ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ 15ਵੇਂ ਕੋਰਸ ਲਈ 3300 ਤੋਂ ਵੱਧ ਉਮੀਦਵਾਰ ਦਾਖ਼ਲਾ ਪ੍ਰੀਖਿਆ ’ਚ ਬੈਠੇ

ਡਾਇਰੈਕਟਰ ਮੇਜਰ ਜਨਰਲ ਚੌਹਾਨ ਨੇ ਮੁਹਾਲੀ ਦੇ ਪ੍ਰੀਖਿਆ ਕੇਂਦਰ ਦਾ ਦੌਰਾ ਕੀਤਾ

ਨਬਜ਼-ਏ-ਪੰਜਾਬ, ਮੁਹਾਲੀ, 12 ਜਨਵਰੀ:
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਅਪੀਅਰ ਹੋਏ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਦਾਖ਼ਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ ਸੀ। ਇਹ ਸਫਲਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਉੱਚ ਸਫਲਤਾ ਸਦਕਾ ਮਿਲੀ। ਕਾਬਿਲੇਗੌਰ ਹੈ ਕਿ ਇਹ ਸੰਸਥਾ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ।
ਮਹਾਰਾਜਾ ਰਣਜੀਤ ਸਿੰਘ ਆਰਮਡ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ ਨੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1 ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖ਼ਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਪੁਲੀਸ ਡੀਏਵੀ ਪਬਲਿਕ ਸਕੂਲ, ਪੀਏਪੀ ਕੰਪਲੈਕਸ, ਜਲੰਧਰ ਅਤੇ ਐਮਐਸਡੀ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਤਿੰਨ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਸਨ। ਖ਼ਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰੀਖਿਆ ਦੇਣ ਲਈ ਪਹੁੰਚੇ।
ਮੇਜਰ ਜਨਰਲ ਚੌਹਾਨ ਨੇ ਕਿਹਾ ਕਿ ਇਸ ਪ੍ਰੀਖਿਆ ’ਚੋਂ ਚੋਟੀ ਦੇ 150 ਸਫਲ ਉਮੀਦਵਾਰਾਂ ਨੂੰ ਬਾਅਦ ਵਿੱਚ ਅੰਤਿਮ ਚੋਣ ਪ੍ਰਕਿਰਿਆ ਜਿਵੇਂ ਇੰਟਰਵਿਊ ਅਤੇ ਮੈਡੀਕਲ ਲਈ ਸੱਦਿਆ ਜਾਵੇਗਾ। ਪੰਜਾਬ ਭਰ ’ਚੋਂ 48 ਉਮੀਦਵਾਰਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਇਸ ਦੇ ਬਰਾਬਰ ਦੀਆਂ ਅਕੈਡਮੀਆਂ ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਲਈ ਸੰਸਥਾ ਦੇ ਤਜਰਬੇਕਾਰ ਅਤੇ ਉੱਚ ਯੋਗਤਾ ਪ੍ਰਾਪਤ ਸਟਾਫ਼ ਦੀ ਨਿਗਰਾਨੀ ਹੇਠ ਸਿਖਲਾਈ ਲਈ ਚੁਣਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਸੱਤਾ ਸੰਭਾਲਣ ਉਪਰੰਤ ਇਸ ਸੰਸਥਾ ਦੇ ਕੁੱਲ 74 ਕੈਡਿਟ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ। ਇਸ ਤੋਂ ਇਲਾਵਾ 64 ਕੈਡਿਟ ਟਰੇਨਿੰਗ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਜਦੋਂਕਿ ਦਰਜਨ ਕੈਡਿਟ ਕਾਲ ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਸਿਵਲ ਸਰਜਨ ਨੇ ਸਰਕਾਰ ਹਸਪਤਾਲ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਸਿਵਲ ਸਰਜਨ ਨੇ ਸਰਕਾਰ ਹਸਪਤਾਲ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਨਬਜ਼-ਏ-…