ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 14ਵੇਂ ਕੋਰਸ ਲਈ 3000 ਤੋਂ ਵੱਧ ਉਮੀਦਵਾਰ ਦਾਖ਼ਲਾ ਪ੍ਰੀਖਿਆ ’ਚ ਬੈਠੇ

ਸਿਖਲਾਈ ਲਈ 48 ਉਮੀਦਵਾਰਾਂ ਦੀ ਕੀਤੀ ਜਾਵੇਗੀ ਚੋਣ: ਮੇਜਰ ਜਨਰਲ ਚੌਹਾਨ

ਨਬਜ਼-ਏ-ਪੰਜਾਬ, ਮੁਹਾਲੀ, 14 ਜਨਵਰੀ:
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਵਿਖੇ ਸ਼ੁਰੂ ਹੋਣ ਵਾਲੇ 14ਵੇਂ ਕੋਰਸ ਲਈ ਐਤਵਾਰ ਨੂੰ 3018 ਉਮੀਦਵਾਰਾਂ ਨੇ ਦਾਖ਼ਲਾ ਪ੍ਰੀਖਿਆ ਦਿੱਤੀ। ਇਹ ਸੰਸਥਾ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਪੰਜਾਬ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ। ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ.ਐਚ. ਚੌਹਾਨ ਨੇ ਅੱਜ ਮੁਹਾਲੀ ਵਿਖੇ ਦੋ ਪ੍ਰੀਖਿਆ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ।
ਇਸ ਦਾਖ਼ਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ ਫੇਜ਼-3ਬੀ1 ਅਤੇ ਬੀ.ਐਸ.ਐਚ. ਆਰੀਆ ਹਾਈ ਸਕੂਲ ਸੋਹਾਣਾ, ਡੀ.ਏ.ਵੀ. ਪਬਲਿਕ ਸਕੂਲ ਪੀਏਪੀ ਜਲੰਧਰ ਅਤੇ ਆਰ.ਬੀ. ਡੀ.ਏ.ਵੀ. ਪਬਲਿਕ ਸਕੂਲ, ਬਠਿੰਡਾ ਵਿਖੇ ਚਾਰ ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ 150 ਸਫ਼ਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਲਈ ਬੁਲਾਇਆ ਜਾਵੇਗਾ। ਜਿਨ੍ਹਾਂ ’ਚੋਂ 48 ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ ਅਤੇ ਚੁਣੇ ਗਏ ਉਮੀਦਵਾਰਾਂ ਨੂੰ ਸੰਸਥਾ ਦੇ ਸਮਰਪਿਤ ਸਟਾਫ਼ ਦੀ ਯੋਗ ਨਿਗਰਾਨੀ ਹੇਠ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਜਾਂ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ।
ਮੇਜਰ ਜਨਰਲ ਅਜੈ.ਐਚ. ਚੌਹਾਨ ਨੇ ਕਿਹਾ ਕਿ ਮੁਹਾਲੀ ਇੰਸਟੀਚਿਊਟ ਦੇ ਹੁਣ ਤੱਕ 226 ਕੈਡਿਟ ਐਨਡੀਏ ਸਮੇਤ ਹੋਰ ਸਰਵਿਸਿਜ਼ ਅਕੈਡਮੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਦਾਖ਼ਲਾ ਪ੍ਰੀਖਿਆ ਲਈ ਵੱਡੀ ਗਿਣਤੀ ਵਿੱਚ ਲੜਕਿਆਂ (4100) ਨੇ ਖ਼ੁਦ ਨੂੰ ਰਜਿਸਟਰ ਕੀਤਾ ਸੀ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁੱਝ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਸਫਲਤਾ ਦਾ ਸਿੱਟਾ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …