਰੀਜ਼ ਲਈ ਘਾਤਕ ਵੀ ਹੋ ਸਕਦਾ ਹੈ ਜਿਸ ਲਈ ਹੁਣ ਘਰ ਲਿਜਾਣ ਲਈ (ਟੇਕ ਹੋਮ ਡੋਜ਼) ਦਵਾਈ ਦੀ ਮਿਆਦ 21 ਦਿਨ ਤੱਕ ਕਰ ਦਿੱਤੀ ਗਈ ਹੈ ਪਰ ਇਹ ਦਵਾਈ ਕੇਵਲ ਸਾਇਕੈਟਰਿਸਟ ਦੀ ਸਲਾਹ ਉਪਰੰਤ ਹੀ ਮਰੀਜ਼ ਨੂੰ ਜਾਰੀ ਕੀਤੀ ਜਾ ਰਹੀ ਹੈ। ਸ੍ਰੀ ਸਿੱਧੂ ਨੇ ਦੱਸਿਆ ਕਿ ਨੋਵਲ ਕੋਰੋਨਾਵਾਇਰਸ (ਕੋਵਿਡ-19) ਦੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਲਈ ਵੱਡੀ ਰਾਹਤ ਵਜੋਂ, ਪੰਜਾਬ ਸਰਕਾਰ ਨੇ 198 ਓਟ (ਓਓਟੀ) ਕਲੀਨਿਕ, 35 ਸਰਕਾਰੀ ਨਸ਼ਾ ਛਡਾਊ ਕੇਂਦਰਾਂ ਅਤੇ 108 ਲਾਇਸੰਸਸ਼ੁਦਾ ਪ੍ਰਾਇਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਦੁਆਰਾ ਮੁਲਾਂਕਣ ਤੋਂ ਬਾਅਦ ਰਜਿਸਟਰਡ ਮਰੀਜ਼ਾਂ ਨੂੰ ਬੁਪ੍ਰੇਨੋਰਫਾਈਨ + ਨਲੋਕਸੋਨ ਦਵਾਈਆਂ ਦੀ ਡੋਜ਼ ਘਰ ਲੈਜਾਣ ਦੀ ਸਹੂਲਤ ਦੇਣ ਦੀ ਮਨਜੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਵਾਈ ਦੇਣ ਦੌਰਾਨ ਸਮਾਜਕ ਦੂਰੀ ਰੱਖੀ ਜਾ ਰਹੀ ਹੈ ਅਤੇ ਮਰੀਜ਼ਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਇਕ ਖਤਰਨਾਕ ਬਿਮਾਰੀ ਹੈ ਅਤੇ ਜੇਕਰ ਜਿਆਦਾ ਬੁਖਾਰ, ਖੁਸ਼ਕ ਖੰਘ ਅਤੇ ਸਾਹ ਲੈਣ ਵਿੱਚ ਮੁਸ਼ਕਲ ਹੁੰਦੀ ਹੈ ਤਾਂ ਉਹ ਲਾਜ਼ਮੀ ਤੌਰ ’ਤੇ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕਰਨ। ਸ੍ਰੀ ਸਿੱਧੂ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੋਰ ਇਲਾਜ ਸੇਵਾਵਾਂ ਸਮੇਤ ਨਸ਼ਾ ਛੁਡਾਊ ਪ੍ਰੋਗਰਾਮ ਤਹਿਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰਫਿਊ ਅਤੇ ਲਾਕਡਾਊਨ ਦੇ ਇਸ ਸਮੇਂ ਦੌਰਾਨ, ਸਰਕਾਰ ਨੇ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਕੀਤੀਆਂ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਨਸ਼ਿਆਂ ਦੀ ਆਦਤ ਤੋਂ ਛੁਟਕਾਰਾ ਪਾ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਉਨ੍ਹਾਂ ਦੇ ਸਬੰਧਤ ਨਸ਼ਾ ਛੁਡਾਊ ਕੇਂਦਰਾਂ ਅਤੇ ਓਓਏਟੀ ਕਲੀਨਿਕਾਂ ਵਿੱਚ ਆਉਣ ਸਬੰਧੀ ਸਹੂਲਤ ਦੇਣ ਲਈ ਪੰਚਾਇੰਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਨੌਜਵਾਨ ਸਭਾਵਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੁਮਰਾਹ ਨੌਜਵਾਨਾਂ ਨੂੰ ਮੁੜ ਰਾਹ ’ਤੇ ਪਾਇਆ ਜਾ ਸਕੇ ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ । ਉਨ੍ਹਾਂ ਦੱਸਿਆ ਕਿ ਟੌਲ ਫਰੀ ਹੈਲਪਲਾਈਨ ਨੰਬਰ 104 ’ਤੇ ਦਿਨ-ਰਾਤ ਡਾਕਟਰੀ ਸੇਵਾਵਾਂ ਸਮੇਤ ਨਸ਼ਾ-ਛੁਡਾਊ ਪ੍ਰੋਗਰਾਮ ਦੀਆਂ ਸੇਵਾਵਾ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ