ਪੰਜਾਬ ਵਿੱਚ ਕਾਂਗਰਸ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਇੰਗਲੈਂਡ ਤੇ ਕੈਨੇਡਾ ਤੋਂ 400 ਤੋਂ ਵੱਧ ਪਰਵਾਸੀ ਭਾਰਤੀ ਆਉਣਗੇ ਪੰਜਾਬ

ਦਿੱਲੀ ਤੋਂ ਐਨਆਰਆਈ ਜਥੇ ਨੂੰ ਝੰਡੀ ਦਿਖਾ ਕੇ ਪੰਜਾਬ ਲਈ ਰਵਾਨਾ ਕਰਨਗੇ ਰਾਹੁਲ ਗਾਂਧੀ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 20 ਜਨਵਰੀ:
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇੰਗਲੈਂਡ ਤੇ ਕਨੇਡਾ ’ਚੋਂ 400 ਤੋਂ ਵੱਧ ਪਰਵਾਸੀ ਭਾਰਤੀਆਂ ਨੇ ਕਾਂਗਰਸ ਨੂੰ ਸਮਰਥਨ ਦਿੱਤਾ ਗਿਆ ਹੈ ਅਤੇ ਉਹ ਚੋਣ ਪ੍ਰਚਾਰ ਦੌਰਾਨ ਪਾਰਟੀ ਨਾਲ ਸ਼ਾਮਲ ਹੋਣ ਦੀ ਤਿਆਰੀ ਕਰ ਰਹੇ ਹਨ। ਇਸ ਲੜੀ ਹੇਠ ਹਫਤੇ ਦੇ ਅਖੀਰ ਤੱਕ ਨਵੀਂ ਦਿੱਲੀ ਤੋਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਐਨਆਰਆਈਜ਼ ਦੇ ਇਕ ਜਥੇ ਨੂੰ ਦਿੱਲੀ ਤੋਂ ਝੰਡੀ ਦਿਖਾ ਕੇ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਰਵਾਨਾ ਕਰਨਗੇ। ਕਰੀਬ 250 ਐਨ.ਆਰ.ਆਈਜ਼ ਇੰਡੀਅਨ ਓਵਰਸੀਜ਼ ਕਾਂਗਰਸ, ਇੰਗਲੈਂਡ ਦੀ ਅਗਵਾਈ ਹੇਠ ਪੰਜਾਬ ਆ ਰਹੇ ਹਨ, ਜਦਕਿ ਕੈਨੇਡਾ ਤੋਂ ਵੱਖ-ਵੱਖ ਹਿੱਸਿਆਂ ਤੋਂ 150 ਤੋਂ ਵੱਧ ਅਪ੍ਰਵਾਸੀ ਭਾਰਤੀ ਵੀ ਕਾਂਗਰਸ ਦੇ ਚੋਣ ਪ੍ਰਚਾਰ ਵਿੰਚ ਹਿੱਸਾ ਲੈਣ ਲਈ ਪਹੁੰਚ ਰਹੇ ਹਨ।
ਇਸ ਦਿਸ਼ਾ ਵਿੱਚ ਇੰਡੀਅਨ ਓਵਰਸੀਜ਼ ਕਾਂਗਰਸ (ਕਨੇਡਾ) ਦੇ ਅਮਰਪ੍ਰੀਤ ਓਲਖ ਪਹਿਲਾਂ ਹੀ ਭਾਰਤ ਪਹੁੰਚ ਚੁੱਕੇ ਹਨ ਤੇ ਉਨ੍ਹਾਂ ਨੇ ਪਾਰਟੀ ਨੂੰ ਆਪਣਾ ਸਮਰਥਨ ਦਿੱਤਾ ਹੈ। ਓਲਖ ਨੇ ਕਿਹਾ ਕਿ ਕਨੇਡਾ ਦੇ ਐਨ.ਆਰ.ਆਈਜ਼ ਸੂਬੇ ਅੰਦਰ ਜ਼ਮੀਨੀ ਪੱਧਰ ’ਤੇ ਪਾਰਟੀ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਕਾਂਗਰਸ ਦੇ ਪ੍ਰਚਾਰ ’ਚ ਸਹਾਇਤਾ ਕਰਨਗੇ।
ਇੰਡੀਅਨ ਓਵਰਸੀਜ਼ ਕਾਂਗਰਸ (ਇੰਗਲੈਂਡ) ਦੇ ਪ੍ਰਧਾਨ ਦਲਜੀਤ ਸਿੰਘ ਸਹੋਤਾ ਨੇ ਏ.ਆਈ.ਸੀ.ਸੀ ਦੇ ਵਿਦੇਸ਼ ਮਾਮਲਿਆਂ ਸਬੰਧੀ ਸੈੱਲ ਦੇ ਚੇਅਰਮੈਨ ਡਾ. ਕਰਨ ਸਿੰਘ ਨੂੰ ਲਿੱਖੀ ਇਕ ਚਿੱਠੀ ’ਚ ਕਿਹਾ ਹੈ ਕਿ ਪੰਜਾਬ ਦੀਆਂ ਚੋਣਾਂ ’ਚ ਹਿੱਸਾ ਲੈਣ ਵਾਸਤੇ ਇੰਗਲੈਂਡ ਤੋਂ ਐਨ.ਆਰ.ਆਈਜ਼ ਆਉਣਗੇ ਤੇ ਇਥੇ ਜ਼ੋਰ ਸ਼ੋਰ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ’ਚ ਪ੍ਰਚਾਰ ਕਰਨਗੇ। ਸਹੋਤਾ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਐਨ.ਆਰ.ਆਈਜ਼ ਇਕ ਕਿਰਾਏ ਦੀ ਬੱਸ ’ਚ ਇਕ ਤੋਂ ਦੂਜੇ ਵਿਧਾਨ ਸਭਾ ਹਲਕੇ ’ਚ ਜਾਣਗੇ ਤੇ ਉਨ੍ਹਾਂ ਨੇ ਰਾਹੁਲ ਗਾਂਧੀ ਨੂੰ 23 ਜਾਂ 24 ਜਨਵਰੀ ਨੂੰ ਨਵੀਂ ਦਿੱਲੀ ਤੋਂ ਬੱਸ ਨੂੰ ਝੰਡੀ ਦਿਖਾਉਣ ਦੀ ਅਪੀਲ ਕੀਤੀ ਹੈ।
ਇਸ ਤੋਂ ਇਲਾਵਾ, ਐਨ.ਆਰ.ਆਈਜ਼ ਦੀ ਵੱਖ-ਵੱਖ ਵਿਧਾਨ ਸਭਾ ਹਲਕਿਆਂ ’ਚ ਲੋਕਾਂ ਨਾਲ ਮਿੱਲ ਕੇ ਪਾਰਟੀ ਦਾ ਸੰਦੇਸ਼ ਪਹੁੰਚਾਉਣ ਦੀ ਯੋਜਨਾ ਵੀ ਹੈ। ਉਹ ਇਸ ਦੌਰਾਨ ਕਾਂਗਰਸ ਦੇ ਪੰਜਾਬ ਲਈ ਵਿਕਾਸ ਤੇ ਤਰੱਕੀ ਦੇ ਏਜੰਡੇ ਪ੍ਰਤੀ ਵੋਟਰਾਂ ਨੂੰਜਾਣੂ ਕਰਵਾਉਣਗੇ। ਪ੍ਰਦੇਸ਼ ਕਾਂਗਰਸ ਕਮੇਟੀ ਨੇ ਐਨ.ਆਰ.ਆਈਜ਼ ਵਰਗ ਵੱਲੋਂ ਦਿੱਤੇ ਗਏ ਸਮਰਥਨ ਦਾ ਧੰਨਵਾਦ ਪ੍ਰਗਟਾਇਆ ਹੈ ਤੇ ਇਸਨੂੰ ਪਾਰਟੀ ਦੇ ਪ੍ਰਚਾਰ ਤੇ ਬਾਦਲ ਦੀ ਅਗਵਾਈ ਵਾਲੀ ਭ੍ਰਿਸ਼ਟ ਸ੍ਰੋਮਣੀ ਅਕਾਲੀ ਦਲ ਜਾਂ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਬਾਹਰੀਆਂ ਤੋਂ ਸੂਬੇ ਨੂੰ ਬਚਾਉਣ ਲਈ ਕਾਂਗਰਸ ਦੀਆਂ ਕੋਸ਼ਿਸ਼ਾਂ ਵਿੱਚ ਇਕ ਮਹੱਤਵ ਪੂਰਨ ਯੋਗਦਾਨ ਕਰਾਰ ਦਿੱਤਾ ਹੈ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…